ਸੁਲਤਾਨਪੁਰ ਲੋਧੀ ਵਿਖੇ ਪੁਲਿਸ ਅਤੇ ਨਿਹੰਗ ਸਿੰਘਾਂ ਵਿਚਾਲੇ ਫਾਇਰਿੰਗ

ਕਪੂਰਥਲਾ: ਸੁਲਤਾਨਪੁਰ ਲੋਧੀ ਸਥਿਤ ਗੁਰਦੁਆਰਾ ਸ਼੍ਰੀ ਅਕਾਲ ਬੁੰਗਾ ਵਿਖੇ ਪੁਲਿਸ ਅਤੇ ਨਿਹੰਗ ਸਿੰਘਾਂ ਵਿਚਾਲੇ ਫਾਇਰਿੰਗ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਗੋਲੀਬਾਰੀ ਵਿਚ ਇਕ ਪੁਲਿਸ ਕਾਂਸਟੇਬਲ ਦੀ ਮੌਤ ਹੋ ਗਈ ਹੈ ਅਤੇ 5 ਹੋਰ ਪੁਲਿਸ ਕਰਮਚਾਰੀ ਅਜੇ ਵੀ ਜ਼ਖ਼ਮੀ ਹਨ। ਮਾਰੇ ਗਏ ਪੁਲਿਸ ਮੁਲਾਜ਼ਮ ਦੀ ਪਛਾਣ ਜਸਪਾਲ ਸਿੰਘ ਵਾਸੀ ਪਿੰਡ ਮਨਿਆਲਾ ਥਾਣਾ ਸੁਲਤਾਨਪੁਰ ਲੋਧੀ ਵਜੋਂ ਹੋਈ ਹੈ।

ਕਿਸਾਨਾਂ ਦੇ ਫਸੇ ਪੇਚੇ ਚ ਲੱਖਾ ਸਿਧਾਣਾ ਕੱਢ ਲਿਆ ਭਗਵੰਤ ਮਾਨ ਦੀ ਕਸੂਤੀਆਂ ਫੋਟੋਆਂ! ਹੋ ਗਿਆ ਸਾਰਾ ਕੁੱਝ ਲੀਰੋਂ-ਲੀਰ !

ਫਿਲਹਾਲ ਹੱਲੇ ਗੋਲੀਬਾਰੀ ਰੁੱਕ ਗਈ ਹੈ ਤੇ ਪੁਲਿਸ ਦੇ ਵੱਡੇ ਅਧਿਕਾਰੀ ਗੁਰਦੁਆਰੇ ਅੰਦਰ ਦਾਖਲ ਹੋਏ ਨੇ ਤੇ ਨਿਹੰਗ ਸਿੰਘਾਂ ਅਤੇ ਗੁਰਦੁਆਰਾ ਪ੍ਰਬੰਧਕਾਂ ਨਾਲ ਗੱਲਬਾਤ ਕਰ ਰਹੇ ਹਨ। ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਨਿਹੰਗ ਸਿੰਘਾਂ ਦੇ ਇਕ ਧੜੇ ਨੇ ਗੁਰਦੁਆਰਾ ਸਾਹਿਬ ’ਤੇ ਕਬਜ਼ਾ ਕਰ ਲਿਆ ਸੀ ਅਤੇ ਪੁਲਸ ਇਸ ਕਬਜ਼ੇ ਨੂੰ ਛੁਡਵਾਉਣ ਵਾਸਤੇ ਗਈ ਸੀ। ਪੁਲਿਸ ਨੇ ਸਾਰੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ। ਉਥੇ ਹੀ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ।

See also  ਭਗੌੜੇ ਸਿੱਧੂ' ਨੂੰ ਸੂਬਾ ਸਰਕਾਰ ਵਿਰੁੱਧ ਕੋਈ ਵੀ ਗੁਮਰਾਹਕੁੰਨ ਬਿਆਨ ਦੇਣ ਤੋਂ ਪਹਿਲਾਂ ਤੱਥਾਂ ਦੀ ਜਾਂਚ ਕਰਨ ਲਈ ਆਖਿਆ