ਅਮਰੀਕਾ ‘ਚ ਪੰਜਾਬੀ ਨੌਜਵਾਨ ਵੱਲੋਂ ਪਤਨੀ ਦਾ ਕਤਲ! ਮੋਗਾ ਦੇ ਪਿੰਡ ਡਾਲਾ ਨਾਲ ਸਬੰਧਤ ਹੈ ਮੁਲਜ਼ਮ |

0
14
ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬੀਆਂ ਨੂੰ ਦੁਸਹਿਰੇ ਦੀ ਵਧਾਈ

ਅਮਰੀਕਾ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਮੋਗਾ ਜ਼ਿਲ੍ਹੇ ਦੇ ਪਿੰਡ ਡਾਲਾ ਦੇ ਰਹਿਣ ਵਾਲੇ ਗੁਰਿੰਦਰ ਸਿੰਘ ‘ਤੇ ਆਪਣੀ ਪਤਨੀ ਜੈਸਮਿਨ ਦਾ ਬੇਰਹਿਮੀ ਨਾਲ ਕਤਲ ਕਰਨ ਦੇ ਦੋਸ਼ ਲੱਗੇ ਹਨ। ਜੈਸਮਿਨ ਲੁਧਿਆਣਾ ਦੀ ਰਹਿਣ ਵਾਲੀ ਸੀ। ਅਮਰੀਕਾ ‘ਚ ਪੰਜਾਬੀ ਨੌਜਵਾਨ ਵੱਲੋਂ ਪਤਨੀ ਦਾ ਕਤਲ! ਮੋਗਾ ਦੇ ਪਿੰਡ ਡਾਲਾ ਨਾਲ ਸਬੰਧਤ ਹੈ ਮੁਲਜ਼ਮਅਮਰੀਕਾ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਮੋਗਾ ਜ਼ਿਲ੍ਹੇ ਦੇ ਪਿੰਡ ਡਾਲਾ ਦੇ ਰਹਿਣ ਵਾਲੇ ਗੁਰਿੰਦਰ ਸਿੰਘ ‘ਤੇ ਆਪਣੀ ਪਤਨੀ ਜੈਸਮਿਨ ਦਾ ਬੇਰਹਿਮੀ ਨਾਲ ਕਤਲ ਕਰਨ ਦੇ ਦੋਸ਼ ਲੱਗੇ ਹਨ। ਜੈਸਮਿਨ ਲੁਧਿਆਣਾ ਦੀ ਰਹਿਣ ਵਾਲੀ ਸੀ।ਜਾਣਕਾਰੀ ਮੁਤਾਬਕ, ਗੁਰਿੰਦਰ ਸਿੰਘ ਅਤੇ ਜੈਸਮਿਨ ਦਾ ਕਰੀਬ ਡੇਢ ਸਾਲ ਪਹਿਲਾਂ ਵਿਆਹ ਹੋਇਆ ਸੀ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਵਿਚਾਲੇ ਕਾਫ਼ੀ ਸਮੇਂ ਤੋਂ ਵਿਵਾਦ ਚੱਲ ਰਿਹਾ ਸੀ।ਚਾਰ ਦਿਨਾਂ ਤੋਂ ਲਾਪਤਾ ਸੀ ਜੈਸਮਿਨਦੱਸਿਆ ਜਾ ਰਿਹਾ ਹੈ ਕਿ ਚਾਰ ਦਿਨ ਪਹਿਲਾਂ ਜੈਸਮਿਨ ਅਚਾਨਕ ਲਾਪਤਾ ਹੋ ਗਈ ਸੀ। ਇਸ ਤੋਂ ਬਾਅਦ ਉਸ ਦੇ ਚਚੇਰੇ ਭਰਾ ਨੇ ਉਸ ਦੀ ਗੁੰਮਸ਼ੁਦਗੀ ਸਬੰਧੀ ਪੁਲਿਸ ਕੋਲ ਰਿਪੋਰਟ ਦਰਜ ਕਰਵਾਈ। ਮਾਮਲੇ ਦੀ ਜਾਂਚ ਦੌਰਾਨ ਅਮਰੀਕੀ ਪੁਲਿਸ ਨੇ ਗੁਰਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ।ਜਾਂਚ ਦੌਰਾਨ ਮਿਲੀਆਂ ਜੈਸਮਿਨ ਦੀਆਂ ਅਸਥੀਆਂ…ਇਸ ਮਾਮਲੇ ਵਿੱਚ ਸਭ ਤੋਂ ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਜਾਂਚ ਦੌਰਾਨ ਜੈਸਮਿਨ ਦੀਆਂ ਗਲੀਆਂ-ਸੜੀਆਂ ਹੱਡੀਆਂ (ਅਸਥੀਆਂ) ਬਰਾਮਦ ਹੋਈਆਂ ਹਨ। ਇਸ ਘਟਨਾ ਤੋਂ ਬਾਅਦ ਪਰਿਵਾਰ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ। ਫਿਲਹਾਲ ਇਸ ਮਾਮਲੇ ਸਬੰਧੀ ਹੋਰ ਵੇਰਵਿਆਂ ਦੀ ਉਡੀਕ ਹੈ।Read More

Rozana Times

LEAVE A REPLY

Please enter your comment!
Please enter your name here