ਸਤਿੰਦਰ ਸੱਤੀ ਬਣੀ ਕੈਨੇਡੀਅਨ ਵਕੀਲ

ਸਤਿੰਦਰ ਸੱਤੀ ਨੇ ‘ਕੈਨੇਡੀਅਨ ਵਕੀਲ’ ਦੀ ਡਿਗਰੀ ਹਾਸਲ ਕਰਨ ਮਗਰੋਂ ਸਾਰੀ ਦੁਨੀਆਂ ਚ ਵਸਦੇ ਪੰਜਾਬੀਆਂ ਦਾ ਦਿਲੋਂ ਧੰਨਵਾਦ ਕੀਤਾ, ਉਨ੍ਹਾਂ ਕਿਹਾ ਮੈਂ ਆਪਣੀ ਇਹ ਸਫਲਤਾ ਆਪਣੇ ਮਾਤਾ ਪਿਤਾ ਨੇ ਨਾਲ ਨਾਲ ਤਮਾਮ ਓਹਨਾ ਕੁੜੀਆਂ ਨੂੰ ਸਮਰਪਿਤ ਕਰਦੀ ਹਾਂ ਜੋ ਸੁਪਨੇ ਵੇਖਦੀਆਂ ਹਨ ਤੇ ਇਹ ਸੱਚ ਵੀ ਕਰ ਲੈਂਦੀਆਂ ਹਨ ਜੋ ਉਡਣਾ ਜਾਂਦੀਆਂ ਹਨ।

satwinder satti

ਸਹੁੰ ਚੁੱਕ ਸਮਾਗਮ ਦੌਰਾਨ ਉਨ੍ਹਾਂ ਨੂੰ ਵਕੀਲ ਦੀ ਸਹੁੰ ਚੁਕਾਈ ਗਈ ਤੇ ਸੱਤੀ ਨੇ ਦੱਸਿਆ ਕਿ ਲੋਕ ਉਹਨਾਂ ਨੂੰ ਪੰਜਾਬੀ ਕਲਾਕਾਰ ਤੇ ਸਟੇਜ ਕਲਾਕਾਰ ਦੇ ਰੂਪ ’ਚ ਜਾਣਦੇ ਹੋਣਗੇ ਪਰ ਜ਼ਿਆਦਾਤਰ ਲੋਕ ਨਹੀਂ ਜਾਣਦੇ ਕਿ ਉਸ ਨੇ ਵਕਾਲਤ (ਮਾਸਟਰਸ ਆਫ ਲਾਅ) ਕੀਤੀ ਹੋਈ ਹੈ। ਸਤਿੰਦਰ ਸੱਤੀ ਟੈਲੀਵਿਜ਼ਨ ਇੰਡਸਟਰੀ ‘ਚ ਇੱਕ ਵੱਡਾ ਨਾਮ ਹੈ ਤੇ ਦੁਨੀਆਂ ਭਰ ਦੀਆਂ ਵੱਡੀਆਂ ਸਟੇਜਾਂ ‘ਤੇ ਸੱਤੀ ਦੀ ਸ਼ਾਇਰੀ ਤੇ ਗਹਿਰੇ ਲਫਜ਼ਾਂ ਦੀ ਗੂੰਜ ਪੈਂਦੀ ਹੈ। ਸਤਿੰਦਰ ਸੱਤੀ ਦੀਆਂ ਸੋਸ਼ਲ ਮੀਡੀਆ ‘ਤੇ ਪ੍ਰੇਰਨਾਦਾਇਕ ਪੋਸਟਾਂ ਅਕਸਰ ਚਰਚਾ ਵਿੱਚ ਰਹਿੰਦੀਆਂ ਪਰ ਹੁਣ ਸਤਿੰਦਰ ਸੱਤੀ ਨੇ ਪੰਜਾਬ ਤੇ ਪੰਜਾਬੀ ਦਾ ਮਾਣ ਹੋਰ ਵਧਾਇਆ, ਉਨ੍ਹਾਂ ਨੇ ਕੈਨੇਡਾ ਦੇ ਅਲਬਰਟਾ ’ਚ ਬੈਰਿਸਟਰ ਸਾਲਿਸਟਰ ਯਾਨੀ ਕੈਨੇਡੀਅਨ ਵਕੀਲ ਦਾ ਲਾਇਸੈਂਸ ਹਾਸਲ ਕੀਤਾ।

post by parmvir singh

See also  ਡੋਨਾਲਡ ਟਰੰਪ ਦੀ ਫੇਸਬੁੱਕ-ਇੰਸਟਾਗ੍ਰਾਮ ‘ਤੇ ਜਲਦੀ ਹੋਵੇਗੀ ਵਾਪਸੀ