ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਲੈ ਕੇ ਸ੍ਰੀ ਅਕਾਲ ਤਖਤ ਸਾਹਿਬ ਆਪਸ ਵਿੱਚ ਇੱਕ ਪੰਥਕ ਇਕੱਠ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਬੁਲਾਇਆ ਗਿਆ ਸੀ ਜਿਸ ਵਿੱਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਅਤੇ ਬੁੱਧੀਜੀਵੀ ਬੁਲਾਏ ਗਏ ਸਨ ਜਿਸ ਵਿਚ ਕਈ ਬੁੱਧੀਜੀਵੀਆਂ ਵੱਲੋਂ ਕਿੱਸਾ ਵੀਹ ਇੱਲਤਾਂ ਹੈ ਹਾਲਾਂ ਕਿ ਹਰਿਆਣਾ ਕਮੇਟੀ ਦੇ ਸਾਬਕਾ ਪ੍ਰਧਾਨ ਨੂੰ ਇਸ ਤੋਂ ਦੂਰ ਰੱਖਿਆ ਗਿਆ ਲੇਕਿਨ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਮੁੱਖ ਤੌਰ ਤੇ ਪਹੁੰਚੇ ਉਥੇ ਹੀ ਉਨ੍ਹਾਂ ਵੱਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਵਿਚ ਆਮ ਆਦਮੀ ਪਾਰਟੀ ਵੱਲੋ ਅਤੇ ਕੇਂਦਰ ਸਰਕਾਰ ਵੱਲੋਂ ਗਿਣੀ-ਮਿਥੀ ਸਾਜ਼ਿਸ਼ ਦੇ ਤਹਿਤ ਹੀ ਨੌਜਵਾਨਾਂ ਦੇ ਉੱਪਰ ਤਸ਼ੱਦਦ ਢਾਹਿਆ ਜਾ ਰਿਹਾ ਹੈ ਉਨ੍ਹਾਂ ਨੇ ਕਿਹਾ ਕਿ ਜੋ ਲੋਕਾਂ ਨੇ ਇਹਨਾਂ ਨੂੰ ਬੜੇ ਚਾਵਾਂ ਦੇ ਨਾਲ ਚੁਣਿਆ ਸੀ ਉਨ੍ਹਾਂ ਵੱਲੋਂ ਉਨ੍ਹਾਂ ਤੇ ਹੀ ਹੁਣ ਤਸ਼ੱਦਦ ਢਾਹਿਆ ਜਾ ਰਿਹੈ ਲੌਂਗੋਵਾਲ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਪੰਜਾਬ ਵਿੱਚ ਨਾ ਤਾਂ ਅਮਨ ਕਾਨੂੰਨ ਕਾਇਮ ਹੈ ਅਤੇ ਨਾ ਹੀ ਪੰਜਾਬ ਵਿੱਚ ਅਮਨ ਕਨੂੰਨ ਹੈ ਅਤੇ ਜਗ੍ਹਾ-ਜਗ੍ਹਾ ਤੇ ਗੋਲੀਆਂ ਚਲਾ ਰਹੀਆਂ ਹਨ ਅਤੇ ਲੁੱਟ ਖੋਹ ਦੀਆਂ ਵਾਰਦਾਤਾਂ ਰੁਕਣ ਦਾ ਨਾਂਅ ਨਹੀਂ ਲੈ ਰਿਹਾ ਅੱਗੇ ਬੋਲਦੇ ਹੋਏ ਲੌਂਗੋਵਾਲ ਨੇ ਕਿਹਾ ਕਿ ਪੰਜਾਬ ਦੇ ਲੋਕ ਪਹਿਲਾਂ ਹੀ ਕਾਲਾ ਸੰਤਾਪ ਆਪਣੇ ਪਿੰਡੇ ਤੇ ਹੰਢਾ ਚੁੱਕੇ ਹਨ ਅਤੇ ਹੁਣ ਦੁਬਾਰਾ ਤੋਂ ਸਿੱਖੀ ਦਾ ਘਾਣ ਕਰਨ ਲਈ ਸਰਕਾਰਾਂ ਕਰ ਰਹੀਆਂ ਹਨ ਲੌਂਗੋਵਾਲ ਨੂੰ ਜਦੋਂ ਹਰਸਿਮਰਤ ਕੌਰ ਬਾਦਲ ਦੇ ਵੱਲੋਂ ਦਿੱਤੇ ਗਏ ਬਿਆਨ ਬਾਰੇ ਪੁੱਛਿਆ ਗਿਆ ਤਾਂ ਉਹ ਉਥੋਂ ਸਵਾਲਾਂ ਤੋਂ ਭੱਜਦੇ ਹੋਏ ਨਜ਼ਰ ਆ ਰਹੇ ਸਨ।
post by parmvir singh