ਸੰਸਦ ਮੈਂਬਰ ਪਰਨੀਤ ਕੌਰ ਪਾਰਟੀ ‘ਚੋਂ ਮੁਅੱਤਲ

ਪਟਿਆਲਾ ਤੋਂ ਕਾਂਗਰਸ ਦੇ ਸੰਸਦ ਮੈਂਬਰ ਪ੍ਰਨੀਤ ਕੌਰ ਨੂੰ ਤੁਰੰਤ ਪ੍ਰਭਾਵ ਨਾਲ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਪਾਰਟੀ ਵੱਲੋਂ ਇਹ ਫ਼ੈਸਲਾ ਪਰਨੀਤ ਕੌਰ ਖ਼ਿਲਾਫ਼ ਕਾਂਗਰਸ ਵਿਰੋਧੀ ਗਤੀਵਿਧੀਆਂ ਦੇ ਚਲਦਿਆਂ ਲਿਆ ਗਿਆ ਹੈ। ਪਟਿਆਲਾ ਤੋਂ ਸੰਸਦ ਮੈਂਬਰ ਕੌਰ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਪਤਨੀ ਹਨ। ਕੈਪਟਨ ਅਮਰਿੰਦਰ ਸਿੰਘ ਹੁਣ ਭਾਰਤੀ ਜਨਤਾ ਪਾਰਟੀ ਵਿੱਚ ਹਨ। ਪਾਰਟੀ ਦੀ ਅਨੁਸ਼ਾਸਨੀ ਐਕਸ਼ਨ ਕਮੇਟੀ ਨੇ ਪਰਨੀਤ ਕੌਰ ਨੂੰ ਮੁਅੱਤਲ ਕਰਨ ਦਾ ਫ਼ੈਸਲਾ ਕਰਦਿਆਂ ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਤਿੰਨ ਦਿਨਾਂ ਦੇ ਅੰਦਰ-ਅੰਦਰ ਇਸ ਗੱਲ ਦਾ ਜਵਾਬ ਦੇਣ ਲਈ ਕਿਹਾ ਹੈ ਕਿ ਉਨ੍ਹਾਂ ਨੂੰ ਪਾਰਟੀ ਵਿੱਚੋਂ ਕਿਉਂ ਨਾ ਕੱਢਿਆ ਜਾਵੇ।

parneet kaur

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਿਕਾਇਤ ਕੀਤੀ ਸੀ ਕਿ ਪਰਨੀਤ ਕੌਰ ਭਾਜਪਾ ਦੀ ਮਦਦ ਲਈ ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਹੋ ਰਹੇ ਹਨ। ਪਾਰਟੀ ਦੇ ਕਈ ਹੋਰ ਸੀਨੀਅਰ ਆਗੂਆਂ ਨੇ ਵੀ ਅਜਿਹੀਆਂ ਸ਼ਿਕਾਇਤਾਂ ਕੀਤੀਆਂ ਸਨ।

postby parmvir singh

See also  ਅਫ਼ਸਾਨਾ ਖ਼ਾਨ ਦੀ ਸਿਹਤ ਵਿਗੜਨ ਦੇ ਚਲਦਿਆਂ ਗਾਇਕਾ ਅਫਸਾਨਾ ਖ਼ਾਨ ਹਸਪਤਾਲ ਦਾਖ਼ਲ