‘ਅਕਾਲੀ-ਬੀਜੇਪੀ ਸਰਕਾਰ ਵੇਲੇ ਪੰਜਾਬ ‘ਚ ਆਇਆ ਚਿੱਟਾ, ਹੁਣ ਕਰ ਰਹੇ…’ |

0
1
Screenshot

ਨਸ਼ੇ ਦੇ ਮੁੱਦੇ ’ਤੇ ਪੰਜਾਬ ਦੀ ਸਿਆਸਤ ਮੁੜ ਗਰਮਾ ਗਈ ਹੈ। ਕੈਬਨਿਟ ਮੰਤਰੀ ਅਮਨ ਅਰੋੜਾ ਨੇ BJP ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਦੇ ਸਮੇਂ ਹੀ ਪੰਜਾਬ ਵਿੱਚ ਚਿੱਟੇ ਦੀ ਸਮੱਸਿਆ ਵਧੀ। ਉਨ੍ਹਾਂ ਕਿਹਾ ਕਿ ਸਰਹੱਦ ਪਾਰੋਂ ਆ ਰਹੇ ਨਸ਼ੇ ਨੂੰ ਰੋਕਣ ਦੀ ਜ਼ਿੰਮੇਵਾਰੀ ਕੇਂਦਰ ਸਰਕਾਰ ਦੀ ਵੀ ਹੈ। ਅਮਨ ਅਰੋੜਾ ਨੇ BJP ਨੂੰ ਨਸ਼ੇ ਦੇ ਮੁੱਦੇ ’ਤੇ ਸਿਰਫ਼ ਸਿਆਸਤ ਨਾ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਕੇਂਦਰ ਨੂੰ ਪੰਜਾਬ ਸਰਕਾਰ ਨਾਲ ਮਿਲ ਕੇ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਨਸ਼ੇ ਦੀ ਸਪਲਾਈ ਚੇਨ ਤੋੜਨ ਲਈ ਲਗਾਤਾਰ ਕਾਰਵਾਈ ਕਰ ਰਹੀ ਹੈ। ਦੇਖੋ ਨਸ਼ੇ ਦੇ ਮੁੱਦੇ ’ਤੇ ਸਿਆਸੀ ਘਮਾਸਾਨ ਦੀ ਪੂਰੀ ਰਿਪੋਰਟ।

Rozana Times

LEAVE A REPLY

Please enter your comment!
Please enter your name here