ਸੁਨੀਲ ਜਾਖੜ ਨੂੰ ਮਿਲੀ ਨਵੀ ਜਿੰਮੇਵਾਰੀ


ਸੁਨੀਲ ਜਾਖੜ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਨਿਯੁਕਤ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਅਸ਼ਵਨੀ ਸ਼ਰਮਾ ਪੰਜਾਬ ਭਾਜਪਾ ਪ੍ਰਧਾਨ ਦੀ ਜਿੰਮੇਵਾਰੀ ਸੰਭਾਲ ਰਹੇ ਸੀ ਅਤੇ ਹੁਣ ਹਾਈਕਮਾਨ ਨੇ ਸੁਨੀਲ ਜਾਖੜ ਨੂੰ ਇਹ ਅਹੁਦਾ ਸੌਂਪ ਦਿੱਤਾ ਹੈ। ਦੱਸ ਦਈਏ ਕਿ ਜਾਖੜ ਕਾਗਰਸ ਵਿੱਚ ਵਧੀਆ ਚਿਹਰਾ ਸੀ, ਸੁਨੀਲ ਜਾਖੜ ਪੰਜਾਬ ਕਾਂਗਰਸ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ ਅਤੇ ਕੁਝ ਸਮਾਂ ਪਹਿਲਾਂ ਹੀ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਏ ਸਨ। ਸੁਨੀਲ ਜਾਖੜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਜੋ ਜਿੰਮੇਵਾਰੀ ਸੌਪੀ ਗਈ ਹੈ ਉਸ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਆਉਣ ਵਾਲੀਆ ਲੋਕ ਸਭਾ ਚੋਣਾਂ ਵਿੱਚ ਸਾਰੀਆ ਸੀਟਾਂ ਉੱਤੇ ਜਿੱਤ ਪ੍ਰਾਪਤ ਕਰਾਗੇ।

See also  ਪੰਜਾਬ ਸਰਕਾਰ ਨੂੰ ਅਪੀਲ ਕਰਦਾ ਗਲ ਚ ਤਖ਼ਤੀ ਪਾ ਸਾਇਕਲ ਤੇ ਘੁੰਮ ਰਿਹਾ ਨਿਰਦੇਸ਼ ਕੁਮਾਰ