ਸ਼੍ਰੋਮਣੀ ਕਮੇਟੀ ਦੇ ਸੇਵਾਮੁਕਤ ਹੋਏ ਮੁਲਾਜ਼ਮਾਂ ਨੂੰ ਕੀਤਾ ਸਨਮਾਨਤ

ਅੰਮ੍ਰਿਤਸਰ, 31 ਅਕਤੂਬਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਸੇਵਾ ਮੁਕਤ ਹੋਏ ਇੰਚਾਰਜ ਸ. ਹਰਪਾਲ ਸਿੰਘ ਭੂਰਾਕੋਹਨਾ ਤੇ ਸ. ਕੁਲਵਿੰਦਰ ਸਿੰਘ ਨੂੰ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਸਨਮਾਨਿਤ ਕੀਤਾ ਗਿਆ। ਇਨ੍ਹਾਂ ਨੂੰ ਸੇਵਾ ਮੁਕਤ ਹੋਣ ’ਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਤੇ ਹੋਰ ਅਧਿਕਾਰੀਆਂ ਨੇ ਗੁਰੂ ਬਖਸ਼ਿਸ਼ ਸਿਰੋਪਾਓ, ਸ੍ਰੀ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਤ ਕੀਤਾ। ਇਸ ਮੌਕੇ ਸਕੱਤਰ ਸ. ਪ੍ਰਤਾਪ ਸਿੰਘ ਤੇ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਸੇਵਾ ਮੁਕਤ ਹੋਏ ਮੁਲਾਜ਼ਮਾਂ ਦੇ ਕੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਨੇ ਆਪਣੇ ਜ਼ੁੰਮੇ ਲੱਗੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਈ ਹੈ ਅਤੇ ਆਸ ਕਰਦੇ ਹਾਂ ਕਿ ਭਵਿੱਖ ਵਿਚ ਨਿਸ਼ਕਾਮ ਭਾਵਨਾ ਨਾਲ ਸਿੱਖ ਸੰਸਥਾ ਦੀਆਂ ਗਤੀਵਿਧੀਆਂ ਨੂੰ ਸੰਗਤਾਂ ਤੱਕ ਪਹੁੰਚਾਉਣ ਦੀ ਜ਼ੁੰਮੇਵਾਰੀ ਨਿਭਾਉਣਗੇ।
ਇਸੇ ਦੌਰਾਨ ਸਾਬਕਾ ਸਕੱਤਰ ਸ. ਦਲਮੇਘ ਸਿੰਘ ਖੱਟੜਾ ਅਤੇ ਸ. ਬਲਵਿੰਦਰ ਸਿੰਘ ਜੌੜਾਸਿੰਘਾ ਨੇ ਵੀ ਸੰਬੋਧਨ ਕਰਦਿਆਂ ਸੇਵਾਮੁਕਤ ਹੋਏ ਮੁਲਾਜ਼ਮਾਂ ਵੱਲੋਂ ਸ਼੍ਰੋਮਣੀ ਕਮੇਟੀ ਵਿਚ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਤੇਜਿੰਦਰ ਸਿੰਘ ਪੱਡਾ, ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ, ਪ੍ਰੋ. ਸੁਖਦੇਵ ਸਿੰਘ, ਸ. ਗੁਰਨਾਮ ਸਿੰਘ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਮਨਜੀਤ ਸਿੰਘ ਤਲਵੰਡੀ, ਮੈਨੇਜਰ ਸ. ਬਘੇਲ ਸਿੰਘ, ਸੁਪਰਡੈਂਟ ਸ. ਨਿਸ਼ਾਨ ਸਿੰਘ, ਸ. ਰਾਜਿੰਦਰ ਸਿੰਘ ਰੂਬੀ ਅਟਾਰੀ, ਸ. ਬਲਦੇਵ ਸਿੰਘ ਭੂਰਾਕੋਹਨਾ, ਸ. ਹਰਜਿੰਦਰ ਸਿੰਘ ਆਦਿ ਮੌਜੂਦ ਸਨ।
See also  ਮਨਪ੍ਰੀਤ ਬਾਦਲ ਨੇ ਬਦਲੀਆਂ ਕਈ ਪਾਰਟੀਆਂ ਪਹਿਲਾਂ ਅਕਾਲੀ ਦਲ ਫੇਰ ਪੀਪੀਪੀ ਬਣਾਈ ਤੇ ਹੁਣ ..?