ਸੰਗਰੂਰ ਦੇ ਸਰਕਾਰੀ ਮੇਰੀਟੋਰੀਅਸ ਸਕੂਲ ‘ਚ ਬੱਚਿਆ ਦੀ ਵਿਗੜੀ ਸਿਹਤ, ਪ੍ਰਸ਼ਾਸ਼ਨ ਨੂੰ ਪਈ ਭਾਜੜਾ

ਸੰਗਰੂਰ: ਸੰਗਰੂਰ ਨੇੜਲੇ ਪਿੰਡ ਘਾਬਦਾਂ ਤੋਂ ਇਕ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ। ਇਥੇ ਸਥਿਤ ਸਰਕਾਰੀ ਮੇਰੀਟੋਰੀਅਸ ਸਕੂਲ ਵਿਖੇ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਦੀ ਤਬੀਅਤ ਅਚਾਨਕ ਵਿਗੜ ਗਈ ਹੈ। ਤਬੀਅਤ ਵਿਗੜਨ ਦਾ ਕਾਰਨ ਖਰਾਨ ਖਾਣਾ ਦੱਸਿਆ ਜਾ ਰਿਹਾ ਹੈ। ਫਿਲਾਹਲ ਬੱਚਿਆ ਨੂੰ ਹੱਲੇ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।

ਧੀਆਂ ਭੈਣਾਂ ਦੀ ਇੱਜ਼ਤ ਕਰਨੀ ਭੁੱਲਿਆਂ Bhagwant Mannn ! BJP ਨੇ ਕੱਢੀ ਭੜਾਸ!

ਇਸ ਘਟਨਾ ਤੋਂ ਬਾਅਦ ਸੰਗਰੂਰ ਦੇ ਐਸਡੀਐਮ ‘ਤੇ ਵਿਧਾਇਕ ਨਰੇਂਦਰ ਕੌਰ ਭਾਰਜ ਸਕੂਲ ਪਹੁੰਚੇ ਹਨ। ਬੱਚਿਆਂ ਦੇ ਮਾਪੇ ਕਾਫੀ ਪਰੇਸ਼ਾਨ ਹਨ ਅਤੇ ਰੋ ਰਹੇ ਹਨ। ਸਕੂਲ ਪ੍ਰਸ਼ਾਸਨ ਵੱਲੋਂ ਸਕੂਲ ਦੇ ਦੋਵੇਂ ਗੇਟ ਬੰਦ ਕਰ ਦਿੱਤੇ ਗਏ ਹਨ। ਪੁਲਿਸ ਨੇ ਸਕੂਲ ‘ਚ ਖਾਣਾ ਦੇਣ ਵਾਲੇ ਠੇਕੇਦਾਰ ਖਿਲਾਫ਼ 307 ਦਾ ਪਰਚਾ ਦਰਜ ਕਰ ਦਿੱਤਾ ਹੈ ਤੇ ਠੇਕੇਦਾਰ ਮੰਨਜਿੰਦਰ ਸਿੰਘ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

See also  ਪਾਕਿਸਤਾਨੀ ਗੈਂਗਸਟਰ ਹਰਵਿੰਦਰ ਰਿੰਦਾ ਦਾ ਖਾਸ ਨੇਪਾਲ ਬਾਡਰ ਤੋਂ ਗ੍ਰਿਫ਼ਤਾਰ