ਅੰਮ੍ਰਿਤਪਾਲ ਦੇ ਗੰਨਮੈਨ ਤੇਜਿੰਦਰ ਸਿੰਘ ਗੋਰਖਾ ਬਾਬਾ ਨੇ ਕੀਤੇ ਕਈ ਖੁਲਾਸੇ

ਖਬਰ ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਗੰਨਮੈਨ ਤੇਜਿੰਦਰ ਸਿੰਘ ਉਰਫ ਗੋਰਖਾ ਬਾਬਾ ਨਾਲ ਜੁੜੀ ਸ਼ਾਹਮਣੇ ਆਈ ਹੈ, । ਪਾਇਲ ਪੁਲਿਸ ਨੇ ਦਾਅਵਾ ਕੀਤਾ ਹੈ ਕਿ ਅੰਮ੍ਰਿਤਪਾਲ ਸਿੰਘ ਦੇ ਗੰਨਮੈਨ ਤੇਜਿੰਦਰ ਸਿੰਘ ਉਰਫ ਗੋਰਖਾ ਬਾਬਾ ਨੇ ਕਈ ਖੁਲਾਸੇ ਕੀਤੇ ਹਨ ਇਸ ‘ਚ ਏਕੇਐਫ ਬਾਰੇ ਅਹਿਮ ਜਾਣਕਾਰੀ ਮਿਲੀ ਹੈ। ਅੰਮ੍ਰਿਤਪਾਲ ਸਿੰਘ ਇੱਕ ਫੌਜ ਬਣਾ ਰਿਹਾ ਸੀ। ਇਸ ਫੌਜ ਵਿੱਚ ਉਹ ਲੋਕ ਸ਼ਾਮਲ ਕੀਤੇ ਜਾਂਦੇ ਸਨ ਜਿਹੜੇ ਨਸ਼ਾ ਛੱਡਣ ਲਈ ਆਉਂਦੇ ਸਨ। ਪੁਲਿਸ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਅੰਮ੍ਰਿਤਪਾਲ ਸਿੰਘ ਉਨ੍ਹਾਂ ਨੂੰ ਆਪਣੇ ਪੱਲਿਓਂ ਤਨਖਾਹ ਵੀ ਦਿੰਦਾ ਸੀ। ਇਨ੍ਹਾਂ ਨੂੰ ਪੁਲਿਸ ਵਾਂਗ ਬੈਲਟ ਨੰਬਰ ਵੀ ਦਿੱਤੇ ਜਾਂਦੇ ਸੀ। ਉਨ੍ਹਾਂ ਗੋਰਖਾ ਬਾਬਾ ਨੂੰ ਵੀ ਏਕੇਐਫ ਵਾਲਾ ਅਸਲਾ ਤੇ ਬੁਲੇਟ ਪਰੂਫ ਜੈਕੇਟ ਵੀ ਦਿੱਤੀ ਗਈ ਸੀ। ਪੁਲਿਸ ਨੂੰ ਕੁਝ ਵਿਦੇਸ਼ੀ ਕਰੰਸੀ ਨੋਟਾਂ ਦੇ ਵੀ ਸੁਰਾਗ ਮਿਲੇ ਹਨ। ਪੰਜਾਬ ਪੁਲਿਸ ਨੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ਖ਼ਿਲਾਫ਼ ਅੱਠ ਪੁਲਿਸ ਕੇਸ ਦਰਜ ਕੀਤੇ ਹਨ। ਪੁਲਿਸ ਨੇ ਦੱਸਿਆ ਹੈ ਕਿ ਹੁਣ ਤੱਕ 207 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ, ਜਿਨ੍ਹਾਂ ’ਚੋਂ 30 ਵਿਅਕਤੀਆਂ ਖ਼ਿਲਾਫ਼ ਫ਼ੌਜਦਾਰੀ ਮੁਕੱਦਮੇ ਦਰਜ ਕੀਤੇ ਗਏ ਹਨ ਜਦੋਂਕਿ 177 ਜਣਿਆ ਨੂੰ ਧਾਰਾ 107,151 ਤਹਿਤ ਹੀ ਹਿਰਾਸਤ ’ਚ ਰੱਖਿਆ ਹੈ।

post by parmvir singh

See also  ਨਸ਼ਾ ਤਸਕਰਾਂ ਤੋਂ ਚੋਰੀ ਦਾ ਮੋਟਰਸਾਈਕਲ ਬਰਾਮਦ ਕਰਕੇ ਮੋਟਰਸਾਈਕਲ ਮਾਲਕ ਨੂੰ ਸੌਂਪਿਆ