ਹਰਸਿਮਰਤ ਕੌਰ ਬਾਦਲ ਨੇ ਹਲਕਾ ਬਠਿੰਡਾ ਦੇ ਵੱਖ-ਵੱਖ ਪਿੰਡਾਂ ਦਾ ਕੀਤਾ ਦੌਰਾ

ਹਰਸਿਮਰਤ ਕੌਰ ਬਾਦਲ ਨੇ ਪਿੰਡ ਕੁੱਤੀਵਾਲ ਵਿਖੇ ਅਜਨਾਲਾ ਦੀ ਘਟਨਾ ਨੂੰ ਕੇਜਰੀਵਾਲ ਅਤੇ ਮੋਦੀ ਸਰਕਾਰ ਦੀ ਰਲੀ ਮਿਲੀ ਸਾਜ਼ਿਸ਼ ਕਰਾਰ ਦਿੰਦਿਆ ਕਿਹਾ ਕਿ ਪੰਜਾਬੀਆਂ ਅਤੇ ਪੰਜਾਬ ਨੂੰ ਬਦਨਾਮ ਕਰਨ ਲਈ ਸਾਜਿਸ਼ ਕੀਤੀ ਜਾ ਰਹੀ ਹੈ, ਥਾਣਿਆਂ ਉੱਤੇ ਕਬਜ਼ਾ ਕਰਨ ਅਤੇ ਪੁਲਸ ਮੁਲਾਜ਼ਮਾਂ ਦੇ ਸੱਟਾਂ ਮਾਰਨ ਵਾਲੇ ਲੋਕਾਂ ਖਿਲਾਫ ਭਗਵੰਤ ਮਾਨ ਦੀ ਸਰਕਾਰ ਨੇ ਕੋਈ ਕਾਰਵਾਈ ਨਹੀਂ ਕੀਤੀ, ਸਗੋਂ ਪਰਚਾ ਦਰਜ ਕਰਨ ਦੀ ਬਿਜਾਏ ਲੋਕਾਂ ਦੀ ਕੁੱਟਮਾਰ ਕਰਨ ਵਾਲੇ ਵਿਅਕਤੀ ਨੂੰ ਛੱਡ ਦਿੱਤਾ ਗਿਆ ਅਤੇ ਅੱਗੇ ਗੋਡੇ ਟੇਕ ਦਿਤੇ, ਜਿੱਥੇ ਦੌਰੇ ਦੌਰਾਨ ਲੋਕਾਂ ਅਤੇ ਅਕਾਲੀ ਵਰਕਰਾਂ ਦੇ ਦੁੱਖ ਸੁੱਖ ਸਾਂਝੇ ਕੀਤੇ ਉਥੇ ਹੀ ਕਈ ਪਿੰਡਾਂ ਵਿੱਚ ਗਰਾਂਟਾਂ ਵੀ ਜਾਰੀ ਕੀਤੀਆਂ, ਪੰਜਾਬ ਸਰਕਾਰ ਵੱਲੋਂ ਬੇਅਦਬੀ ਮਾਮਲੇ ਵਿਚ ਪੇਸ਼ ਕੀਤੇ ਗਏ ਚਲਾਨ ਤੇ ਨੂੰ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਫਰੋਡ ਚਲਾਣ ਦੱਸਦੇ ਹੋਏ ਕਿਹਾ ਕਿ ਜਿਸ ਤਰਾਂ ਪਹਿਲਾਂ ਉਮਰ ਵਿਜੈ ਪ੍ਰਤਾਪ ਦੀ ਰਿਪੋਰਟ ਨੂੰ ਮਾਨਯੋਗ ਕੋਰਟ ਨੇ ਚੁੱਕ ਕੇ ਬਾਹਰ ਸੁੱਟ ਦਿੱਤਾ ਸੀ ਤੇ ਇਸ ਇਸ ਚਲਾਣ ਵਿੱਚ ਵੀ ਹੋਵੇਗਾ, ਉਨ੍ਹਾਂ ਕਿਹਾ ਕਿ ਬੇਅਦਬੀ ਮਾਮਲੇ ਵਿੱਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਰਲ ਕੇ ਸਿਆਸਤ ਕਰ ਰਹੀਆਂ ਹਨ।

harsimrat kaur badal

ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਜਿਨ੍ਹਾਂ 92 ਲੋਕਾਂ ਨੂੰ ਬਹੁਮਤ ਨਾਲ ਜਿਤਾਇਆ ਹੈ ਕਿਧਰੇ ਨਜ਼ਰ ਨਹੀਂ ਆ ਰਹੇ, ਬੇਸ਼ੱਕ ਉਹਨਾਂ ਨੇ ਚੋਣਾਂ ਤੋਂ ਪਹਿਲਾਂ ਵੱਡੇ ਵੱਡੇ ਵਾਅਦੇ ਕੀਤੇ ਸਨ ਪੂਰੇ ਕਰਨ ਦੀ ਬਜਾਏ ਬਾਦਲ ਸਰਕਾਰ ਵੱਲੋਂ ਦਿੱਤੀਆਂ ਗਈਆਂ ਸਹੂਲਤਾਂ ਖੋਹੀਆਂ ਜਾ ਰਹੀਆਂ ਹਨ ਗੁਰੂ ਸਾਹਿਬ ਦੀ ਬੇਅਦਬੀ ਲਈ ਸਿਆਸਤ ਕਰਨ ਵਾਲੀ ਕਾਂਗਰਸ ਅਤੇ ਆਮ ਆਦਮੀ ਪਾਰਟੀ ਗੁਰੂ ਸਾਹਿਬ ਨੂੰ ਢਾਲ ਬਣਾਉਣ ਵਾਲੇ ਵਿਅਕਤੀ ਖਿਲਾਫ ਕੁਝ ਨਹੀਂ ਬੋਲੇ, ਗੁਰੂ ਸਾਹਿਬ ਨੂੰ ਢਾਲ ਬਣਾ ਕੇ ਲੜਾਈ ਲੜਨ ਵਾਲੇ ਬੁਜ਼ਦਿਲ ਖ਼ਿਲਾਫ਼ ਸਰਕਾਰ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ, ਅਕਾਲੀ ਦਲ ਕਮਜ਼ੋਰ ਨਹੀਂ ਹੋਇਆ ਸਗੋਂ ਪੰਜਾਬ ਕਮਜ਼ੋਰ ਹੋਇਆ ਹੈ, ਪੰਜਾਬ ਦੇ ਨੌਜਵਾਨ ਪੰਜਾਬ ਛੱਡ ਕੇ ਵਿਦੇਸ਼ ਜਾ ਰਹੇ ਹਨ ਅਤੇ ਪੰਜਾਬ ਖਿਲਾਫ ਬੜੀਆਂ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ, ਇਥੋਂ ਦੇ ਨੌਜਵਾਨਾਂ ਨੂੰ ਨਸ਼ੇ ਤੇ ਲਗਾਇਆ ਜਾ ਰਿਹਾ ਹੈ।

See also  ਪਟਵਾਰੀ ਅਤੇ ਉਸ ਦਾ ਪੁੱਤਰ 11,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

post by parmvir singh