ਵੱਡੀ ਖ਼ਬਰ: ਸਾਬਕਾ ਕਾਂਗਰਸ ਵਿਧਾਇਕ ਕੁਲਬੀਰ ਸਿੰਘ ਜੀਰਾ ਨੂੰ ਵੱਡੀ ਰਾਹਤ, ਕੋਰਟ ਤੋਂ ਮਿਲੀ ਜ਼ਮਾਨਤ

ਫਿਰੋਜ਼ਪੁਰ: ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ ਦੇ ਵਿਧਾਨ ਸਭਾ ਹਲਕਾ ਜੀਰਾ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜੀਰਾ ਨੂੰ ਜ਼ਮਾਨਤ ਮਿਲ ਗਈ ਹੈ। ਬੀਤੇ ਦਿਨ ਫਿਰੋਜ਼ਪੁਰ ਪੁਲਿਸ ਵੱਲੋਂ ਜ਼ੀਰਾ ਨੂੰ ਉਨ੍ਹਾਂ ਦੇ ਘਰੋ ਤੜਕੇ ਸਵੇਰੇ 5 ਵਜੇ ਦੇ ਕਰੀਬ ਗ੍ਰਿਫਤਾਰ ਕਰ ਲਿਆ ਗਿਆ ਸੀ। ਉਨ੍ਹਾਂ ਨੂੰ ਗ੍ਰਿਫਤਾਰੀ ਤੋਂ ਕੁਝ ਘੰਟੇ ਬਾਅਦ ਰੋਪੜ ਜੇਲ੍ਹ ਵਿਚ ਵੀ ਸ਼ਿਫਟ ਕਰ ਦਿੱਤਾ ਗਿਆ ਸੀ।

ਸਹੁੰ ਖਾਣ ਚ ਤਾਂ ਕੈਪਟਨ ਤੋਂ ਵੀ ਟੱਪ ਗਿਆ Bhagwant Mann? ਪੂਰੀ ਸਟੇਜ ਹੀ ਗੁਰਦੁਆਰਾ ਚ ਲਾ ਲਈ

ਦੱਸਣਣੋਗ ਹੈ ਕਿ ਕੁਝ ਦਿਨ ਪਹਿਲਾ ਕੁਲਬੀਰ ਜੀਰਾ ਨੇ ਬੀਡੀਪੀਓ ਦੇ ਦਫਤਰ ਅੰਦਰ ਆਪਣੇ ਵਰਕਰਾ ਨਾਲ ਧਰਨਾ ਲਾਇਆ ਸੀ । ਜਿਸ ਵਿਚ ਰਾਜਾ ਵਡਿੰਗ, ਸੁਖਜਿਦਰ ਰੰਧਾਵਾ ਵੀ ਪਹੁੰਚੇ ਸੀ ਅਤੇ ਰਾਜਾ ਵੜਿੰਗ ਨੇ ਇਹ ਧਰਨਾ ਚੁਕਵਾਇਆ ਸੀ। ਉਸ ਤੋ ਬਾਅਦ ਪ੍ਰਸ਼ਾਸਨ ਦੇ ਕਹਿਣ ਤੇ ਪੁਲਿਸ ਨੇ ਵੱਖ-ਵੱਖ ਧਾਰਾਵਾਂ ਦੇ ਤਹਿਤ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਅਤੇ ਉਹਨਾਂ ਦੇ 70 ਤੋ 80 ਅਣਪਛਾਤੇ ਲੋਕਾ ਤੇ ਮਾਮਲਾ ਦਰਜ ਕਰ ਲਿਆ ਗਿਆ ਸੀ ।

ਮੈਂ ਨੀਂ ਖਾਦਾ ਕੋਈ ਅੰਮ੍ਰਿਤਸਰੀ ਕੁਲਚਾ, ਮਜੀਠੀਆ ਤਾਂ ਗੱਪ ਮਾ-ਰਦੇ ਯਰ? ਮੀਤ ਹੇਅਰ ਨੇ ਚਕਾਤੀਆਂ ਛਾਲਾਂ

ਕਾਂਗਰਸੀ ਵਰਕਰਾਂ ਵੱਲੋਂ ਇਸ ਗਿਰਫ਼ਤਾਰੀ ਦਾ ਵਿਰੋਧ ਕੀਤਾ ਗਿਆ ਸੀ। ਉਨ੍ਹਾਂ ਨੇ ਮੌਜੂਦਾ ਸਰਕਾਰ ਤੇ ਇਲਜ਼ਾਮ ਲਗਾਏ ਸੀ ਕਿ ਇਹ ਗ੍ਰਿਫ਼ਤਾਰੀ ਬਦਲਾਖੋਰੀ ਦੀ ਰਾਜਨੀਤੀ ਦੇ ਤਹਿਤ ਕੀਤੀ ਗਈ ਹੈ।

See also  ਪੰਜਾਬੀ ਅਦਾਕਾਰਾ ਨਿਰਮਲ ਰਿਸ਼ੀ 'ਤੇ ਪ੍ਰਾਣ ਸੱਭਰਵਾਲ ਨੂੰ ਮਿਲੇਗਾ ਪਦਮਸ਼੍ਰੀ ਅਵਾਰਡ