ਸ਼੍ਰੋਮਣੀ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਰਾਸ਼ਟਰਪਤੀ ਨੂੰ ਦਿੱਤਾ ਮੰਗ ਪੱਤਰ

ਅੱਜ ਅੰਮ੍ਰਿਤਸਰ ਪਹੁੰਚੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਸ਼੍ਰੋਮਣੀ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਮੰਗ ਪੱਤਰ ਸੌਂਪਿਆ। ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਉਨ੍ਹਾਂ ਦਾ ਸਵਾਗਤ ਕੀਤਾ ਤੇ ਧੰਨਵਾਦ ਵੀ ਕੀਤਾ, ਸਿੱਖ ਕੌਮ ਦੀ ਤਰਫੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਜੋ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਕੈਦ ਹਨ। 1984 ਵਿੱਚ ਆਪ੍ਰੇਸ਼ਨ ਬਲੂ ਸਟਾਰ ਸਮੇਂ ਬੰਦੀ ਸਿੱਖ ਸੰਘਰਸ਼ ਦੇ ਰਾਹ ਤੁਰ ਪਏ ਜਿਸ ਮਗਰੋਂ ਉਨ੍ਹਾਂ ਨੂੰ ਸਜ਼ਾਵਾਂ ਹੋਈਆਂ। ਹੁਣ ਲੰਬੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਇਹ ਕੈਦੀ ਆਪਣੀ ਸਜ਼ਾ ਪੂਰੀ ਕਰ ਚੁੱਕੇ ਹਨ। ਉਨ੍ਹਾਂ ਦੀ ਰਿਹਾਈ ਲਈ ਭਾਰਤ ਸਰਕਾਰ ਨੂੰ ਕਈ ਪੱਤਰ ਲਿਖੇ ਗਏ ਹਨ, ਇਸ ਦੇ ਬਾਵਜੂਦ ਉਨ੍ਹਾਂ ਦੀ ਰਿਹਾਈ ਨਹੀਂ ਹੋਈ।

ਸ਼੍ਰੋਮਣੀ ਕਮੇਟੀ ਵੱਲੋਂ ਨੌਂ ਸਿੱਖ ਕੈਦੀ ਦੀ ਰਿਹਾਈ ਦੀ ਮੰਗ ਕੀਤੀ ਗਈ ਹੈ। ਇਨ੍ਹਾਂ ਨੌਂ ਕੈਦੀਆਂ ਦੇ ਨਾਂ ਗੁਰਦੀਪ ਸਿੰਘ, ਦਵਿੰਦਰਪਾਲ ਸਿੰਘ ਭੁੱਲਰ, ਬਲਵੰਤ ਸਿੰਘ ਰਾਜੋਆਣਾ, ਜਗਤਾਰ ਸਿੰਘ ਹਵਾਰਾ, ਲਖਵਿੰਦਰ ਸਿੰਘ ਲੱਖਾ, ਗੁਰਮੀਤ ਸਿੰਘ, ਸ਼ਮਸ਼ੇਰ ਸਿੰਘ, ਪਰਮਜੀਤ ਸਿੰਘ ਭਿਓਰਾ, ਜਗਤਾਰ ਸਿੰਘ ਤਾਰਾ ਹਨ।ਪਰਮਜੀਤ ਸਿੰਘ ਭਿਓਰਾ 25 ਸਾਲ ਤੇ ਜਗਤਾਰ ਸਿੰਘ ਤਾਰਾ 17 ਸਾਲ ਤੋਂ ਕੈਦ ਹਨ, ਸਿੱਖ ਕੈਦੀ ਗੁਰਦੀਪ ਸਿੰਘ ਪਿਛਲੇ 32 ਸਾਲਾਂ ਤੋਂ ਤੇ ਦਵਿੰਦਰਪਾਲ ਸਿੰਘ 28 ਸਾਲ, ਬਲਵੰਤ ਸਿੰਘ ਰਾਜੋਆਣਾ, ਜਗਤਾਰ ਸਿੰਘ ਹਵਾਰਾ, ਲਖਵਿੰਦਰ ਸਿੰਘ, ਗੁਰਮੀਤ ਸਿੰਘ, ਸ਼ਮਸ਼ੇਰ ਸਿੰਘ 27 ਸਾਲਾਂ ਤੋਂ ਜੇਲ੍ਹ ਵਿੱਚ ਬੰਦ ਹਨ।

post by parmvir singh

See also  ਗੜ੍ਹਸ਼ੰਕਰ ਦੇ ਪਿੰਡ ਕਾਲੇਵਾਲ ਬੀਤ ਦੇ ਲੋਕਾਂ ਨੇ ਸਰਪੰਚ ਤੇ ਖੱਜਲ ਖੁਆਰ ਕਰਨ ਦੇ ਲਗਾਏ ਦੋਸ਼