ਅੰਮ੍ਰਿਤਸਰ ‘ਚ ਭਾਜਪਾ ਆਗੂ ‘ਤੇ ਚੱਲੀ ਗੋ+ਲੀ, ਹਾਲਤ ਗੰਭੀਰ

ਪੰਜਾਬ ਵਿੱਚ ਜੁਰਮ ਦਿਨੋ ਦਿਨ ਵੱਧ ਰਿਹਾ ਹੈ, ਅਜਿਹੀ ਹੀ ਘਟਨਾ ਅੰਮ੍ਰਿਤਸਰ ਵਿੱਚ ਦੇਖਣ ਨੂੰ ਮਿਲੀ ਜਿੱਥੇ ਅਣਪਛਾਤੇ ਵਿਅਕਤੀਆਂ ਵੱਲੋ ਭਾਜਪਾ ਆਗੂ ਤੇ ਗੋਲੀਆਂ ਚਲਾ ਦਿੱਤੀਆ। ਅੰਮ੍ਰਿਤਸਰ ‘ਚ ਭਾਜਪਾ ਆਗੂ ਨੂੰ ਗੋਲੀ ਮਾਰ ਦਿੱਤੀ ਗਈ ਹੈ, ਜੰਡਿਆਲਾ ਗੁਰੂ ਦੇ ਰਹਿਣ ਵਾਲੇ ਭਾਜਪਾ ਐਸ.ਸੀ ਮੋਰਚਾ ਦੇ ਜਨਰਲ ਸਕੱਤਰ ਬਲਵਿੰਦਰ ਗਿੱਲ ਘਰ ‘ਚ ਮੌਜੂਦ ਸਨ। ਇਸ ਦੌਰਾਨ ਦੋ ਬਾਈਕ ਸਵਾਰਾਂ ਨੇ ਆ ਕੇ ਉਨ੍ਹਾਂ ਨੂੰ ਬਾਹਰ ਬੁਲਾ ਕੇ ਗੋਲੀਆਂ ਚਲਾ ਦਿੱਤੀਆਂ। ਫਿਲਹਾਲ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਕੇਡੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਬਲਵਿੰਦਰ ਸਿੰਘ ਦੇ ਜਬਾੜੇ ‘ਤੇ ਗੋਲੀ ਲੱਗੀ, ਪਰ ਉਸ ਨੇ ਹਿੰਮਤ ਨਹੀਂ ਹਾਰੀ ਅਤੇ ਬਾਈਕ ਸਵਾਰ ਹਮਲਾਵਰਾਂ ਦਾ ਮੁਕਾਬਲਾ ਕੀਤਾ। ਬਲਵਿੰਦਰ ਸਿੰਘ ਦੀ ਹਿੰਮਤ ਦੇਖ ਕੇ ਹਮਲਾਵਰਾਂ ਨੂੰ ਉਥੋਂ ਭੱਜਣਾ ਪਿਆ। ਜਿਸ ਤੋਂ ਬਾਅਦ ਬਲਵਿੰਦਰ ਸਿੰਘ ਨੂੰ ਅੰਮ੍ਰਿਤਸਰ ਦੇ ਕੇਡੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਹਮਲਾਵਰਾਂ ਨੇ ਆਪਣੇ ਮੂੰਹ ਢਕੇ ਹੋਏ ਸਨ, ਪਰ ਪੁਲਿਸ ਨੇ ਸੀਸੀਟੀਵੀ ਫੁਟੇਜ ਦੀ ਜਾਂਚ ਕਰਨਾ ਸ਼ੁਰੂ ਕਰ ਦਿੱਤਾ ਹੈ। ਤਾਂ ਜੋ ਹਮਲਾਵਰਾਂ ਦਾ ਕੋਈ ਸੁਰਾਗ ਮਿਲ ਸਕੇ। ਭਾਜਪਾ ਆਗੂਆਂ ਨੇ ਇਸ ਘਟਨਾ ਦੀ ਨਿੰਦਾ ਕੀਤੀ ਹੈ। ਐਸਐਸਪੀ ਦਿਹਾਤੀ ਸਤਿੰਦਰ ਸਿੰਘ ਵੀ ਮੌਕੇ ’ਤੇ ਪਹੁੰਚ ਗਏ ਹਨ। ਐਸਐਸਪੀ ਸਤਿੰਦਰ ਸਿੰਘ ਨੇ ਕਿਹਾ ਕਿ ਫਿਲਹਾਲ ਉਹ ਵਧੇਰੇ ਜਾਣਕਾਰੀ ਨਹੀਂ ਦੇ ਸਕਦੇ ਪਰ ਜਲਦੀ ਹੀ ਪੁਲੀਸ ਮੁਲਜ਼ਮਾਂ ਤੱਕ ਪਹੁੰਚ ਜਾਵੇਗੀ।

.post by parmvir singh

See also  ਅਯੁੱਧਿਆ ‘ਚ ਰਾਮਲੱਲਾ ਆਪਣੇ ਸਿਹਾਸਣ 'ਤੇ ਵਿਰਾਜੇ