ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਮਾਨ ਸਰਕਾਰ ਨੇ ਔਰਤਾਂ ਨੂੰ 1000 ਰੁਪਏ ਦੇਣ ਦੀ ਗਰੰਟੀ ਦਿੱਤੀ ਸੀ। ਸੂਤਰਾਂ ਮੁਤਾਬਕ ਮਾਨ ਜਲਦ ਹੀ ਆਪਣੀ ਇਸ ਗਰੰਟੀ ਨੂੰ ਪੂਰਾ ਕਰਨ ਜਾ ਰਹੀ ਹੈ। ਮਾਨ ਸਰਕਾਰ ਨੇ ਆਪਣੀ ਫਾਇਲ ਵਿੱਤ ਵਿਭਾਗ ਨੂੰ ਭੇਜ ਦਿੱਤੀ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਸਕੀਮ ਨੂੰ ਚਾਰ ਹਿੱਸਿਆਂ ਵਿਚ ਵੰਡ ਕੇ ਸ਼ੁਰੂ ਕੀਤਾ ਜਾਵੇਗਾ। ਸੂਤਰਾਂ ਮੁਤਾਬਕ ਸਰਕਾਰ ਨਿਗਮ ਤੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਇਹ ਸਕੀਮ ਸ਼ੁਰੂ ਕਰਨ ਦਾ ਮਨ ਬਣਾ ਰਹੀ ਹੈ।