ਸੁਖਬੀਰ ਬਾਦਲ ਨੇ ਲਿਖੀ ਪ੍ਰਧਾਨ ਮੰਤਰੀ ਨੂੰ ਚਿੱਠੀ

ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੂੰ ਇਕ ਚਿੱਠੀ ਲਿਖੀ ਜਿਸ ਚ ਉਹਨਾ ਨੇ ਮੋਦੀ ਜੀ ਨੂੰ ਅਪੀਲ ਕੀਤੀ ਹੈ ਕਿ ਜੋ ਬੈਕਸੂਰ ਸਿੱਖਾਂ ਤੇ ਐਨਐਸਏ ਅਤੇ ਯਏੂਪੀਏ ਵਰਗੇ ਕਾਨੂੰਨ ਲਗਾਏ ਨੇ ਉਹਨਾ ਨੂੰ ਰੱਦ ਕਰਨ ਦੀ ਅਪੀਲ ਕੀਤੀ ਹੈ ਤੇ ਉਹਨਾ ਦਾ ਕਹਿਣਾ ਹੈ ਪੰਜਾਬ ਸਰਕਾਰ ਇਹਨਾਂ ਦੀ ਦੁਰਵਰਤੋਂ ਕਰਦੀ ਹੈ ਤੇ ਸਿੱਖਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤੇ ਜਿਸ ਚ ਉਹਨਾ ਨੇ ਚਿੱਠੀ ਚ ਹੇਠ ਲਿਿਖਆ ਬਿਆਨ ਦਿੱਤਾ ।

ਮੈਂ ਦੇਸ਼ ਦੇ ਮਾਨਯੋਗ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਨੂੰ ਕਾਨੂੰਨਾਂ ਨੂੰ ਹਮੇਸ਼ਾ ਲਈ ਰੱਦ ਕਰਨ ਦੀ ਅਪੀਲ ਕਰਦਾ ਹਾਂ ਕਿਉਂਕਿ ਇਹ ਦੁਨੀਆ ਦੀ ਸਭ ਤੋਂ ਵੱਡੀ ਜਮਹੂਰੀਅਤ ‘ਤੇ ਲੱਗੇ ਦਾਗ਼ ਹਨ। ਜਿਸਦਾ ਗਲਤ ਇਸਤੇਮਾਲ ਭਗਵੰਤ ਮਾਨ ਦੀ ਸਰਕਾਰ ਦੁਆਰਾ ਆਪਣੇ ਵਿਰੁੱਧ ਉੱਠ ਰਹੇ ਲੋਕ ਰੋਹ ਨੂੰ ਰੋਕਣ ਲਈ ਕੀਤਾ ਜਾ ਰਿਹਾ ਹੈ, ਹਰ ਮੋਰਚੇ ‘ਤੇ ਫੇਲ੍ਹ ਹੋਈ ਆਪ ਸਰਕਾਰ ਆਪਣੀਆਂ ਨਾਕਾਮੀਆਂ ਨੂੰ ਲੁਕਾਉਣ ਲਈ ਇਹਨਾਂ ਕਾਲੇ ਕਾਨੂੰਨਾਂ ਦੀ ਦੁਰਵਰਤੋਂ ਕਰਕੇ ਨਿਰਦੋਸ਼ੇ ਸਿੱਖ ਨੌਜਵਾਨਾਂ ਉੱਪਰ ਕਾਰਵਾਈਆਂ ਕਰ ਰਹੀ ਹੈ। ਇਸ ਕਰਕੇ ਇਹ ਕਾਲੇ ਕਾਨੂੰਨ ਤੁਰੰਤ ਰੱਦ ਹੋਣੇ ਚਾਹੀਦੇ ਹਨ

See also  ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਕਰਨ ਦੇ ਰੋਸ਼ ਵੱਜੋ ਕਾਂਗਰਸ ਨੇ ਕੀਤਾ ਸਤਿਆਗ੍ਰਹਿ ਸ਼ੁਰੂ।