ਸ਼੍ਰੋਮਣੀ ਕਮੇਟੀ ਅਗਲੇਰੀ ਕਾਨੂੰਨੀ ਪੈਰਵਾਈ ’ਚ ਸਹਿਯੋਗ ਤੋਂ ਪਿੱਛੇ ਨਹੀਂ ਹਟੇਗੀ
ਅੰਮ੍ਰਿਤਸਰ: 1984 ਦੇ ਦਿੱਲੀ ਸਿੱਖ ਕਤਲੇਆਮ ਦੌਰਾਨ ਸੁਲਤਾਨਪੁਰੀ ਇਲਾਕੇ ਦੀ ਘਟਨਾ ਨਾਲ ਸਬੰਧਤ ਮਾਮਲੇ ਵਿਚ ਸੱਜਣ ਕੁਮਾਰ ਸਮੇਤ ਹੋਰ ਦੋਸ਼ੀਆਂ ਨੂੰ ਬਰੀ ਕਰਨ ਨਾਲ 38 ਸਾਲਾਂ ਤੋਂ ਇਨਸਾਫ਼ ਲਈ ਸੰਘਰਸ਼ ਕਰ ਰਹੇ ਪੀੜਤਾਂ ਨੂੰ ਗਹਿਰੀ ਮਾਨਸਿਕ ਸੱਟ ਵੱਜੀ ਹੈ। ਇਹ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਰਕਾਰਾਂ ਦੀ ਢਿੱਲੀ ਕਾਰਗੁਜ਼ਾਰੀ ਨਾਲ ਦੋਸ਼ੀ ਰਿਹਾਅ ਹੋ ਰਹੇ ਹਨ। ਉਨ੍ਹਾਂ ਆਖਿਆ ਕਿ ਸਰਕਾਰਾਂ ਦੀ ਇਹ ਜ਼ੁੰਮੇਵਾਰੀ ਹੈ ਕਿ ਸਿੱਖ ਵਿਰੋਧੀ ਕਰੂਰਕਾਰੇ ਦੇ ਸੱਚ ਨੂੰ ਅਦਾਲਤਾਂ ਸਾਹਮਣੇ ਪੇਸ਼ ਕਰਨ। ਪਰ ਸਰਕਾਰਾਂ ਸਹੀ ਤਰੀਕੇ ਨਾਲ ਪੱਖ ਰੱਖਣ ਵਿਚ ਨਾਕਾਮ ਸਾਬਤ ਹੋ ਰਹੀਆਂ ਹਨ।
Kulhad Pizza Viral Video ਤੋਂ ਬਾਅਦ Exclusive Interview | Fake Video | Rozana Times
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸੱਜਣ ਕੁਮਾਰ ਦਿੱਲੀ ਸਿੱਖ ਕਤਲੇਆਮ ਦੇ ਕਈ ਮਾਮਲਿਆਂ ਵਿਚ ਦੋਸ਼ੀ ਹੈ ਅਤੇ ਮੌਜੂਦਾ ਸਮੇਂ ਵੀ ਜੇਲ੍ਹ ਅੰਦਰ ਸਜ਼ਾ ਕੱਟ ਰਿਹਾ ਹੈ। ਇਸ ਤੋਂ ਵੱਧ ਹੋਰ ਸਬੂਤ ਕੀ ਹੋ ਸਕਦਾ ਹੈ। ਐਡਵੋਕੇਟ ਧਾਮੀ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਦਿੱਲੀ ਸਿੱਖ ਕਤਲੇਆਮ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਇਸ ਫੈਸਲੇ ਖਿਲਾਫ਼ ਉੱਚ ਅਦਾਲਤ ਵਿਚ ਹਰ ਤਰ੍ਹਾਂ ਦੀ ਕਾਨੂੰਨੀ ਵਾਸਤੇ ਪਿੱਛੇ ਨਹੀਂ ਹਟੇਗੀ।