ਅਮ੍ਰਿਤਪਾਲ ਖ਼ਿਲਾਫ਼ ਸਰਕਾਰ ਦੀ ਕਾਰਵਾਈ ਅਤੇ ਗ੍ਰਿਫ਼ਤਾਰ ਨੌਜਵਾਨਾਂ ਦੀ ਰਿਹਾਈ ਲਈ ਵੱਡੀ ਗਿਣਤੀ ਵਿਚ ਨੌਜਵਾਨਾਂ ਨੇ ਕੀਤਾ ਪ੍ਰਦਰਸ਼ਨ

ਬੀਤੇ ਦਿਨੀਂ ਵਾਰਸ ਪੰਜਾਬ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰਨ ਲਈ ਕੀਤੇ ਗਏ ਐਕਸ਼ਨ ਅਤੇ ਗ੍ਰਿਫਤਾਰ ਕੀਤੇ ਗਏ ਸਿੱਖ ਨੌਜਵਾਨਾਂ ਦੀ ਰਿਹਾਈ ਨੂੰ ਲੈ ਕੇ ਅੱਜ ਗੁਰਦੁਆਰਾ ਹਾਜੀ ਰਤਨ ਸਾਹਿਬ ਵਿਖੇ ਦਲ ਖਾਲਸਾ ਸ਼ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਸੀਂ ਲੱਖਾਂ ਸਿਧਾਣਾ ਦੀ ਅਗਵਾਈ ਵਿਚ ਵੱਡੀ ਗਿਣਤੀ ਵਿੱਚ ਇਕੱਠੇ ਨੌਜਵਾਨਾਂ ਵੱਲੋਂ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਮੈਮੋਰੰਡਮ ਸੌਂਪਿਆ ਜਾਣਾ ਸੀ ਪਰ ਉਸ ਤੋਂ ਪਹਿਲਾਂ ਹੀ ਜ਼ਿਲਾ ਪ੍ਰਸਾਸ਼ਨ ਵੱਲੋਂ ਧਾਰਾ 144 ਲੱਗੇ ਹੋਣ ਕਾਰਨ ਇਨ੍ਹਾਂ ਪ੍ਰਦਸ਼ਨਕਾਰੀਆਂ ਨੂੰ ਗੁਰਦੁਆਰਾ ਸਾਹਿਬ ਤੋਂ ਨਿਕਲਣ ਸਾਰ ਹੀ ਰੋਕਿਆ ਗਿਆ ਪਰ ਇਹ ਨੌਜਵਾਨ ਆਪਣੀ ਜ਼ਿਦ ਤੇ ਅੜੇ ਰਹੇ ਜਿਸ ਤੇ ਪ੍ਰਸ਼ਾਸਨ ਨੇ ਥੋੜ੍ਹੀ ਹੋਰ ਦੂਰੀ ਤੇ ਜਾਣ ਦੀ ਇਜਾਜ਼ਤ ਦਿੱਤੀ ਗਈ ਹਾਜ਼ੀ ਰਤਨ ਚੌਂਕ ਵਿਖੇ ਪ੍ਰਸ਼ਾਸਨ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕਰਕੇ ਇਹਨਾ ਪ੍ਰਦਰਸ਼ਨਕਾਰੀਆਂ ਨੂੰ ਰੋਕਿਆ ਗਿਆ ਅਤੇ ਜ਼ਿਲ੍ਹਾ ਅਧਿਕਾਰੀਆਂ ਨੂੰ ਬੁਲਾ ਕੇ ਇਨ੍ਹਾਂ ਪ੍ਰਦਸ਼ਨਕਾਰੀਆਂ ਨੂੰ ਮੈਮੋਰੰਡਮ ਦਵਾਇਆ ਗਿਆ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜ਼ਿਲਾ ਪ੍ਰਧਾਨ ਪਰਮਿੰਦਰ ਸਿੰਘ ਬਾਲਿਆਂਵਾਲੀ ਨੇ ਕਿਹਾ ਕਿ ਪਿਛਲੇ ਦਿਨੀਂ ਅੰਮ੍ਰਿਤਪਾਲ ਨੂੰ ਗ੍ਰਿਫ਼ਤਾਰ ਕਰਨ ਲਈ ਕੀਤੀ ਛਾਪੇਮਾਰੀ ਅਤੇ ਗ੍ਰਿਫ਼ਤਾਰ ਨੌਜਵਾਨਾਂ ਨੂੰ ਰਿਹਾਅ ਕਰ ਉਹਨਾਂ ਵੱਲੋਂ ਰੋਸ ਪ੍ਰਦਰਸ਼ਨ ਨੂੰ ਉਲੀਕਿਆ ਗਿਆ ਸੀ ਪੰਜਾਬ ਸਰਕਾਰ ਨੇ ਜੋ ਕੇਂਦਰ ਸਰਕਾਰ ਨਾਲ ਰਲ ਕੇ ਪੰਜਾਬੀ ਨੌਜਵਾਨਾਂ ਨੂੰ ਨਿਸ਼ਾਨਾ ਅਪਣਾਇਆ ਹੈ ਇਸ ਦੀ ਉਹ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦੇ ਹਨ ਅਤੇ ਇਹੋ ਹਰਗਿਜ਼ ਬਰਦਾਸ਼ਤ ਨਹੀਂ ਕਰਨਗੇ ਇਸ ਤਰਾਂ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਪੰਜਾਬ ਦੇ ਨੌਜਵਾਨਾਂ ਤੇ ਤਸ਼ੱਦਦ ਕਰੇ ਇਸ ਮੌਕੇ ਵੱਡੀ ਗਿਣਤੀ ਵਿੱਚ ਸਿੱਖ ਪ੍ਰਦਰਸ਼ਨਕਾਰੀਆਂ ਵੱਲੋਂ ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਅਤੇ ਉਨ੍ਹਾਂ ਕਿਹਾ ਕਿ ਇਹ ਸਭ ਪੰਜਾਬ ਵਿਚ ਦਹਿਸ਼ਤ ਫੈਲਾਉਣ ਲਈ ਕੀਤਾ ਗਿਆ ਹੈ ਤਾਂ ਜੋ 2024 ਦੀਆਂ ਚੋਣਾਂ ਵਿੱਚ ਜਿੱਤ ਹਾਸਲ ਕੀਤੀ ਜਾ ਸਕੇ

See also  ਵੱਡੀ ਖ਼ਬਰ: Chandigarh PGI Advance EYE Centre 'ਚ ਲੱਗੀ ਭਿਆਨਕ ਅੱਗ, ਬੀਤੇ ਤਿੰਨ ਦਿਨਾਂ 'ਚ ਵਾਪਰੀ ਦੂਜੀ ਘਟਨਾਂ

ਗੈਂਗਸਟਰ ਤੋਂ ਸਮਾਜ ਸੇਵੀ ਬਣੇ ਲੱਖਾ ਸਿਧਾਣਾ ਨੇ ਕਿਹਾ ਕਿ ਅਮ੍ਰਿਤ ਪਾਲ ਪੰਜਾਬ ਦੇ ਨੌਜਵਾਨਾਂ ਨੂੰ ਅੰਮ੍ਰਿਤਪਾਨ ਕਰਵਾ ਕੇ ਨਸ਼ਾ ਛੁਡਾਉਣ ਦੀ ਕੋਸ਼ਿਸ਼ ਕਰ ਰਿਹਾ ਹੈ ਭਾਰਤ ਸਟੇਟ ਗੌਰਮਿੰਟ ਵੱਲੋਂ ਕੇਂਦਰ ਸਰਕਾਰ ਨਾਲ ਰਲ ਕੇ ਅਜੇਹੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਕਿ ਉਹ ਕਈ ਸਾਲ ਤੱਕ ਬਾਹਰ ਨਹੀਂ ਨਿਕਲ ਸਕੇਗਾ ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਖ਼ਿਲਾਫ਼ ਕੋਈ ਮਾਮਲਾ ਦਰਜ ਸੀ ਤਾਂ ਡੀਜੀਪੀ ਪੰਜਾਬ ਆਪਣੇ ਤੋਂ ਉੱਪਰ ਹੈ ਬੁਲਾ ਕੇ ਗੱਲਬਾਤ ਕਰ ਸਕਦੇ ਸਨ ਪਰ ਜਿਸ ਤਰਾਂ ਨਾਲ ਅੰਮ੍ਰਿਤਪਾਲ ਨੂੰ ਗ੍ਰਿਫਤਾਰ ਕਰਨ ਲਈ ਇਹ ਦਹਿਸ਼ਤ ਦਾ ਮਾਹੌਲ ਪੈਦਾ ਕੀਤਾ ਗਿਆ ਹੈ ਇਸ ਨਾਲ ਸਿੱਖਾਂ ਨੂੰ ਡਰਾਉਣ ਦੀ ਕੋਸ਼ਿਸ਼ ਕੀਤੀ ਗਈ ਹੈ ਅਤੇ ਇੱਕ ਖਾਸ ਫਿਰਕੇ ਨੂੰ ਖੁਸ਼ ਕਰਨ ਲਈ ਕੇਂਦਰ ਅਤੇ ਸੂਬਾ ਸਰਕਾਰ ਵੱਲੋਂ ਇਹ ਸਭ ਘਟਨਾਕ੍ਰਮ ਨੂੰ ਅੰਜਾਮ ਦਿੱਤਾ ਗਿਆ ਹੈ ਜਿਸ ਨੂੰ ਸਿੱਖ ਬਰਦਾਸ਼ਤ ਨਹੀਂ ਕਰਨਗੇ