ਅੰਮ੍ਰਿਤਪਾਲ ਦੀ ਗ੍ਰਿਫਤਾਰੀ ਮਾਮਲੇ ਵਿੱਚ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਰਿਪੋਰਟ ਮੰਗੀ ਹੈ, ਅਤੇ ਇਸ ਸਮੇ ਸਰਕਾਰ ਕੀ ਕਾਰਵਾਈ ਕਰ ਰਹੀ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਸਖ਼ਤ ਫਟਕਾਰ ਲਾਈ ਹੈ। ਭਾਈ ਅੰਮ੍ਰਿਤਪਾਲ ਸਿੰਘ ਅਜੇ ਵੀ ਪੁਲਿਸ ਦੀ ਪਕੜ ਤੋਂ ਦੂਰ ਹੈ, ਅਪਰੇਸ਼ਨ ਅੰਮ੍ਰਿਤਪਾਲ ਦੀ ਨਾਕਾਮੀ ‘ਤੇ ਨਾਰਾਜ਼ਗੀ ਜ਼ਾਹਰ ਕਰਦਿਆਂ ਹਾਈਕੋਰਟ ਨੇ ਪੁੱਛਿਆ ਕਿ ਅਜੇ ਤੱਕ ਅੰਮ੍ਰਿਤਪਾਲ ਸਿੰਘ ਫਰਾਰ ਕਿਉਂ ਹੈ। ਇਹ ਪੰਜਾਬ ਪੁਲਿਸ ਦੀ ਖੁਫੀਆ ਨਾਕਾਮੀ ਹੈ। ਪੁਲਿਸ ਦਾ ਖੁਫੀਆ ਤੰਤਰ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕਾ ਹੈ।
ਅਦਾਲਤ ਨੇ ਪੰਜਾਬ ਸਰਕਾਰ ਨੂੰ ਮਾਮਲੇ ਦੀ ਸਟੇਟਸ ਰਿਪੋਰਟ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਨੇ ਹਾਈਕੋਰਟ ਨੂੰ ਦੱਸਿਆ ਕਿ ਅੰਮ੍ਰਿਤਪਾਲ ਸਿੰਘ ‘ਤੇ ਐਨਐਸਏ ਲਾਇਆ ਗਿਆ ਹੈ। ਉਸ ਦੀ ਗ੍ਰਿਫਤਾਰੀ ਲਈ ਕੋਸ਼ਿਸ਼ਾਂ ਤੇਜ਼ ਕੀਤੀਆਂ ਗਈਆਂ ਹਨ।