ਵੱਡੀ ਖ਼ਬਰ: ਸਾਬਕਾ ਡਿਪਟੀ CM ਓ ਪੀ ਸੋਨੀ ਨੂੰ ਹਾਈਕੋਰਟ ਨੇ ਵੱਡੀ ਰਾਹਤ, ਮਿਲੀ ਜ਼ਮਾਨਤ

ਚੰਡੀਗੜ੍ਹ: ਸਾਬਕਾ ਡਿਪਟੀ CM ਓ ਪੀ ਸੋਨੀ ਨੂੰ ਹਾਈਕੋਰਟ ਨੇ ਵੱਡੀ ਰਾਹਤ ਦਿੰਦਿਆਂ ਜ਼ਮਾਨਤ ਦੇ ਦਿੱਤੀ ਹੈ। ਦੱਸਣਯੋਗ ਹੈ ਕਿ ਵਿਜੀਲੈਂਸ ਬਿਊਰੋ ਨੇ 8 ਮਹੀਨਿਆਂ ਦੀ ਲੰਬੀ ਜਾਂਚ ਤੋਂ ਬਾਅਦ 9 ਜੁਲਾਈ ਨੂੰ ਓਮ ਪ੍ਰਕਾਸ਼ ਸੋਨੀ ਖ਼ਿਲਾਫ਼ ਆਮਦਨ ਤੋਂ ਵੱਧ ਕੇਸ ਦਰਜ ਕੀਤਾ ਸੀ, ਜਿਸ ਵਿਚ ਉਸ ਨੇ ਪਿਛਲੇ 7 ਸਾਲਾਂ ਦੌਰਾਨ 12,48,42,692 ਰੁਪਏ ਖਰਚ ਕੀਤੇ ਸਨ। ਵਿਜੀਲੈਂਸ ਦੀ ਜਾਂਚ ਦੌਰਾਨ ਉਨ੍ਹਾਂ ਦੀ ਆਮਦਨ 4,52,18,771 ਰੁਪਏ ਦਰਜ ਹੋਈ, ਜਿਸ ਵਿਚ ਉਨ੍ਹਾਂ ਦੀ ਆਮਦਨ ਤੋਂ ਵੱਧ 7,96,23,921 ਰੁਪਏ ਖਰਚ ਕੀਤੇ ਗਏ।

See also  ਸਥਾਨਕ ਸਰਕਾਰਾਂ ਮੰਤਰੀ ਵੱਲੋਂ ਸਵੱਛਤਾ ਵਿੱਚ ਸ਼ਾਨਦਾਰ ਸੇਵਾਵਾਂ ਦੇਣ ਲਈ 23 ਸਖਸ਼ੀਅਤਾਂ ਸਨਮਾਨਿਤ