ਸਿਮਰਨਜੀਤ ਸਿੰਘ ਬੈਂਸ ਨੂੰ ਕੀਤਾ ਜਾਵੇਗਾ ਰਿਹਾਅ

ਇਸ ਵੇਲੇ ਦੀ ਵੱਡੀ ਖਬਰ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ,, ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਜ਼ਮਾਨਤ ਮਿਲਣ ਤੋਂ ਬਾਅਦ ਸਿਮਰਜੀਤ ਸਿੰਘ ਬੈਂਸ ਬਰਨਾਲਾ ਦੀ ਜੇਲ੍ਹ ‘ਚੋਂ ਰਿਹਾਅ ਕਰ ਬਾਹਰ ਆਉਣੇ,,ਜਿਸ ਦੀ ਖਬਰ ਮਿਲਦੇ ਹੀ ਲੋਕ ਇਨਸਾਫ ਪਾਰਟੀ ਦੇ ਆਗੂ ਅਤੇ ਸਿਮਰਨਜੀਤ ਬੈਂਸ ਨੂੰ ਚਾਹੁਣ ਵਾਲਿਆਂ ਦਾ ਜੇਲ੍ਹ ਦੇ ਬਾਹਰ ਭਾਰੀ ਇਕੱਠ ਹੋ ਗਿਆ,,


ਦੱਸਣਯੋਗ ਹੈ ਕਿ ਫਰਵਰੀ, 2022 ਨੂੰ ਸਿਮਰਜੀਤ ਸਿੰਘ ਬੈਂਸ ਨੂੰ ਵਿਧਵਾ ਔਰਤ ਨਾਲ ਜਬਰ-ਜ਼ਿਨਾਹ ਦੇ ਮਾਮਲੇ ‘ਚ ਗ੍ਰਿਫ਼ਤਾਰ

ਕੀਤਾ ਗਿਆ ਸੀ ਇਸ ਦੌਰਾਨ ਸਿਮਰਜੀਤ ਸਿੰਘ ਬੈਂਸ ਦੇ ਫੇਸਬੁੱਕ ਪੇਜ ‘ਤੇ ਸਮਰਥਕਾਂ ਨੂੰ ਭਲਕੇ ਬਰਨਾਲਾ ਜੇਲ੍ਹ ਦੇ ਬਾਹਰ ਕਾਫਲੇ ਬਣਾ ਕੇ ਪਹੁੰਚਣ ਦੀ ਅਪੀਲ ਕੀਤੀ ਜਾ ਰਹੀ ਸੀ ਜਿਸ ਕਰਕੇ ਬਰਨਾਲਾ ਜੇਲ੍ਹ ਦੇ ਬਾਹਰ ਵੱਡੀ ਗਿਣਤੀ ਵਿੱਚ ਸਮਰਥਕਾਂ ਦੇ ਪੁੱਜਣ ਦੀ ਸੰਭਾਵਨਾ ਹੈ।

ਜਾਣਕਾਰੀ ਅਨੁਸਾਰ ਸਿਮਰਜੀਤ ਸਿੰਘ ਬੈਂਸ ਭਲਕੇ ਦੁਪਹਿਰ 1 ਵਜੇ ਬਰਨਾਲਾ ਜੇਲ੍ਹ ਤੋਂ ਜ਼ਮਾਨਤ ‘ਤੇ ਬਾਹਰ ਆਉਣਗੇ। ਬੈਂਸ ਨੂੰ ਬਲਾਤਕਾਰ ਦੇ ਕੇਸ ਸਮੇਤ 16 ਹੋਰ ਮਾਮਲਿਆਂ ਵਿੱਚ ਜ਼ਮਾਨਤ ਮਿਲ ਚੁੱਕੀ ਹੈ।

See also  ਗਾਇਕ ਸਿੱਧੂ ਮੂਸੇਵਾਲਾ ਦੇ ਕਾਤਲਾ ਦੇ ਘਰ ਪਹੁੰਚੀ NIA