ਚੰਡੀਗੜ੍ਹ, 17 ਮਾਰਚ:ਪੰਜਾਬ ਸਰਕਾਰ ਦੇ ਲੋਕ ਨਿਰਮਾਣ ਵਿਭਾਗ ਵੱਲੋਂ ਸੂਬੇ ਵਿੱਚ ਬਣਵਾਈਆਂ ਜਾਂ ਰਹੀਆਂ ਸੜਕਾਂ ਦੀ ਪ੍ਰਗਤੀ ਸਬੰਧੀ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਸਮੀਖਿਆ ਮੀਟਿੰਗ ਕੀਤੀ ਗਈ।ਇਸ ਮੀਟਿੰਗ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜ਼ੋ ਸੂਬੇ ਦੀਆਂ ਸੜਕਾਂ ਦੇ ਨਿਰਮਾਣ ਸਬੰਧੀ ਟੀਚੇ ਮਿੱਥੇ ਗਏ ਹਨ ਉਨ੍ਹਾਂ ਨੂੰ ਹਰ ਹਾਲਤ ਵਿੱਚ ਹਾਸਲ ਕਰਨਾ ਹੈ।ਉਨ੍ਹਾਂ ਦੱਸਿਆ ਕਿ ਸੜਕਾਂ ਦੇ ਨਿਰਮਾਣ ਸਬੰਧੀ ਟੈਂਡਰ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਸੜਕ ਨਿਰਮਾਣ ਦਾ ਕੰਮ ਪੂਰੇ ਜੋਰ ਨਾਲ ਸ਼ੁਰੂ ਹੋ ਗਿਆ ਹੈ ਅਤੇ ਵਿਭਾਗ ਵੱਲੋਂ ਰੋਜ਼ਾਨਾ 60 ਕਿਲੋਮੀਟਰ ਤੋਂ ਜ਼ਿਆਦਾ ਸੜਕਾਂ ਦਾ ਨਵੀਨੀਕਰਨ ਅਤੇ ਮਜ਼ਬੂਤੀਕਰਨ ਕੀਤਾ ਜਾ ਰਿਹਾ ਹੈ।ਸ.ਈ.ਟੀ.ਉ. ਨੇ ਦੱਸਿਆ ਕਿ ਸੂਬਾ ਵਿਚ ਹੌਟ ਮਿਕਸ ਪਲਾਂਟਾਂ ਨੇ ਆਪਣੀ ਪੂਰੀ ਸਮਰੱਥਾ ਅਨੁਸਾਰ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ ਜਿਸ ਸਦਕਾ ਸੂਬੇ ਵਿੱਚ ਰੋਜ਼ਾਨਾ 100 ਕਿਲੋਮੀਟਰ ਤੋਂ ਵੱਧ ਸੜਕ ਉਸਾਰੀ ਦਾ ਕੰਮ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ 30 ਜੂਨ, 2026 ਤੱਕ ਰਾਜ ਦੀਆਂ ਲਗਭਗ 20,500 ਕਿਲੋਮੀਟਰ ਸੜਕਾਂ ਦਾ ਨਿਰਮਾਣ ਦਾ ਟੀਚਾ ਮਿੱਥਿਆ ਹੈ।ਉਨ੍ਹਾਂ ਦੱਸਿਆ ਕਿ ਖਾੜੀ ਦੇਸ਼ਾਂ ਵਿੱਚ ਚਲ ਰਹੀ ਜੰਗ ਕਾਰਨ ਬਿਟੂਮਨ ਦੀ ਕੁਝ ਘਾਟ ਪੈਦਾ ਹੋ ਰਹੀ ਹੈ ਪ੍ਰੰਤੂ ਵਿਭਾਗ ਦੇ ਅਧਿਕਾਰੀਆਂ ਵਲੋਂ ਇਸ ਸਮੱਸਿਆਂ ਨਾਲ ਨਜਿੱਠਣ ਲਈ ਪੂਰੀ ਤਿਆਰੀ ਕਰ ਲਈ ਗਈ ਹੈ। ਉਨ੍ਹਾ ਇਸ ਬਾਰੇ ਬਿਟੂਮਨ ਸਪਲਾਇਰ ਕੰਪਨੀਆਂ ਨਾਲ ਉੱਚ ਪੱਧਰੀ ਤਾਲਮੇਲ ਕਰਨ ਲਈ ਨਿਰਦੇਸ਼ ਦਿੱਤੇ।ਸ.ਹਰਭਜਨ ਸਿੰਘ ਈ. ਟੀ. ਓ. ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਵਿੱਤੀ ਟੀਚੇ ਅਤੇ ਕੰਮ ਸਬੰਧੀ ਨੂੰ ਹਰ ਹਾਲਤ ਵਿੱਚ ਹਾਸਲ ਕਰਨ ਨੂੰ ਯਕੀਨੀ ਬਣਾਉਣ, ਤਾਂ ਹੋ ਆਮ ਲੋਕਾਂ ਨੂੰ ਚੰਗਾ ਸੜਕੀ ਨੈੱਟਵਰਕ ਮਿਲ ਸਕੇ।
- Advertisement -
Recent Posts
Most Popular
ਕੈਨੇਡਾ ਵਿੱਚ ਪੰਜਾਬੀ ਨੌਜਵਾਨਾਂ ‘ਤੇ ਸਖ਼ਤ ਕਾਰਵਾਈ: ਜਬਰੀ ਵਸੂਲੀ ਅਤੇ ਗੈਂਗਵਾਰ ਦੇ ਮਾਮਲਿਆਂ ਕਈਆਂ...
ਇਨ੍ਹਾਂ ਵਿੱਚੋਂ ਜ਼ਿਆਦਾਤਰ ਵਿਅਕਤੀਆਂ ਦੇ ਪੰਜਾਬ ਨਾਲ ਸਬੰਧ ਦੱਸੇ ਜਾ ਰਹੇ ਹਨ। ਪੁਲਿਸ ਦਾ ਕਹਿਣਾ ਹੈ ਕਿ ਇਹ ਨੌਜਵਾਨ ਇਸ ਸਮੇਂ ਜਬਰਨ ਵਸੂਲੀ, ਹਥਿਆਰਾਂ...
ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ,...
ਸ੍ਰੀ ਮੁਕਤਸਰ ਸਾਹਿਬ, 10 ਮਈ- ਗਿੱਦੜਬਾਹਾ ਹਲਕੇ ਦੇ ਪਿੰਡ ਸਾਹਿਬ ਚੰਦ ਵਿਖੇ ਅੱਜ ਲੋਕ ਮਿਲਣੀ ਦੌਰਾਨ ਗੂੰਜਦੇ ਨਾਅਰਿਆਂ ਅਤੇ ਲੋਕਾਂ ਦੇ ਪਿਆਰ ਤੇ ਸਨੇਹ...
PSEB 10th Result 2026 LIVE: ਇਥੇ ਚੈੱਕ ਕਰੋ ਪੰਜਾਬ ਬੋਰਡ ਦਸਵੀਂ ਦਾ ਰਿਜ਼ਲਟ |...
Last Updated:May 11, 2026 9:39 AM ISTPSEB 10th Result 2026 LIVE: ਪੰਜਾਬ ਬੋਰਡ ਦੇ ਦਸਵੀਂ ਜਮਾਤ ਦੇ ਨਤੀਜੇ ਅੱਜ ਅਧਿਕਾਰਤ ਵੈੱਬਸਾਈਟ, pseb.ac.in 'ਤੇ ਜਾਰੀ...
Punjab Election- ਪੰਜਾਬ ਵਿਚ ਚੋਣਾਂ ਦੇ ਐਲਾਨ ਨੂੰ ਲੈ ਕੇ ਵੱਡੀ ਖਬਰ… | ਪੰਜਾਬ...
Last Updated:May 11, 2026 10:35 AM IST Punjab Municipal Corporation Election 2026- ਪੰਜਾਬ ਵਿੱਚ ਅੱਜ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦਾ ਐਲਾਨ ਹੋ ਸਕਦਾ...
ਪੰਜਾਬ: ਅਗਲੇ 4 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ! | ਪੰਜਾਬ ਖ਼ਬਰਾਂ
Last Updated:May 11, 2026 11:13 AM ISTPunjab Rain Alert: ਮੌਸਮ ਵਿਭਾਗ ਨੇ 11 ਮਈ ਤੋਂ ਸ਼ੁਰੂ ਹੋ ਕੇ ਚਾਰ ਦਿਨਾਂ ਲਈ ਪੰਜਾਬ ਲਈ ਪੀਲਾ...















