ਸ਼੍ਰੀ ਮੁਕਤਸਰ ਸਾਹਿਬ ਚ ਕੀਤਾ ਗਿਆ ਛੁੱਟੀ ਦਾ ਐਲਾਨ

ਮਾਘੀ ਮੌਕੇ 14 ਜਨਵਰੀ ਨੂੰ ਪੰਜਾਬ ਸਰਕਾਰ ਨੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ- ਗੈਰ-ਸਰਕਾਰੀ ਦਫਤਰਾਂ, ਬੋਰਡਾਂ, ਸਿੱਖਿਅਕ ਸੰਸਥਾਵਾਂ ਵਿੱਚ ਲੋਕਲ ਛੁੱਟੀ ਦਾ ਐਲਾਨ ਕੀਤਾ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

ਮੁਕਤਸਰ ਦੀ ਮਾਘੀ ਪੰਜਾਬ ਦੇ ਲੋਕਾਂ ਲਈ ਪੁਰਾਤਨ ਸਮੇਂ ਤੋਂ ਹੀ ਖਿੱਚ ਦਾ ਕੇਦਰ ਰਿਹਾ ਹੈ। ਇਸ ਦੌਰਾਨ ਲੋਕ ਇਸ਼ਨਾਨ ਕਰਕੇ ਹੀ ਦਲਿੱਦਰ ਨੂੰ ਭਜਾੳੇੁੱਦੇ ਨੇ ।ਪੋਹ ਮਹੀਨੇ ਚ ਠੰਡ ਕਾਫੀ ਹੁੰਦੀ ਹੈ ਤੇ ਮਾਘ ਮਹੀਨੇ ਠਂਢ ਦਾ ਪ੍ਰਭਾਵ ਘੱਟਣ ਲੱਗ ਜਾਂਦਾ ਹੈ ਤੇ ਉਹ ਪੱਵਿਤਰ ਸਥਾਨ ਹੈ ਜਿੱਥੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪਣੇ 40 ਸਿੰਘਾ ਦੀ ਗੰਢੀ ਟੁੱਟੀ ਸੀ ਤੇ ਸਿੰਘਾਂ ਵੱਲੋਂ ਦਿੱਤੇ ਬੇਦਾਵੇ ਨੂੰ ਪਾੜਿਆਂ ਸੀ ਤੇ ਇਸ ਜਗ੍ਹਾ ਸ਼ਹੀਦ ਹੋਏ 40 ਸਿੰਘਾਂ ਨੂੰ ਮੁਕਤੀ ਦਿੱਤੀ ਸੀ।

ਮੁਕਤਸਰ ਦੀ ਮਾਘੀ ਦੇ ਨਾਂ ਨਾਲ ਜਾਣਿਆ ਜਾਂਦਾ ਮਾਘੀ ਦਾ ਮੇਲਾ ਪੰਜਾਬੀਆਂ ਲਈ ਖਾਸ ਇਤਿਹਾਸਕ ਅਤੇ ਧਾਰਮਿਕ ਮਹੱਤਵ ਰੱਖਦਾ ਹੈ | ਜਿਸ ਨੂੰ ਪੰਜਾਬ ਵਿੱਚ ਬਿਨਾਂ ਕਿਸੇ ਜਾਤ ਪਾਤ ਅਤੇ ਵਿਤਕਰੇ ਬਗੈਰ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਇਹ ਮੇਲਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਮਾਘ ਦੇ ਮਹੀਨੇ ਦੀ ਪਹਿਲੀ ਤਾਰੀਖ਼ ਅਥਵਾ ਮਾਘ ਦੀ ਸੰਗਰਾਂਦ ਨੂੰ ਮਨਾਇਆ ਜਾਂਦਾ ਹੈ। ਇਸ ਮੇਲੇ ਨੂੰ ਚਾਲੀ ਮੁਕਤਿਆਂ ਦੀ ਸ਼ਹੀਦੀ ‘ਚ ਮਨਾਇਆ ਜਾਂਦਾ ਹੈ।

See also  ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਜ਼ੀਰਾ ਦੀ ਵਧੀਆਂ ਮੁਸ਼ਕਲਾਂ, FIR ਦਰਜ