ਅੰਮ੍ਰਿਤਸਰ ਕੇਂਦਰੀ ਜੇਲ੍ਹ ਅੰਦਰੋਂ ਡੇਰਾ ਪ੍ਰੇਮੀ ਦੇ ਕਾਤਲ ਦੀ ਕਥਿਤ ਵੀਡੀਓ ਵਾਇਰਲ ! | ਪੰਜਾਬ ਖ਼ਬਰਾਂ

0
1
ਪੰਜਾਬ ਕੈਬਨਿਟ ਮੀਟਿੰਗ ਵਿੱਚ ਲਏ ਗਏ ਇਹ ਵੱਡੇ ਫੈਸਲੇ... | ਪੰਜਾਬ ਖ਼ਬਰਾਂ



Last Updated:Apr 20, 2026 1:36 PM ISTਅੰਮ੍ਰਿਤਸਰ ਕੇਂਦਰੀ ਜੇਲ੍ਹ ਇੱਕ ਵਾਰ ਫਿਰ ਸਵਾਲਾਂ ਦੇ ਘੇਰੇ ਵਿੱਚ ਆ ਗਈ ਹੈ, ਜਿੱਥੇ ਜੇਲ੍ਹ ਅੰਦਰ ਬੰਦ ਦੋ ਹਵਾਲਾਤੀਆਂ ਵੱਲੋਂ ਬਣਾਈ ਗਈ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਵੀਡੀਓ ਵਿੱਚ ਬਰਗਾੜੀ ਬੇਅਦਬੀ ਮਾਮਲੇ ਨਾਲ ਜੁੜੇ ਪ੍ਰਦੀਪ ਕਤਲ ਕੇਸ ਵਿੱਚ ਬੰਦ ਪਰਮਜੀਤ ਸਿੰਘ ਕਾਲਾ ਨੇ ਜੇਲ ਪ੍ਰਸ਼ਾਸਨ ‘ਤੇ ਭਾਰੀ ਤਸ਼ੱਦਦ ਦੇ ਦੋਸ਼ ਲਗਾਏ ਹਨ।ਅੰਮ੍ਰਿਤਸਰ ਕੇਂਦਰੀ ਜੇਲ੍ਹ ਅੰਦਰੋਂ ਡੇਰਾ ਪ੍ਰੇਮੀ ਦੇ ਕਾਤਲ ਦੀ ਕਥਿਤ ਵੀਡੀਓ ਵਾਇਰਲ ! ਅੰਮ੍ਰਿਤਸਰ ਕੇਂਦਰੀ ਜੇਲ੍ਹ ਇੱਕ ਵਾਰ ਫਿਰ ਸਵਾਲਾਂ ਦੇ ਘੇਰੇ ਵਿੱਚ ਆ ਗਈ ਹੈ, ਅੰਮ੍ਰਿਤਸਰ ਕੇਂਦਰੀ ਜੇਲ੍ਹ ਤੋਂ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੇ ਕਾਤਲ ਦੀ ਕਥਿਤ ਵੀਡੀਓ ਵਾਇਰਲ ਹੋਈ ਹੈ। ਜੇਲ੍ਹ ਅੰਦਰ ਬੰਦ ਦੋ ਹਵਾਲਾਤੀਆਂ ਵੱਲੋਂ ਬਣਾਈ ਗਈ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਵੀਡੀਓ ਵਿੱਚ ਬਰਗਾੜੀ ਬੇਅਦਬੀ ਮਾਮਲੇ ਨਾਲ ਜੁੜੇ ਪ੍ਰਦੀਪ ਕਤਲ ਕੇਸ ਵਿੱਚ ਬੰਦ ਪਰਮਜੀਤ ਸਿੰਘ ਕਾਲਾ ਨੇ ਜੇਲ ਪ੍ਰਸ਼ਾਸਨ ‘ਤੇ ਭਾਰੀ ਤਸ਼ੱਦਦ ਦੇ ਦੋਸ਼ ਲਗਾਏ ਹਨ। ਵਾਇਰਲ ਵੀਡੀਓ ਵਿੱਚ ਪਰਮਜੀਤ ਕਾਲਾ ਨੇ ਜੇਲ੍ਹ ਅਧਿਕਾਰੀਆਂ ‘ਤੇ ਗੰਭੀਰ ਇਲਜ਼ਾਮ ਲਗਾਏ ਹਨ। ਵੀਡੀਓ ਵਿੱਚ ਇਨ੍ਹਾਂ ਕੈਦੀਆਂ ਵੱਲੋਂ ਬੁਰੀ ਤਰ੍ਹਾਂ ਕੁੱਟਮਾਰ ਅਤੇ ਰਿਸ਼ਵਤ ਮੰਗਣ ਦੇ ਲਾਏ ਇਲਜ਼ਾਮ ਲਗਾਏ ਜਾ ਰਹੇ ਹਨ।ਪਰਮਜੀਤ ਕਾਲਾ ਨੇ ਕਿਹਾ ਕਿ ਜੇਲ੍ਹ ਅੰਦਰ ਉਨ੍ਹਾਂ ਨਾਲ ਬੇਰਹਿਮੀ ਨਾਲ ਕੁੱਟਮਾਰ ਕੀਤੀ ਜਾਂਦੀ ਹੈ ਅਤੇ ਅਧਿਕਾਰੀ ਉਨ੍ਹਾਂ ਤੋਂ 2 ਲੱਖ ਰੁਪਏ ਦੀ ਮੰਗ ਕਰਦੇ ਹਨ। ਉਨ੍ਹਾਂ ਦੇ ਅਨੁਸਾਰ, ਪੈਸੇ ਦੇਣ ‘ਤੇ ਰਾਹਤ ਦੇਣ ਦੀ ਗੱਲ ਕੀਤੀ ਜਾ ਰਹੀ ਹੈ, ਜਦਕਿ ਨਾ ਦੇਣ ‘ਤੇ ਤਸ਼ੱਦਦ ਵਧਾਇਆ ਜਾਂਦਾ ਹੈ। ਵੀਡੀਓ ਵਿੱਚ ਹੋਰ ਨੌਜਵਾਨ ਨੇ ਵੀ ਇਹ ਆਰੋਪ ਲਗਾਏ ਹਨ। ਕੈਦੀਆਂ ਨੇ ਸਿੱਖ ਜਥੇਬੰਦੀਆਂ ਅਤੇ ਪ੍ਰਸ਼ਾਸਨ ਕੋਲ ਮਦਦ ਦੀ ਅਪੀਲ ਕਰਦੇ ਹੋਏ ਕਿਹਾ ਕਿ ਉਨ੍ਹਾਂ ਨਾਲ ਅਨਿਆਇ ਹੋ ਰਿਹਾ ਹੈ ਅਤੇ ਇਸ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ।ਜੇਲ ਅੰਦਰੋਂ ਬਣੀ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਨਾਲ ਜੇਲ੍ਹ ਪ੍ਰਬੰਧ ‘ਤੇ ਗੰਭੀਰ ਸਵਾਲ ਖੜੇ ਹੋ ਰਹੇ ਹਨ। ਹਾਲਾਂਕਿ ਨਿਊਜ਼ 18 ਇਸ ਵੀਡੀਓ ਦੀ ਪੁਸ਼ਟੀ ਨਹੀਂ ਕਰਦਾ।Read More



Rozana Times

LEAVE A REPLY

Please enter your comment!
Please enter your name here