ਅੰਮ੍ਰਿਤਪਾਲ ਸਿੰਘ ਦਾ ਸਾਥੀ ਤੇਜਿੰਦਰ ਸਿੰਘ ਗੋਰਖਾ ਗ੍ਰਿਫ਼ਤਾਰ

ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਲਈ ਪਿਛਲੇ ਕਈ ਦਿਨਾਂ ਤੋਂ ਛਾਪੇ ਮਾਰ ਰਹੀਆਂ ਹਨ ਪਰ ਅੰਮ੍ਰਿਤਪਾਲ ਸਿੰਘ ਥਹੁ-ਪਤਾ ਨਹੀਂ ਲੱਗ ਰਿਹਾ। ਉਸ ਦੇ 120 ਤੋਂ ਵੱਧ ਸਾਥੀਆਂ ਨੂੰ ਹੁਣ ਤਕ ਵੱਖ-ਵੱਖ ਥਾਂਵਾਂ ਤੋਂ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਖੰਨਾ ਪੁਲਿਸ ਨੇ ਵੱਡਾ ਐਕਸ਼ਨ ਕਰਦਿਆ ਪੰਜਾਬ ਪੁਲਿਸ ਨੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀ ਤੇਜਿੰਦਰ ਸਿੰਘ ਉਰਫ ਗੋਰਖਾ ਬਾਬਾ ਨੂੰ ਗ੍ਰਿਫ਼ਤਾਰ ਕੀਤਾ ਹੈ। ਗੋਰਖਾ ਬਾਬਾ ਖੰਨਾ ਦੇ ਥਾਣਾ ਮਲੌਦ ਦੇ ਪਿੰਡ ਮਾਂਗੇਵਾਲ ਦਾ ਰਹਿਣ ਵਾਲਾ ਹੈ। ਤੇਜਿੰਦਰ ਸਿੰਘ ਗੋਰਖਾ ਬਾਬਾ ਅਕਸਰ ਅੰਮ੍ਰਿਤਪਾਲ ਦੇ ਨਾਲ ਹੀ ਰਹਿੰਦਾ ਸੀ। ਉਹ ਅਜਨਾਲਾ ਕਾਂਡ ਵਿੱਚ ਵੀ ਨਾਮਜ਼ਦ ਦੱਸਿਆ ਜਾ ਰਿਹਾ ਹੈ। ਗੋਰਖਾ ਬਾਬਾ ਅੰਮ੍ਰਿਤਪਾਲ ਦਾ ਗੰਨਮੈਨ ਬਣ ਕੇ ਰਹਿੰਦਾ ਸੀ। ਪੁਲਿਸ ਨੇ ਬੁੱਧਵਾਰ ਨੂੰ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ ਜੋ ਅੰਮ੍ਰਿਤਪਾਲ ਦੇ ਕਾਫ਼ੀ ਨਜ਼ਦੀਕੀਆਂ ’ਚ ਗਿਣੇ ਜਾਂਦੇ ਹਨ। ਗ੍ਰਿਫ਼ਤਾਰ ਕੀਤੇ ਚਾਰੇ ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕੀਤਾ ਗਿਆ ਜਿਥੋਂ ਉਨ੍ਹਾਂ ਨੂੰ 3 ਅਪਰੈਲ ਤੱਕ ਨਿਆਂਇਕ ਹਿਰਾਸਤ ਤਹਿਤ ਜੇਲ੍ਹ ਭੇਜ ਦਿੱਤਾ ਗਿਆ। ਪੁਲਿਸ ਅਨੁਸਾਰ ਚਾਰੇ ਮੁਲਜ਼ਮ ਆਨਲਾਈਨ ਵੀਡੀਓਜ਼ ਦੇਖ ਕੇ ਅੰਮ੍ਰਿਤਪਾਲ ਨਾਲ ਜੁੜੇ ਸਨ, ਉਨ੍ਹਾਂ ਦੀ ਕੋਸ਼ਿਸ਼ ਸੀ ਕਿ ਅੰਮ੍ਰਿਤਪਾਲ ਦੇ ਹਰ ਸਮਾਗਮ ’ਚ ਸ਼ਾਮਲ ਹੋਇਆ ਜਾਵੇ।

post by parmvir singh

See also  CM ਮਾਨ ਨੇ ਦੇਸ਼ ਦੀ ਰਾਸ਼ਟਰਪਤੀ ਸ਼੍ਰੀ ਦਰੋਪਦੀ ਮੁਰਮੂ ਨਾਲ ਕੀਤੀ ਮੁਲਾਕਾਤ