ਅੰਮ੍ਰਿਤਸਰ ਪੁਲਿਸ ਕਮਿਸ਼ਨਰ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮਿਲੇ

ਅੰਮ੍ਰਿਤਸਰ ਪੰਜਾਬ ਪੁਲੀਸ ਦੇ ਡੀਜੀਪੀ ਵੱਲੋਂ ਸਚਖੰਡ ਸ੍ਰੀ ਹਰਿਮੰਦਰ ਸਹਿਬ ਵਿਚ ਪੇਸ਼ ਪੁੱਜਣ ਤੇ ਉਨ੍ਹਾਂ ਦੇ ਨਾਲ ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਵੀ ਮਜੁਦ ਸਨ ਪੁਲਿਸ ਕਮਿਸ਼ਨਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੂੰ ਮਿਲਣ ਪੁੱਜੇ ਇਸ ਮੌਕੇ ਪੁਲੀਸ ਕਮਿਸ਼ਨਰ ਵੱਲੋਂ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੇ ਨਾਲ ਗੱਲਬਾਤ ਵੀ ਕੀਤੀ ਗਈ ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅੱਜ ਜਥੇਦਾਰ ਅਕਾਲ ਤਖਤ ਸਾਹਿਬ ਤੇ ਮੌਜੂਦ ਸਨ ਜਿਸ ਕਰਕੇ ਉਨ੍ਹਾਂ ਨੂੰ ਮਿਲਣ ਪੁੱਜੇ ਹਨ

ਓਨ੍ਹਾਂ ਕਿਹਾ ਕਿ ਜਦੋਂ ਦੀ ਮੈਂ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੀ ਡਿਊਟੀ ਜਾਓਇਨ ਕੀਤੀ ਹੈ ਮੇਰੀ ਮੁਲਾਕਾਤ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਨਹੀਂ ਹੋਈ ਸੀ ਪਰ ਸੂਤਰਾਂ ਦੇ ਹਵਾਲੇ ਤੋਂ ਪੁਲੀਸ ਕਮਿਸ਼ਨਰ ਨੌਨਿਹਾਲ ਸਿੰਘ ਵੱਲੋ ਜੱਥੇਦਾਰ ਨਾਲ਼ ਪੰਜਾਬ ਦੇ ਹਲਾਤ ਨੂੰ ਲੈਕੇ ਕੀਤੀ ਗਈ ਚਰਚਾ ਪੁਲੀਸ ਕਮਿਸ਼ਨਰ ਨੌਨਿਹਾਲ ਸਿੰਘ ਨੇ ਕਿਹਾ ਡੀਜੀਪੀ ਵੱਲੋ ਅੰਮ੍ਰਿਤਸਰ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਉਨ੍ਹਾਂ ਕਿਹਾ ਕਿ ਡੀਜੀਪੀ ਬਹੁਤ ਖੁਸ਼ ਸਨ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਹੋਰ ਕਰੜੇ ਸੁਰੱਖਿਆ ਪ੍ਰਬੰਧ ਕੀਤੇ ਜਾਣਗੇ

See also  ਵੱਡੀ ਖ਼ਬਰ: ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਘਰ ਵਿਜੀਲੈਂਸ ਦੀ ਦਬਸ਼, ਅੱਜ ਹੋ ਸਕਦੀ ਗ੍ਰਿਫ਼ਤਾਰੀ?