ਬਠਿੰਡਾ: ਬਠਿੰਡਾ ਸ਼ਹਿਰ ਦੇ ਪਾਸ਼ ਇਲਾਕੇ ਮਾਡਲ ਟਾਊਨ ਵਿੱਚ ਪਲਾਟ ਖਰੀਦਣ ਦੇ ਮਾਮਲੇ ਵਿਚ ਬਠਿੰਡਾ ਕੋਰਟ ਨੇ ਮਨਪ੍ਰੀਤ ਬਾਦਲ ਖਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕਰ ਦਿੱਤਾ ਹੈ। ਹੁਣ ਇਸ ਕੇਸ ਦੀ ਅਗਲੀ ਸੁਣਵਾਈ 12 ਅਕਤੂਬਰ ਨੂੰ ਹੋਵੇਗੀ। ਕੋਰਟ ਨੇ ਸਖ਼ਤ ਰੁੱਖ ਇੰਖਤਿਆਰ ਕਰਕੇ ਇਹ ਫੈਸਲਾਂ ਸੁਣਾਇਆ ਹੈ। ਇਸ ਤੋਂ ਪਹਿਲਾ ਸਵੇਰੇ ਮਨਪ੍ਰੀਤ ਬਾਦਲ ਖਿਲਾਫ਼ ਲੁੱਕ ਆਉਟ ਨੋਟਿਸ ਜਾਰੀ ਕੀਤਾ ਗਿਆ ਸੀ। ਸੂਤਰਾਂ ਮੁਤਾਬਕਾ ਵਿਜੀਲੈਂਸ ਵੱਲੋਂ ਮਨਪ੍ਰੀਤ ਬਾਦਲ ਦੀ ਤਲਾਸ਼ੀ ਲਈ ਫਿਰੋਜ਼ਪੁਰ, ਹਿਮਾਚਲ ਅਤੇ ਰਾਜਸਥਾਨ ਵਿਚ ਛਾਪੇਮਾਰੀ ਕੀਤੀ ਗਈ ਹੈ। ਮਨਪ੍ਰੀਤ ਬਾਦਲ ਦੇ ਵਕੀਲ ਦਾ ਕਹਿਣਾ ਹੈ ਕਿ ਉਹ ਦੌਬਾਰਾ ਜ਼ਮਾਨਤ ਲਈ ਜ਼ਿਲ੍ਹਾਂ ਅਦਾਲਤ ਦਾ ਰੁੱਖ ਕਰ ਸਕਦੇ ਹਨ।