ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਪਹਿਲਾਂ ਪਰਮਿੰਦਰ ਝੋਟੇ ਦੇ ਪਿਤਾ ਭੀਮ ਸਿੰਘ ਦਾ ਆਇਆ ਵੱਡਾ ਬਿਆਨ,,,ਬਾਪੂ ਭੀਮ ਸਿੰਘ ਨੇ ਕਿਹਾ,,, ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਪਹਿਲਾਂ ਪਰਮਿੰਦਰ ਝੋਟੇ ਦੇ ਪਿਤਾ ਦਾ ਵੱਡਾ ਬਿਆਨ…ਪਰਮਿੰਦਰ ਝੋਟੇ ਦੇ ਮਾਮਲੇ ਵਿੱਚ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਪਹਿਲਾਂ ਉਨ੍ਹਾਂ ਦੇ ਪਿਤਾ ਭੀਮ ਸਿੰਘ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਪਰਿਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਜਾਂ ਪੰਜਾਬ ਦੇ DGP ਦਾ ਅਸਤੀਫ਼ਾ ਨਹੀਂ ਚਾਹੀਦਾ, ਸਗੋਂ ਇਸ ਮਾਮਲੇ ਦੀ ਕੇਂਦਰੀ ਜਾਂਚ ਬਿਊਰੋ (CBI) ਤੋਂ ਨਿਰਪੱਖ ਜਾਂਚ ਕਰਵਾਉਣ ਦੀ ਲੋੜ ਹੈ।ਭੀਮ ਸਿੰਘ ਨੇ ਕਿਹਾ ਕਿ ਹੁਣ ਉਨ੍ਹਾਂ ਦੀ ਮੰਗ ਅਸਤੀਫ਼ਿਆਂ ਦੀ ਬਜਾਏ CBI ਜਾਂਚ ਕਰਵਾਉਣ ਦੀ ਹੈ। ਉਨ੍ਹਾਂ ਅਨੁਸਾਰ, ਪਰਿਵਾਰ ਜਾਣਨਾ ਚਾਹੁੰਦਾ ਹੈ ਕਿ ਪਰਮਿੰਦਰ ਦਾ ਕਤਲ ਕਿਸ ਨੇ ਕਰਵਾਇਆ ਅਤੇ ਇਸ ਮਾਮਲੇ ਵਿੱਚ ਕੌਣ-ਕੌਣ ਜ਼ਿੰਮੇਵਾਰ ਹੈ।ਉਨ੍ਹਾਂ ਕਿਹਾ ਕਿ ਜਾਂਚ ਰਾਹੀਂ ਇਸ ਘਟਨਾ ਵਿੱਚ ਸ਼ਾਮਲ ਲੋਕਾਂ ਦੀ ਪਛਾਣ ਹੋਣੀ ਚਾਹੀਦੀ ਹੈ ਅਤੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।ਭੀਮ ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਪਰਿਵਾਰ ਦੀ ਪਹਿਲੀ ਅਤੇ ਸਭ ਤੋਂ ਵੱਡੀ ਮੰਗ CBI ਜਾਂਚ ਹੈ। ਉਨ੍ਹਾਂ ਮੁਤਾਬਕ, ਜੇਕਰ ਇਸ ਮਾਮਲੇ ਦੀ CBI ਜਾਂਚ ਹੋ ਜਾਂਦੀ ਹੈ ਤਾਂ ਪਰਿਵਾਰ ਨੂੰ ਇਨਸਾਫ਼ ਮਿਲਣ ਦੀ ਉਮੀਦ ਹੈ।Read More







