ਖਾਲਿਸਤਾਨੀ ਸਮਰਥਕ ਅਤੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲਿਸ ਨੇ ਭਗੌੜਾ ਐਲਾਨਿਆ ਹੈ। ਉਹ ਗ੍ਰਿਫਤਾਰੀ ਤੋਂ ਬਚਣ ਲਈ ਆਪਣਾ ਭੇਸ ਬਦਲ ਕੇ ਭੱਜ ਰਿਹਾ ਹੈ ਅਤੇ ਪੁਲਿਸ ਵੱਲੋਂ ਉਸ ਦੀ ਭਾਲ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਤਾਜਾ ਜਾਣਕਾਰੀ ਅਨੁਸਾਰ ਖਾਲਿਸਤਾਨੀ ਅੰਮ੍ਰਿਤਪਾਲ ਸਿੰਘ ਦੇ ਸਬੰਧ ਵਿੱਚ ਜੰਮੂ ਵਿੱਚ ਛਾਪੇਮਾਰੀ ਕੀਤੀ ਹੈ। ਜੰਮੂ ਦੇ ਆਰਐਸ ਪੁਰਾ ਖੇਤਰ ਤੋਂ ਜੰਮੂ ਪੁਲਿਸ ਨੇ ਉਸਦੇ ਇੱਕ ਸਾਥੀ ਨੂੰ ਹਿਰਾਸਤ ਵਿੱਚ ਲਿਆ। ਉਸ ਦੀ ਪਛਾਣ ਅਮਰੀਕ ਸਿੰਘ ਵਜੋਂ ਹੋਈ ਹੈ। ਅਮਰੀਕ ਸਿੰਘ 18 ਮਾਰਚ ਤੋਂ ਪਹਿਲਾਂ ਅੰਮ੍ਰਿਤਪਾਲ ਦੇ ਸੰਪਰਕ ਵਿੱਚ ਸੀ। ਪੰਜਾਬ ਪੁਲਿਸ ਦੀ ਸੂਚਨਾ ‘ਤੇ ਹਿਰਾਸਤ ‘ਚ ਲਿਆ ਗਿਆ ਹੈ। ਅਮਰੀਕ ਸਿੰਘ ਵਾਸੀ ਆਰ.ਐਸ ਪੁਰਾ ਅਤੇ ਉਸਦੀ ਪਤਨੀ ਸਰਬਜੀਤ ਕੌਰ ਨੂੰ ਜੰਮੂ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਅਤੇ ਪਪਲਪ੍ਰੀਤ ਸਿੰਘ ਨਾਲ ਕਥਿਤ ਸਬੰਧ ਹੋਣ ਦੇ ਦੋਸ਼ ਵਿੱਚ ਪੰਜਾਬ ਪੁਲਿਸ ਦੇ ਹਵਾਲੇ ਕਰ ਦਿੱਤਾ।
POST BY PARMVIR SINGH
Related posts:
ਅਮਰੀਕਾ ਵਿਚ ਔਰਤ ਨੇ 13 ਮਹੀਨਿਆਂ ਵਿੱਚ ਦੋ ਵਾਰ ਜੁੜਵਾ ਬੱਚਿਆਂ ਨੂੰ ਦਿੱਤਾ ਜਨਮ
ਸਿਹਤ ਮੰਤਰੀ ਵੱਲੋਂ ਬਾਂਝਪਨ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਅਧਿਐਨ ਦੇ ਹੁਕਮ; ਮੈਡੀਕਲ ਕਾਲਜਾਂ ਵਿੱਚ ਏਆਰਟੀ ਕੇਂਦਰ ਸਥਾਪ...
ਫ਼ਿਲਮੀ ਅਦਾਕਾਰ ਸੋਨੂੰ ਸੂਦ ਤੇ ਜੈਕਲਿਨ ਫ਼ਰਨਾਂਡਿਜ਼ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
ਟੋਲ ਪਲਾਜ਼ਾ ਚੋਲਾਂਗ ਵਾਲਾ ਧਰਨਾ ਸਮਾਪਤ, ਪਲਾਜ਼ਾ ਸੁਰੂ ਕਰਨ ਦੀ ਤਿਆਰੀ