ਅਰਬ ਦੇਸ਼ਾਂ ਵਿੱਚ ਮੌਜੂਦਾ ਤਣਾਅਪੂਰਨ ਸਥਿਤੀ ਨੂੰ ਮੁੱਖ ਰੱਖਦਿਆਂ ਮਾਨ ਸਰਕਾਰ ਪੂਰੀ ਤਰ੍ਹਾਂ ਚੌਕਸ ਹੈ। ਅਸੀ ਪੰਜਾਬੀ ਕਲਾਕਾਰ ਐਮੀ ਵਿਰਕ ਨਾਲ ਗੱਲਬਾਤ ਕੀਤੀ, ਜਿਨ੍ਹਾਂ ਦਾ ਪਰਿਵਾਰ ਇਸ ਵੇਲੇ ਦੁਬਈ ਵਿੱਚ ਹੈ।
ਅਸੀਂ ਪਰਿਵਾਰ ਨੂੰ ਪੂਰਨ ਭਰੋਸਾ ਦਿਵਾਇਆ ਹੈ ਕਿ ਪੰਜਾਬ ਸਰਕਾਰ ਇਸ ਮੁਸੀਬਤ ਦੀ ਘੜੀ ਵਿੱਚ ਤੁਹਾਡੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ।

ਹਰ ਪ੍ਰਭਾਵਿਤ ਪੰਜਾਬੀ ਦੀ ਸੁਰੱਖਿਅਤ ਵਾਪਸੀ ਲਈ ਕੇਂਦਰ ਸਰਕਾਰ ਨਾਲ ਲਗਾਤਾਰ ਤਾਲਮੇਲ ਜਾਰੀ ਹੈ। ਅਸੀਂ ਓਮਾਨ ਅੰਬੈਸੀ ਨੂੰ ਰਸਮੀ ਚਿੱਠੀ ਲਿਖ ਕੇ ਅਪੀਲ ਕੀਤੀ ਹੈ ਕਿ ਫਸੇ ਹੋਏ ਪੰਜਾਬੀਆਂ ਨੂੰ ਜਲਦ ਤੋਂ ਜਲਦ ਵੀਜ਼ਾ ਜਾਰੀ ਕੀਤਾ ਜਾਵੇ ਤਾਂ ਜੋ ਉਹ ਸੁਖੀ-ਸਾਂਦੀ ਆਪਣੇ ਘਰ ਵਾਪਸ ਪਰਤ ਸਕਣ।














