ਸੁਖਪਾਲ ਖਹਿਰਾ ਨੇ ਸਰਕਾਰੀ ਮੁਲਾਜ਼ਮਾਂ ਦੀ ਤਨਖਾਹ ਵਿਚ ਹੋਈ ਦੇਰੀ ਤੇ ਭਗਵੰਤ ਮਾਨ ਸਰਕਾਰ ਨੂੰ ਲੰਮੇ ਹੱਥੀ ਲਿਆ

ਚੰਡੀਗੜ੍ਹ: ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਨੂੰ ਦੇਰੀ ਨਾਲ ਤਨਖਾਹ ਮਿਲਣ ਉੱਪਰ ਬੁਰੀ ਤਰ੍ਹਾਂ ਘਿਰ ਗਈ ਹੈ। ਬੇਸ਼ੱਕ ਅਲੋਚਨਾ ਹੋਣ ਮਗਰੋਂ ਪੰਜਾਬ ਸਰਕਾਰ ਨੇ ਤਨਖਾਹਾਂ ਜਾਰੀ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ ਪਰ ਵਿਰੋਧੀ ਧਿਰਾਂ ਖਜਾਨਾ ਖਾਲੀ ਹੋਣ ਕਰਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰ ਰਹੀਆਂ ਹਨ।

sukhpal singh khaira

ਕੀ ਹੈ ਪੂਰਾ ਮਾਮਲਾ?
ਦਰਅਸਲ ਚਰਚਾ ਛਿੜੀ ਸੀ ਕਿ ਪੰਜਾਬ ਸਰਕਾਰ ਦਾ ਖਜ਼ਾਨਾ ਖਾਲੀ ਹੋ ਗਿਆ ਹੈ। ਹਾਲਾਤ ਇਹ ਹੋ ਗਏ ਹਨ ਕਿ ਮੁਲਾਜ਼ਮਾਂ ਨੂੰ ਤਨਖਾਹ ਦੇਣ ਲਈ ਵੀ ਪੈਸੇ ਦਾ ਪ੍ਰਬੰਧ ਨਹੀਂ ਹੋ ਰਿਹਾ। ਇਸ ਲਈ ਸਰਕਾਰੀ ਮੁਲਾਜ਼ਮਾਂ ਨੂੰ ਅਗਸਤ ਮਹੀਨੇ ਦੀ ਤਨਖਾਹ ਨਹੀਂ ਮਿਲੀ। ਮੁਲਾਜ਼ਮ ਜਥੇਬੰਦੀਆਂ ਸੜਕਾਂ ਉੱਪਰ ਆ ਗਈਆਂ ਹਨ। ਇਹ ਚਰਚਾ ਛਿੜਦੇ ਹੀ ਪੰਜਾਬ ਸਰਕਾਰ ਐਕਸ਼ਨ ਵਿੱਚ ਆਈ ਤੇ ਮੁਲਾਜ਼ਮਾਂ ਦੇ ਖਾਤੇ ਵਿੱਚ ਧੜਾਧੜ ਤਨਖਾਹਾਂ ਆ ਗਈਆਂ।

khaira

ਦਰਅਸਲ ਤਨਖਾਹਾਂ ਜਾਰੀ ਕਰਨ ਲਈ ਮੁਲਾਜ਼ਮਾਂ ਦੀਆਂ ਵੱਖ-ਵੱਖ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਸਨ। ਮੁਲਾਜ਼ਮ ਲੀਡਰਾਂ ਦਾ ਕਹਿਣਾ ਸੀ ਕਿ ਪਿਛਲੀਆਂ ਸਰਕਾਰਾਂ ਨੇ ਭਾਵੇਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਰੋਲੀ ਰੱਖਿਆ ਜਿਸ ਦਾ ਖਮਿਆਜ਼ਾ ਉਨ੍ਹਾਂ ਸਰਕਾਰਾਂ ਨੂੰ ਭੁਗਤਣਾ ਪਿਆ ਪਰ ਪਿਛਲੀਆਂ ਸਰਕਾਰਾਂ ਨੇ ਮੁਲਾਜ਼ਮਾਂ ਦੀਆਂ ਤਨਖਾਹਾਂ ਨਹੀਂ ਰੋਕੀਆਂ।

sukhpal khaira

ਹੁਣ ਬਦਲ ਦਾ ਨਾਅਰਾ ਦੇ ਕੇ ਹੋਂਦ ’ਚ ਆਈ ਭਗਵੰਤ ਮਾਨ ਦੀ ਸਰਕਾਰ ਨੇ ਮੁਲਾਜ਼ਮਾਂ ਦੀਆਂ ਤਨਖਾਹਾਂ ਰੋਕ ਕੇ ਮੁਲਾਜ਼ਮਾਂ ਨੂੰ ਪਹਿਲੇ ਬਦਲ ਦੇ ਦਰਸ਼ਨ ਕਰਵਾ ਦਿੱਤੇ।

post by parmvir singh

See also  ਗੈਂਗਸਟਰ ਰਾਣਾ ਕੰਦੋਵਾਲੀਆ ਦਾ ਭਰਾ ਜਸਕੀਰਤ ਅਗਵਾਹ, ਹਾਲਾਤ ਵਿਗੜਨ ਦੇ ਆਸਾਰ