Last Updated:Mar 21, 2026 8:58 PM ISTਭਾਜਪਾ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਦੀ ਮੌਜੂਦਾ ਕਾਨੂੰਨ-ਵਿਵਸਥਾ ‘ਤੇ ਗੰਭੀਰ ਸਵਾਲ ਖੜੇ ਕੀਤੇ। ਉਨ੍ਹਾਂ ਕਿਹਾ ਕਿ ਪਹਿਲਾਂ ਗੈਂਗਸਟਰਾਂ ਵੱਲੋਂ ਫਿਰੋਤੀ ਦੇ ਮਾਮਲੇ ਆਉਂਦੇ ਸਨ, ਪਰ ਹੁਣ ਹਾਲਾਤ ਇਹ ਹਨ ਕਿ ਲੋਕਾਂ ਨੂੰ ਸਿੱਧਾ ਮੌਤ ਦੇ ਮੂੰਹ ਵੱਲ ਧੱਕਿਆ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਨੌਜਵਾਨ ਨਸ਼ੇ ਕਾਰਨ ਤਬਾਹ ਹੋ ਰਹੇ ਹਨ ਅਤੇ ਹੁਣ ਸਰਕਾਰੀ ਦਬਾਅ ਦੇ ਕਾਰਨ ਇਸ ਤਰ੍ਹਾਂ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ।ਅੰਮ੍ਰਿਤਸਰ ਪਹੁੰਚੇ ਸੁਨੀਲ ਜਾਖੜ, ਪੀੜਤ ਪਰਿਵਾਰ ਨਾਲ ਕੀਤੀ ਮੁਲਾਕਾਤਅੰਮ੍ਰਿਤਸਰ ਵਿੱਚ ਭਾਜਪਾ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਗਗਨਦੀਪ ਸਿੰਘ ਰੰਧਾਵਾ ਦੇ ਪਰਿਵਾਰ ਨਾਲ ਮੁਲਾਕਾਤ ਕਰਦੇ ਹੋਏ ਗਹਿਰਾ ਦੁੱਖ ਜਾਹਿਰ ਕੀਤਾ। ਇਸ ਮੌਕੇ ਉਨ੍ਹਾਂ ਨਾਲ ਭਾਜਪਾ ਦੇ ਹੋਰ ਸੀਨੀਅਰ ਆਗੂ ਵੀ ਮੌਜੂਦ ਸਨ। ਜਾਖੜ ਨੇ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਪਾਰਟੀ ਇਸ ਮਾਮਲੇ ‘ਚ ਨਿਆਂ ਲਈ ਪੂਰੀ ਤਰ੍ਹਾਂ ਖੜੀ ਰਹੇਗੀ।ਮੀਡੀਆ ਨਾਲ ਗੱਲਬਾਤ ਦੌਰਾਨ ਜਾਖੜ ਨੇ ਪੰਜਾਬ ਦੀ ਮੌਜੂਦਾ ਕਾਨੂੰਨ-ਵਿਵਸਥਾ ‘ਤੇ ਗੰਭੀਰ ਸਵਾਲ ਖੜੇ ਕੀਤੇ। ਉਨ੍ਹਾਂ ਕਿਹਾ ਕਿ ਪਹਿਲਾਂ ਗੈਂਗਸਟਰਾਂ ਵੱਲੋਂ ਫਿਰੋਤੀ ਦੇ ਮਾਮਲੇ ਆਉਂਦੇ ਸਨ, ਪਰ ਹੁਣ ਹਾਲਾਤ ਇਹ ਹਨ ਕਿ ਲੋਕਾਂ ਨੂੰ ਸਿੱਧਾ ਮੌਤ ਦੇ ਮੂੰਹ ਵੱਲ ਧੱਕਿਆ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਨੌਜਵਾਨ ਨਸ਼ੇ ਕਾਰਨ ਤਬਾਹ ਹੋ ਰਹੇ ਹਨ ਅਤੇ ਹੁਣ ਸਰਕਾਰੀ ਦਬਾਅ ਦੇ ਕਾਰਨ ਇਸ ਤਰ੍ਹਾਂ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ।ਜਾਖੜ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਨਿਸ਼ਾਨੇ ‘ਤੇ ਲੈਂਦੇ ਹੋਏ ਕਿਹਾ ਕਿ ਇਹ ਸਰਕਾਰ ਨਹੀਂ, ਸਗੋਂ ਇੱਕ “ਗਿਰੋਹ” ਵਾਂਗ ਕੰਮ ਕਰ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਮੰਤਰੀਆਂ ਅਤੇ ਵਿਧਾਇਕਾਂ ਦਾ ਇਕ ਗਰੁੱਪ ਪੰਜਾਬ ਨੂੰ ਲੁੱਟਣ ਵਿੱਚ ਲੱਗਿਆ ਹੋਇਆ ਹੈ ਅਤੇ ਗਗਨਦੀਪ ਰੰਧਾਵਾ ਨੂੰ ਆਤਮਹੱਤਿਆ ਲਈ ਮਜਬੂਰ ਕਰਨਾ ਇਸਦੀ ਵੱਡੀ ਉਦਾਹਰਣ ਹੈ। ਉਨ੍ਹਾਂ ਇਸ ਘਟਨਾ ਨੂੰ ਸਰਕਾਰ ‘ਤੇ ਇੱਕ ਕਲੰਕ ਕਰਾਰ ਦਿੱਤਾ।ਮੁੱਖ ਮੰਤਰੀ ਭਗਵੰਤ ਮਾਨ ‘ਤੇ ਵੀ ਤਿੱਖਾ ਹਮਲਾ ਕਰਦੇ ਹੋਏ ਜਾਖੜ ਨੇ ਕਿਹਾ ਕਿ ਇੱਕ ਪਾਸੇ ਰਾਜ ਵਿੱਚ ਕਾਨੂੰਨ-ਵਿਵਸਥਾ ਡਗਮਗਾ ਰਹੀ ਹੈ ਅਤੇ ਦੂਜੇ ਪਾਸੇ ਮੁੱਖ ਮੰਤਰੀ ਹੋਰ ਪ੍ਰੋਗਰਾਮਾਂ ‘ਚ ਵਿਆਸਤ ਹਨ। ਉਨ੍ਹਾਂ ਕਿਹਾ ਕਿ ਇਹ ਪੀੜਤ ਪਰਿਵਾਰ ਦੇ ਜਖਮਾਂ ‘ਤੇ ਨਮਕ ਛਿੜਕਣ ਦੇ ਬਰਾਬਰ ਹੈ।ਉਨ੍ਹਾਂ ਚੀਫ ਸੈਕਟਰੀ ਵੱਲੋਂ ਜਾਂਚ ਕਰਵਾਉਣ ਦੇ ਐਲਾਨ ‘ਤੇ ਵੀ ਸਵਾਲ ਉਠਾਏ ਅਤੇ ਕਿਹਾ ਕਿ ਇਹ ਪਹਿਲੀ ਵਾਰ ਸੁਣਿਆ ਹੈ ਕਿ ਕਿਸੇ ਸੁਸਾਈਡ ਮਾਮਲੇ ਦੀ ਜਾਂਚ ਚੀਫ ਸੈਕਟਰੀ ਕਰੇ। ਜਾਖੜ ਨੇ ਮੰਗ ਕੀਤੀ ਕਿ ਇਸ ਮਾਮਲੇ ਦੀ ਜਾਂਚ CBI ਤੋਂ ਕਰਵਾਈ ਜਾਵੇ ਤਾਂ ਜੋ ਸੱਚ ਸਾਹਮਣੇ ਆ ਸਕੇ ਅਤੇ ਦੋਸ਼ੀਆਂ ‘ਤੇ ਸਖ਼ਤ ਕਾਰਵਾਈ ਹੋਵੇ।ਅੰਤ ਵਿੱਚ ਉਨ੍ਹਾਂ ਕਿਹਾ ਕਿ ਸਿਰਫ਼ ਇਸਤੀਫੇ ਨਾਲ ਕੁਝ ਨਹੀਂ ਬਣੇਗਾ, ਸਗੋਂ ਜ਼ਿੰਮੇਵਾਰ ਲੋਕਾਂ ਨੂੰ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ।Read More
- Advertisement -
Recent Posts
Most Popular
ਵੱਡੀ ਖਬਰ: ਬੇਅਦਬੀਆਂ ਖਿਲਾਫ ਪੰਜਾਬ ਸਰਕਾਰ ਨੇ 13 ਅਪ੍ਰੈਲ ਨੂੰ ਸੱਦਿਆ ਵਿਸ਼ੇਸ਼ ਇਜਲਾਸ… |...
Last Updated:Mar 21, 2026 6:33 PM ISTਵੱਡੀ ਖਬਰ: ਬੇਅਦਬੀਆਂ ਖਿਲਾਫ ਪੰਜਾਬ ਸਰਕਾਰ ਨੇ 13 ਅਪ੍ਰੈਲ ਨੂੰ ਸੱਦਿਆ ਵਿਸ਼ੇਸ਼ ਇਜਲਾਸ...ਬੇਅਦਬੀਆਂ ਖਿਲਾਫ ਪੰਜਾਬ ਸਰਕਾਰ ਨੇ 13...
ਡਿਪਟੀ ਕਮਿਸ਼ਨਰ ਵਲੋਂ ਪਾਣੀ ਅਤੇ ਕੁਦਰਤੀ ਸੋਮਿਆਂ ਦੀ ਸਾਂਭ-ਸੰਭਾਲ ‘ਤੇ ਜ਼ੋਰ
ਹੁਸ਼ਿਆਰਪੁਰ, 21 ਮਾਰਚ : ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਥਾਨਕ ਜਲ ਸ਼ਕਤੀ ਕੇਂਦਰ ਪੰਡਿਤ ਜਗਤ ਰਾਮ ਮੈਮੋਰੀਅਲ ਫੋਰਸ ਟਰੱਸ ਅਤੇ ਲੁਧਿਆਣਾ ਬੈਵਰੇਜ ਕੰਪਨੀ ਦੇ ਸਹਿਯੋਗ ਨਾਲ...
ਸਮਰਸਤਾ ਅਤੇ ਸਦਭਾਵਨਾ ਹੀ ਅੱਜ ਦੇ ਸਮੇਂ ਦੀ ਸਭ ਤੋਂ ਵੱਡੀ ਲੋੜ – ਕ੍ਰਿਸ਼ਨ...
ਚੰਡੀਗੜ੍ਹ, 21 ਮਾਰਚ – ਹਰਿਆਣਾ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਸ਼੍ਰੀ ਕ੍ਰਿਸ਼ਨ ਬੇਦੀ ਨੇ ਕਿਹਾ ਕਿ ਸੁਆਮੀ ਗਿਆਨਾਨੰਦ ਜੀ ਦਾ ‘ਗੀਤਾ ਸੰਦੇਸ਼’ ਮਿਸ਼ਨ ਪੂਰੇ ਵਿਸ਼ਵ ਵਿੱਚ ਭਾਰਤੀ ਸੱਭਿਆਚਾਰ ਅਤੇ...
ਹਰਿਆਣਾ ਅਤੇ ਅਫਰੀਕਾ ਦੀ ਸਾਝੇਦਾਰੀ ਨਾਲ ਵਿਕਾਸ ਨੂੰ ਮਿਲੇਗੀ ਗਤੀ – ਮੁੱਖ ਮੰਤਰੀ ਨਾਇਬ...
ਚੰਡੀਗੜ੍ਹ, 21 ਮਾਰਚ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਵਿਸ਼ਵ ਸਹਿਯੋਗ ਦੇ ਨਵੇਂ ਦੌਰ ਵਿੱਚ ਹਰਿਆਣਾ ਅਫ਼ਰੀਕੀ ਦੇਸ਼ਾਂ ਨਾਲ...
Gagandeep Randhava DM Case: ਸਾਬਕਾ AAP ਮੰਤਰੀ, ਪਿਤਾ ਅਤੇ ਪੀਏ ‘ਤੇ FIR ਦਰਜ਼ |...
Last Updated:Mar 22, 2026 10:15 AM ISTPunjab DM Gagandeep Randhava Case: ਪੁਲਿਸ ਨੇ ਇਹ ਮਾਮਲਾ ਰੰਧਾਵਾ ਦੀ ਪਤਨੀ ਉਪਿੰਦਰ ਕੌਰ ਵੱਲੋਂ ਦਰਜ ਕਰਵਾਈ ਸ਼ਿਕਾਇਤ...















