ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਮੋਹਾਲੀ ਦੇ ਨਿੱਜੀ ਹਸਪਤਾਲ ਚ ਭਰਤੀ , ਅਚਾਨਕ ਸਿਹਤ ਵਿਗੜੀ!

ਚੰਡੀਗੜ੍ਹ : ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਅਚਾਨਕ ਤਬੀਅਤ ਵਿਗੜ ਗਈ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਸੂਤਰਾਂ ਮੁਤਾਬਿਕ ਉਨ੍ਹਾਂ ਨੂੰ ਕਾਫ਼ੀ ਦਿਨਾਂ ਤੋਂ ਤਕਲੀਫ਼ ਸੀ ਅਤੇ ਉਨ੍ਹਾਂ ਦੇ ਸਟੰਟ ਪੈਣ ਵਾਲਾ ਸੀ ,ਜਿਸ ਦੇ ਚੱਲ ਦੇ ਉਨ੍ਹਾਂ ਨੂੰ ਅੱਜ ਮੋਹਾਲੀ ਦੇ ਨਿੱਜੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

sidhu moosewala , balkaur singh

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਤਬੀਅਤ ਵਿਗੜਨ ‘ਤੇ ਉਨ੍ਹਾਂ ਨੂੰ ਪਹਿਲਾਂ ਪਟਿਆਲਾ ਦੇ ਇਕ ਹਸਪਤਾਲ ‘ਚ ਲਿਜਾਇਆ ਗਿਆ ਪਰ ਉਥੋਂ ਉਨ੍ਹਾਂ ਨੂੰ ਮੋਹਾਲੀ ਰੈਫਰ ਕਰ ਦਿੱਤਾ ਗਿਆ। ਜਿਸ ਤੋਂ ਬਾਅਦ ਬਲਕੌਰ ਸਿੰਘ ਹੁਣ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਹਾਲਾਂਕਿ ਡਾਕਟਰ ਉਨ੍ਹਾਂ ਸੁਰੱਖਿਆ ਨੂੰ ਦੇਖਦੇ ਹੋਏ ਕੋਈ ਜਾਣਕਾਰੀ ਨਹੀਂ ਦੇ ਰਹੇ ਹਨ। ਪੁੱਤਰ ਦੇ ਦਿਹਾਂਤ ਤੋਂ ਬਾਅਦ ਬਲਕੌਰ ਸਿੰਘ ਲਗਾਤਾਰ ਇਨਸਾਫ ਦੀ ਲੜਾਈ ਲੜ੍ਹ ਰਹੇ ਹਨ। ਉਨ੍ਹਾਂ ਨੂੰ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਈਮੇਲ ਰਾਹੀਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ , ਲਾਰੈਂਸ ਬਿਸ਼ਨੋਈ ਗੈਂਗ ਨੇ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਈ-ਮੇਲ ‘ਤੇ ਚੁੱਪ ਰਹਿਣ ਲਈ ਕਿਹਾ ਹੈ।

sidhu faimly

ਲਗਾਤਾਰ ਸਿੱਧੂ ਦੇ ਪਿਤਾ ਬਲਕੌਰ ਸਿੰਘ ਨੂੰ ਵੀ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ, ਜਿਸ ਦੇ ਚੱਲਦੇ ਉਨ੍ਹਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਬਲਕੌਰ ਸਿੰਘ ਦਾ ਕਹਿਣਾ ਹੈ ਕਿ ਹੁਣ ਇਹ ਸੁਰੱਖਿਆ ਦਾ ਕੋਈ ਫਾਇਦਾ ਨਹੀ ਜਦੋ ਉਨ੍ਹਾਂ ਦਾ ਪੁੱਤਰ ਹੀ ਨਹੀ ਰਿਹਾ, ਕਿਉ ਕਿ ਪੰਜਾਬ ਸਰਕਾਰ ਨੇ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਵਿਚ ਕਟੌਤੀ ਕੀਤੀ ਗਈ ਸੀ ਜੋ ਕਤਲ ਦੀ ਮੁੱਖ ਕਾਰਨ ਮੰਨਿਆ ਜਾ ਰਿਹਾ ਹੈ!

See also  ਮੂੜ ਹੋਇਆ ਸਿਲੰਡਰ ਸਸਤਾ, ਹੁਣ ਇਨ੍ਹੇ ਰੁਪਏ 'ਚ ਮਿਲੇਗਾ ਸਿਲੰਡਰ, ਜਾਣੋ ਕਿਮਤ

Related posts: