ਪੰਜਾਬ ਦੇ ਅੰਮ੍ਰਿਤਸਰ ਵਿਚ ਇਕ ਪੁਲਿਸਕਰਮੀ ਹਰਜੀਤ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਅੱਤਵਾਦੀ ਸੰਗਠਨ ਤਹਿਰੀਕ-ਏ-ਤਾਲਿਬਾਨ ਹਿੰਦੁਸਤਾਨ ਨੇ ਇਸ ਹੱਤਿਆਕਾਂਡ ਦੀ ਜ਼ਿੰਮੇਵਾਰੀ ਲਈ ਹੈ।ਪੰਜਾਬ ਦੇ ਅੰਮ੍ਰਿਤਸਰ ਤੋਂ ਖ਼ਬਰ ਆਈ ਹੈ ਕਿ ਉੱਥੇ ਇਕ ਪੁਲਸ ਕਰਮੀ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਹੱਤਿਆਕਾਂਡ ਦੀ ਜ਼ਿੰਮੇਵਾਰੀ ਅੱਤਵਾਦੀ ਸੰਗਠਨ ਤਹਿਰੀਕ-ਏ-ਤਾਲਿਬਾਨ ਹਿੰਦੁਸਤਾਨ (Tehreek-e-Taliban Hindustan) ਨੇ ਲਈ ਹੈ।ਮਰਨ ਵਾਲੇ ਪੁਲਸ ਮੁਲਾਜ਼ਮ ਦੀ ਪਛਾਣ ASI ਹਰਜੀਤ ਸਿੰਘ ਵਜੋਂ ਹੋਈ ਹੈ। ਹਰਜੀਤ ਸਿੰਘ ਤਰਨਤਾਰਨ ਦੇ ਰਹਿਣ ਵਾਲੇ ਸਨ ਅਤੇ ਥਾਣਾ ਗੇਟ ਹਕੀਮਾ ਪੁਲਿਸ ਥਾਣੇ ਵਿੱਚ ਨੌਕਰੀ ਕਰ ਰਹੇ ਸਨ।ਘਟਨਾ ਦੇਰ ਰਾਤ ਦੀ ਦੱਸੀ ਜਾ ਰਹੀ ਹੈ। ਪਤਾ ਚੱਲਿਆ ਕਿ ਬਾਈਕ ਸਵਾਰ ਦੋ ਅੱਤਵਾਦੀਆਂ ਨੇ ਉਨ੍ਹਾਂ ਨੂੰ ਤਿੰਨ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਪੁਲਸ ਨੇ ਲਾਸ਼ ਕਬਜ਼ੇ ਵਿਚ ਲੈ ਲਈ ਹੈ।ਕਦੋਂ ਹੋਈ ਸੀ ਇਹ ਵਾਰਦਾਤ?ਵਾਰਦਾਤ ਰਾਤ ਢਾਈ ਤੋਂ 3:00 ਵਜੇ ਦੇ ਵਿਚਕਾਰ ਦੱਸੀ ਜਾ ਰਹੀ ਹੈ। ਏਐਸਆਈ ਹਰਜੀਤ ਸਿੰਘ ਪੀਸੀਆਰ ਤਾਇਨਾਤ ਸਨ ਅਤੇ ਥਾਣਾ ਗੇਟ ਹਕੀਮਾ ਦੇ ਅਧੀਨ ਪੈਂਦੀ ਦਾਣਾ ਮੰਡੀ ਵਿਚ ਡਿਊਟੀ ਕਰ ਰਹੇ ਸਨ।ਇਸ ਦੌਰਾਨ ਬਾਈਕ ਸਵਾਰ ਯੁਵਕ ਉੱਥੇ ਪਹੁੰਚੇ ਅਤੇ ਉਨ੍ਹਾਂ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਘਟਨਾ ਤੋਂ ਬਾਅਦ ਪਤਾ ਲੱਗਦੇ ਹੀ ਪੁਲਸ ਨੇ ਸਭ ਕਬਜ਼ੇ ਵਿਚ ਲੈ ਲਿਆ ਅਤੇ ਤੁਰਤ ਇਲਾਜ ਲਈ ਅਮਨਦੀਪ ਹਸਪਤਾਲ ਲਿਆਂਦਾ ਗਿਆ।ਇਲਾਜ ਦੌਰਾਨ ਡਾਕਟਰਾਂ ਨੇ ਮ੍ਰਿਤਕ ਐਲਾਨ ਕੀਤਾਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਅੰਮ੍ਰਿਤਸਰ ਪੁਲਸ ਕਮਿਸ਼ਨਰੇਟ ਵਿਚ ਪੁਲਸਕਰਮੀ ਨੂੰ ਗੋਲੀਆਂ ਮਾਰ ਕੇ ਮਾਰਨ ਦੀ ਇਹ ਉਕਤ ਅੱਤਵਾਦੀ ਸੰਗਠਨ ਵੱਲੋਂ ਪਹਿਲੀ ਵਾਰਦਾਤ ਹੈ।Read More







