ਹੁਸਿਆਰਪੁਰ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਧਰਨਾ

ਅੱਜ ਹੁਸਿ਼ਆਰਪੁਰ ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਹੁਸਿ਼ਆਰਪੁਰ ਤੋਂ ਵਿਧਾਇਕ ਅਤੇ ਮੰਤਰੀ ਬ੍ਰਮ ਸ਼ੰਕਰ ਜਿੰਪਾ ਦੇ ਘਰ ਦਾ ਘਿਰਾਓ ਕੀਤਾ ਗਿਆ ਤੇ ਸਰਕਾਰ ਅਤੇ ਮੰਤਰੀ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਗੱਲਬਾਤ ਦੌਰਾਨ ਕਿਸਾਨ ਆਗੂ ਪਰਮਜੀਤ ਸਿੰਘ ਭੁੱਲਾ ਨੇ ਕਿਹਾ ਕਿ ਭਾਰਤ ਮਾਲਾ ਪ੍ਰਾਜੈਕਟ ਤਹਿਤ ਸਰਕਾਰ ਵਲੋਂ ਨੈਸ਼ਨਲ ਹਾਈਵੇ ਦੀ ਉਸਾਰੀ ਕੀਤੀ ਜਾ ਰਹੀ ਹੈ ਤੇ ਇਸ ਦੌਰਾਨ ਸਰਕਾਰ ਕਿਸਾਨਾਂ ਦੇ ਨਾਲ ਭੇਦਭਾਵ ਕਰਕੇ ਜ਼ਮੀਨ ਐਕਵਾਇਰ ਕਰਨ ਦੇ ਮੁਆਵਜ਼ੇ ਚ ਹੇਰਾ ਫੇਰੀ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਹੁਣ ਤੱਕ ਜਿ਼ਆਦਾਤਰ ਕਿਸਾਨਾਂ ਦੇ ਖਾਤਿਆਂ ਚ ਪੈਸੇ ਆਏ ਹੀ ਨਹੀਂ ਹਨ। ਉਨ੍ਹਾਂ ਕਿਹਾ ਕਿ ਇਕ ਪਾਸੇ ਸਰਕਾਰ ਨਹਿਰੀ ਪਾਣੀ ਨੂੰ ਕਿਸਾਨਾਂ ਦੇ ਖੇਤਾਂ ਤੱਕ ਪਹੁੰਚਾਉਣ ਦੀਆਂ ਦੁਹਾਈਆਂ ਦੇ ਰਹੀ ਹੈ ਉਥੇ ਹੀ ਜੇਕਰ ਅਸਲ ਸੱਚਾਈ ਦੀ ਗੱਲ ਕਰੀਏ ਤਾਂ ਬਹੁਤ ਜਿ਼ਆਦਾ ਇਲਾਕਿਆਂ ਚ ਪਾਣੀ ਅਜੇ ਤੱਕ ਪਹੁੰਚਿਆ ਹੀ ਨਹੀਂ ਹੈ। ਕਿਸਾਨਾਂ ਨੇ ਕਿਹਾ ਕਿ ਸਰਕਾਰ ਵਲੋਂ ਸਮਾਰਟ ਮੀਟਰ ਲਗਾਏ ਜਾ ਰਹੇ ਨੇ ਜਿਨ੍ਹਾਂ ਦਾ ਸਾਡੇ ਵਲੋਂ ਵਿਰੋਧ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜੇ ਤੱਕ ਕੋਈ ਵੀ ਸਰਕਾਰੀ ਨੁਮਾਇੰਦਾ ਮੰਗ ਪੱਤਰ ਲੈਣ ਨਹੀਂ ਆਇਆ ਹੈ ਤੇ ਜਦੋਂ ਤੱਕ ਕੋਈ ਨਹੀਂ ਆਵੇਗਾ ਉਹ ਇਥੋਂ ਨਹੀਂ ਜਾਣਗੇ।

See also  ਭਾਰਤ ਦੌਰੇ 'ਤੇ ਆਏ ਅਜੈ ਬੰਗਾ ਹੋਏ ਕੋਰੋਨਾ ਪੌਜ਼ੇਟਿਵ