ਅੰਮ੍ਰਿਤਪਾਲ ਸਿੰਘ ਦੇ 112 ਸਾਥੀ ਗ੍ਰਿਫਤਾਰ, ਅੰਮ੍ਰਿਤਪਾਲ ਦੇ ਚਾਚਾ ਤੇ ਡਰਾਈਵਰ ਨੇ ਕੀਤਾ ਆਤਮ ਸਮਰਪਣ

‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਭਾਲ ਅੱਜ ਤੀਜੇ ਦਿਨ ਵੀ ਜਾਰੀ ਹੈ। ਪੁਲਿਸ ਨੂੰ ਅੰਮ੍ਰਿਤਪਾਲ ਦੇ ਜਲੰਧਰ ਵਿੱਚ ਲੁਕੇ ਹੋਣ ਦਾ ਸ਼ੱਕ ਹੈ। ਇਹ ਵੀ ਚਰਚਾ ਹੈ ਕਿ ਪੁਲਿਸ ਨੇ ਲੋਕੇਸ਼ਨ ਟ੍ਰੇਸ ਕਰ ਲਈ ਹੈ। ਇਸ ਲਈ ਜਲਦ ਹੀ ਗ੍ਰਿਫਤਾਰੀ ਹੋ ਸਕਦੀ ਹੈ। ਜਲੰਧਰ ਜ਼ਿਲ੍ਹੇ ਦੇ ਸਾਰੇ ਐਂਟਰੀ ਤੇ ਨਿਕਾਸ ਮਾਰਗਾਂ ‘ਤੇ ਨਾਕਾਬੰਦੀ ਕਰ ਦਿੱਤੀ ਗਈ ਹੈ। ਅੰਮ੍ਰਿਤਪਾਲ ਦੇ ਪਿੰਡ ਜੱਲੂਖੇੜਾ ਵਿੱਚ ਵੀ ਫੋਰਸ ਤਾਇਨਾਤ ਹੈ। ਪੰਜਾਬ ਦੀਆਂ ਜੰਮੂ-ਕਸ਼ਮੀਰ ਤੇ ਹਿਮਾਚਲ ਨਾਲ ਲੱਗਦੀਆਂ ਸਰਹੱਦਾਂ ਨੂੰ ਵੀ ਸੀਲ ਕਰ ਦਿੱਤਾ ਗਿਆ ਹੈ। ਅੰਮ੍ਰਿਤਪਾਲ ਸਿੰਘ ਦੇ ਚਾਚਾ ਤੇ ਡਰਾਈਵਰ ਨੇ ਐਤਵਾਰ ਦੇਰ ਰਾਤ ਪੁਲਿਸ ਅੱਗੇ ਆਤਮ ਸਮਰਪਣ ਕਰ ਦਿੱਤਾ। ਦੋਵਾਂ ਨੇ ਚਿੱਟੇ ਰੰਗ ਦੀ ਮਰਸੀਡੀਜ਼ ਕਾਰ ਸਮੇਤ ਆਤਮ ਸਮਰਪਣ ਕਰ ਦਿੱਤਾ ਹੈ। ਇਸ ਮਰਸੀਡੀਜ਼ ਕਾਰ ਦੀ ਵਰਤੋਂ ਅੰਮ੍ਰਿਤਪਾਲ ਕਰਦਾ ਸੀ। ਪੁਲਿਸ ਸੂਤਰਾਂ ਮੁਤਾਬਕ ਹੁਣ ਤੱਕ 112 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਅੰਮ੍ਰਿਤਪਾਲ ਦੇ 4 ਸਾਥੀਆਂ ਨੂੰ ਆਸਾਮ ਦੇ ਡਿਬਰੂਗੜ੍ਹ ਲਿਜਾਇਆ ਗਿਆ ਹੈ। ਇਸ ਵਿੱਚ ਉਸ ਦਾ ਫਾਈਨਾਂਸਰ ਦਲਜੀਤ ਸਿੰਘ ਕਲਸੀ ਵੀ ਸ਼ਾਮਲ ਹੈ। ਉਧਰ, ਵਾਰਿਸ ਪੰਜਾਬ ਦੇ ਜਥੇਬੰਦੀ ਦੇ ਕਾਨੂੰਨੀ ਸਲਾਹਕਾਰ ਇਮਾਨ ਸਿੰਘ ਖਾਹਰਾ ਨੇ ਐਤਵਾਰ ਨੂੰ ਹਾਈਕੋਰਟ ਵਿੱਚ ਅਪੀਲ ਕੀਤੀ ਕਿ ਅੰਮ੍ਰਿਤਪਾਲ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇ। ਜਸਟਿਸ ਐਨਐਸ ਸ਼ਿਖਾਵਤ ਦੀ ਰਿਹਾਇਸ਼ ‘ਤੇ ਹੋਈ ਸੁਣਵਾਈ ਤੋਂ ਬਾਅਦ ਪੰਜਾਬ ਸਰਕਾਰ ਤੋਂ 21 ਮਾਰਚ ਤੱਕ ਜਵਾਬ ਮੰਗਿਆ ਗਿਆ ਹੈ।

post by parmvir singh

See also  ਲਵਪ੍ਰੀਤ ਤੂਫਾਨ ਜੇਲ੍ਹੋਂ ਆਇਆ ਬਾਹਰ