Last Updated:Apr 13, 2026 10:29 AM ISTਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਆਪਣੇ ਫੇਸਬੁਕ ਸਫੇ ਉਤੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ।News18ਐਤਵਾਰ ਨੂੰ ਅੰਮ੍ਰਿਤਸਰ ਵਿਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਿਆ। ਸਾਬਕਾ ਕੈਬਨਿਟ ਮੰਤਰੀ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੇ ਜੱਦੀ ਪਿੰਡ ਜਗਦੇਵ ਕਲਾਂ ਤੋਂ ਦੋ ਦਰਜਨ ਦੇ ਕਰੀਬ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ।ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਆਪਣੇ ਫੇਸਬੁਕ ਸਫੇ ਉਤੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ।ਉਨ੍ਹਾਂ ਨੇ ਸ਼ਾਮਲ ਹੋਏ ਪਰਿਵਾਰਾਂ ਦੀਆਂ ਤਸਵੀਰਾਂ ਸਾਂਝੀਆਂ ਕਰਦੇ ਹੋਏ ਲਿਖਿਆ ਹੈ- ਹਲਕਾ ਰਾਜਾਸਾਂਸੀ ਦੇ ਪਿੰਡ ਜਗਦੇਵ ਕਲਾਂ ਤੋਂ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਜੁਆਇੰਟ ਸਕੱਤਰ ਬਲਜਿੰਦਰ ਸਿੰਘ ਕਾਲਾ, ਸੁਖਜੀਤ ਸਿੰਘ ਫੌਜੀ, ਬਲਵਿੰਦਰ ਸਿੰਘ ਨੰਬਰਦਾਰ, ਲਵਪ੍ਰੀਤ ਸਿੰਘ ਯੂਥ ਆਗੂ, ਜਸਕਰਨ ਸਿੰਘ, ਪਲਵਿੰਦਰ ਸਿੰਘ, ਬਲਵਿੰਦਰ ਸਿੰਘ, ਸਰਵਨ ਸਿੰਘ ਅਤੇ ਪਿੰਡ ਬਲੱਗਣ ਤੋਂ ਸੁਖਦੇਵ ਸਿੰਘ (ਬਲਾਕ ਪ੍ਰਧਾਨ) ਹਰਸ਼ਾ ਛੀਨਾ, ਦਲਬੀਰ ਸਿੰਘ (ਮੈਂਬਰ ਪੰਚਾਇਤ) ਆਕਾਸ਼ ਦੀਪ ਸਿੰਘ, ਬਬਲੂ ਪਹਿਲਵਾਨ, ਕਸ਼ਮੀਰ ਸਿੰਘ (ਸਾਬਕਾ ਪੰਚਾਇਤ ਮੈਂਬਰ) ਨੇ ਅੱਜ ਆਮ ਆਦਮੀ ਪਾਰਟੀ ਨੂੰ ਛੱਡ ਸ਼੍ਰੋਮਣੀ ਅਕਾਲੀ ਦਲ ਪਰਿਵਾਰ ਵਿੱਚ ਸ਼ਮੂਲੀਅਤ ਕੀਤੀ। ਮੈਂ ਸਭ ਵੀਰਾਂ ਦਾ ਪਾਰਟੀ ਵਿੱਚ ਸਵਾਗਤ ਕਰਦਾ ਹੋਇਆ ਬਣਦੇ ਮਾਣ ਸਤਿਕਾਰ ਦਾ ਭਰੋਸਾ ਦਿੰਦਾ ਹਾਂ।First Published :Apr 13, 2026 10:28 AM ISTRead More
Rozana Times















