ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਯੂਨੀਅਨ ਆਗੂਆਂ ਵੱਲੋਂ ਉਠਾਈਆਂ ਗਈਆਂ ਵੱਖ-ਵੱਖ ਚਿੰਤਾਵਾਂ ਨੂੰ ਹਮਦਰਦੀ ਨਾਲ ਸੁਣਿਆ ਅਤੇ ਸੂਬਾ ਸਰਕਾਰ ਦੇ ਮੁਲਾਜ਼ਮ-ਪੱਖੀ ਰੁਖ ਦੀ ਮੁੜ ਪੁਸ਼ਟੀ ਕੀਤੀ। ਉਨ੍ਹਾਂ ਨੇ ਵਫ਼ਦਾਂ ਨੂੰ ਭਰੋਸਾ ਦਿਵਾਉਂਦਿਆਂ ਕਿਹਾ, “ਅਸੀਂ ਤੁਹਾਡੀਆਂ ਮੁਸ਼ਕਲਾਂ ਤੋਂ ਪੂਰੀ ਤਰ੍ਹਾਂ ਜਾਣੂ ਹਾਂ। ਮੈਂ ਇਹ ਪੁਸ਼ਟੀ ਕਰਨਾ ਚਾਹੁੰਦਾ ਹਾਂ ਕਿ ਤੁਹਾਡੀਆਂ ਜ਼ਿਆਦਾਤਰ ਜਾਇਜ਼ ਮੰਗਾਂ ਨੂੰ ਹੱਲ ਕਰਨ ਲਈ ਜ਼ਰੂਰੀ ਢਾਂਚਾ ਪਹਿਲਾਂ ਹੀ ਪ੍ਰਸ਼ਾਸਕੀ ਪ੍ਰਕਿਰਿਆ ਅਧੀਨ ਹੈ।”ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼- ਚੀਮਾਚੰਡੀਗੜ੍ਹ : ਸੂਬੇ ਦੇ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਮੁੱਦਿਆਂ ਨੂੰ ਹੱਲ ਕਰਨ ਲਈ ਪੰਜਾਬ ਦੇ ਵਿੱਤ ਮੰਤਰੀ ਅਤੇ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਚੀਮਾ ਨੇ ਅੱਜ ਸਿੱਖਿਆ ਵਿਭਾਗ ਦੀਆਂ ਪੰਜ ਯੂਨੀਅਨਾਂ, ਦੋ ਆਂਗਣਵਾੜੀ ਯੂਨੀਅਨਾਂ ਅਤੇ ਇੱਕ ਆਊਟਸੋਰਸਡ ਮੁਲਾਜ਼ਮ ਯੂਨੀਅਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗਾਂ ਕੀਤੀਆਂ।ਇਨ੍ਹਾਂ ਸੈਸ਼ਨਾਂ ਦੌਰਾਨ ਵਿੱਤ ਮੰਤਰੀ ਨੇ ਸਮਾਜਿਕ ਸੁਰੱਖਿਆ ਵਿਭਾਗ ਨੂੰ ਸਪੱਸ਼ਟ ਨਿਰਦੇਸ਼ ਜਾਰੀ ਕੀਤੇ ਕਿ ਉਹ ਤਨਖਾਹ ਦੇਣ ਵਾਲੇ ਬੈਂਕਾਂ ਨਾਲ ਤਾਲਮੇਲ ਕਰਕੇ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ। ਇਹ ਵਿਸਤ੍ਰਿਤ ਮੀਟਿੰਗਾਂ ਸੂਬਾ ਸਰਕਾਰ ਦੀ ਆਪਣੇ ਮੁਲਾਜ਼ਮਾਂ ਨਾਲ ਸਿੱਧੇ ਤੌਰ ‘ਤੇ ਜੁੜਨ ਅਤੇ ਉਨ੍ਹਾਂ ਦੀਆਂ ਪ੍ਰਸ਼ਾਸਨਿਕ ਅਤੇ ਵਿੱਤੀ ਸ਼ਿਕਾਇਤਾਂ ਦੇ ਜਲਦੀ ਤੇ ਸੁਖਾਵੇਂ ਹੱਲ ਲੱਭਣ ਦੀ ਸਮਰਪਣ ਭਾਵਨਾ ਨੂੰ ਉਜਾਗਰ ਕਰਦੀਆਂ ਹਨ।ਇਨ੍ਹਾਂ ਸਾਰਥਕ ਮੀਟਿੰਗਾਂ ਦੌਰਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਯੂਨੀਅਨ ਆਗੂਆਂ ਵੱਲੋਂ ਉਠਾਈਆਂ ਗਈਆਂ ਵੱਖ-ਵੱਖ ਚਿੰਤਾਵਾਂ ਨੂੰ ਹਮਦਰਦੀ ਨਾਲ ਸੁਣਿਆ ਅਤੇ ਸੂਬਾ ਸਰਕਾਰ ਦੇ ਮੁਲਾਜ਼ਮ-ਪੱਖੀ ਰੁਖ ਦੀ ਮੁੜ ਪੁਸ਼ਟੀ ਕੀਤੀ। ਉਨ੍ਹਾਂ ਨੇ ਵਫ਼ਦਾਂ ਨੂੰ ਭਰੋਸਾ ਦਿਵਾਉਂਦਿਆਂ ਕਿਹਾ, “ਅਸੀਂ ਤੁਹਾਡੀਆਂ ਮੁਸ਼ਕਲਾਂ ਤੋਂ ਪੂਰੀ ਤਰ੍ਹਾਂ ਜਾਣੂ ਹਾਂ। ਮੈਂ ਇਹ ਪੁਸ਼ਟੀ ਕਰਨਾ ਚਾਹੁੰਦਾ ਹਾਂ ਕਿ ਤੁਹਾਡੀਆਂ ਜ਼ਿਆਦਾਤਰ ਜਾਇਜ਼ ਮੰਗਾਂ ਨੂੰ ਹੱਲ ਕਰਨ ਲਈ ਜ਼ਰੂਰੀ ਢਾਂਚਾ ਪਹਿਲਾਂ ਹੀ ਪ੍ਰਸ਼ਾਸਕੀ ਪ੍ਰਕਿਰਿਆ ਅਧੀਨ ਹੈ।”ਆਗਾਮੀ ਕਾਰਵਾਈ ਦੀ ਮਜ਼ਬੂਤ ਗਾਰੰਟੀ ਦਿੰਦੇ ਹੋਏ ਵਿੱਤ ਮੰਤਰੀ ਨੇ ਜ਼ੋਰ ਦੇ ਕੇ ਕਿਹਾ, “ਭਗਵੰਤ ਮਾਨ ਸਰਕਾਰ ਇਨ੍ਹਾਂ ਪ੍ਰਕਿਰਿਆਵਾਂ ਵਿੱਚ ਤੇਜ਼ੀ ਲਿਆਉਣ ਅਤੇ ਜਲਦ ਹੀ ਸਾਰੇ ਪ੍ਰਭਾਵਿਤ ਮੁਲਾਜ਼ਮਾਂ ਲਈ ਸਕਾਰਾਤਮਕ ਨਤੀਜੇ ਦੇਣ ਲਈ ਲਗਨ ਨਾਲ ਕੰਮ ਕਰ ਰਹੀ ਹੈ।”ਵਿਚਾਰ-ਵਟਾਂਦਰੇ ਦੌਰਾਨ ਸਿੱਖਿਆ ਖੇਤਰ ਦੀਆਂ ਪੰਜ ਜਥੇਬੰਦੀਆਂ ਜਿਨ੍ਹਾਂ ਵਿੱਚ ਬੇਰੁਜ਼ਗਾਰ ਬੀ.ਐੱਡ. ਟੈੱਟ ਪਾਸ ਅਧਿਆਪਕ ਯੂਨੀਅਨ, ਬੇਰੁਜ਼ਗਾਰ ਪੀ.ਐਸ.ਟੀ.ਈ.ਟੀ ਪਾਸ ਆਰਟ ਐਂਡ ਕਰਾਫਟ ਸੰਘਰਸ਼ ਯੂਨੀਅਨ, ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ, ਐਸ.ਐਸ.ਏ./ਐਮ.ਡੀ.ਐਮ. ਨਾਨ-ਟੀਚਿੰਗ ਇੰਪਲਾਈਜ਼ ਯੂਨੀਅਨ ਪੰਜਾਬ, ਅਤੇ ਅਨਏਡਿਡ ਸਟਾਫ ਆਫ ਏਡਿਡ ਸਕੂਲਜ਼ ਫਰੰਟ ਸ਼ਾਮਲ ਸਨ, ਨੇ ਸੇਵਾਂਵਾਂ ਦੀ ਸੁਰੱਖਿਆ ‘ਤੇ ਕੇਂਦਰਿਤ ਮੰਗ ਪੱਤਰ ਸੌਂਪੇ। ਜ਼ਮੀਨੀ ਪੱਧਰ ਦੇ ਵਰਕਰਾਂ ਦੀ ਨੁਮਾਇੰਦਗੀ ਕਰਦਿਆਂ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਅਤੇ ਜੁਝਾਰੂ ਆਂਗਣਵਾੜੀ ਵਰਕਰ/ਹੈਲਪਰ ਯੂਨੀਅਨ ਪੰਜਾਬ ਨੇ ਤਨਖਾਹਾਂ ਵਧਾਉਣ ਦੀ ਮੰਗ ਰੱਖੀ।ਇਸ ਤੋਂ ਇਲਾਵਾ, ਇਨਲਿਸਟਮੈਂਟ-ਆਊਟਸੋਰਸ ਕੋਆਰਡੀਨੇਸ਼ਨ ਕਮੇਟੀ ਨੇ ਆਗਾਮੀ 2026 ਕਰਮਚਾਰੀ ਬਿੱਲਾਂ ਅਧੀਨ ਰਸਮੀ ਸ਼ਮੂਲੀਅਤ ਦੇ ਨਾਲ-ਨਾਲ ਸੇਵਾ-ਮੁਕਤੀ ਤੋਂ ਬਾਅਦ ਦੇ ਲਾਭਾਂ ਦੀ ਗਾਰੰਟੀ ਅਤੇ ਨਿਸ਼ਚਿਤ ਘੱਟੋ-ਘੱਟ ਉਜਰਤਾਂ ਦੀ ਮੰਗ ਕੀਤੀ।Read More
- Advertisement -
Recent Posts
Most Popular
DA ਮਾਮਲੇ ਉਤੇ ਪੰਜਾਬ ਸਰਕਾਰ ਅਤੇ ਮੁਲਾਜ਼ਮਾਂ ਵਿਚ ਬਣੀ ਸਹਿਮਤੀ… |
Punjab Employees Protest: ਪੰਜਾਬ ਸਰਕਾਰ ਅਤੇ ਮੁਲਾਜ਼ਮਾਂ ਵਿਚ ਸਹਿਮਤੀ ਬਣ ਗਈ ਹੈ। ਡੀਏ ਮਾਮਲੇ ਉਤੇ ਵਿਵਾਦ ਵਿਚਾਲੇ ਸਰਕਾਰ ਨਾਲ ਸਹਿਮਤੀ ਬਣ ਗਈ ਹੈ। punjab...
chandigarh court interim order on dr gurpreet kaur social media case |
ਡਾ. ਗੁਰਪ੍ਰੀਤ ਕੌਰ ਦੀ ਪਟੀਸ਼ਨ ’ਤੇ ਚੰਡੀਗੜ੍ਹ ਕੋਰਟ ਨੇ ਸੋਸ਼ਲ ਮੀਡੀਆ ਸਮੱਗਰੀ ਨੂੰ ਲੈ ਕੇ ਅਹਿਮ ਅੰਤਰਿਮ ਹੁਕਮ ਦਿੱਤਾ ਹੈ। ਮਾਮਲਾ ਕਥਿਤ ਰਿਸ਼ਵਤ ਦੇ...
“ਇਨਵੈਸਟ ਇਨ ਦਾ ਬੈਸਟ”: ਅਮਨ ਅਰੋੜਾ ਵੱਲੋਂ ਪੰਜਾਬ ਵਿੱਚ ਨਿਵੇਸ਼ ਲਿਆਉਣ ਲਈ ਯੂ.ਏ.ਈ. ਦੇ...
ਉਦਯੋਗ ਮੰਤਰੀ ਨੇ ‘ਇਨਵੈਸਟ ਪੰਜਾਬ’ ਰਾਹੀਂ ਸਮਾਂਬੱਧ ਸਹੂਲਤਾਂ ਅਤੇ ਹਰ ਪੱਧਰ ‘ਤੇ ਪੂਰਨ ਸਹਿਯੋਗ ਦਾ ਦਿੱਤਾ ਭਰੋਸਾਪੰਜਾਬ ਦਾ ਉਦੇਸ਼ ਸਿਰਫ਼ ਨਿਵੇਸ਼ ਆਕਰਸ਼ਿਤ ਕਰਨਾ ਹੀ...
ਸਿੱਖ ਬੱਚੇ ਨਾਲ ਰੈਗਿੰਗ ਦੀ ਘਟਨਾ ਮੰਦਭਾਗੀ: SGPC ਪ੍ਰਧਾਨ ਧਾਮੀ |
“ਸਕੂਲ ਪ੍ਰਬੰਧਕ ਬੱਚਿਆਂ ਦੀ ਸੁਰੱਖਿਆ ਯਕੀਨੀ ਬਨਾਉਣ”- ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਿਮਾਚਲ...
ਡੇਰਾਬੱਸੀ ਹਲਕੇ ‘ਚ ਵੱਧ ਰਹੀ ਲੋਕਪ੍ਰਿਯਤਾ ਕਾਰਨ ਇਸ ਵਾਰ ਭਾਜਪਾ ਮਾਰੇਗੀ ਬਾਜ਼ੀ: ਨਾਇਬ ਸਿੰਘ...
ਅਮਰੀਕੀ ਦਿੱਗਜ ਕੰਪਨੀ 'ਗਿੱਲ ਐਨਰਜੀ' ਦੇ ਪ੍ਰਮੁੱਖ ਬਿਕਰਮ ਗਿੱਲ ਵੱਲੋਂ ਨਿਵੇਸ਼ ਸੰਭਾਵਨਾਵਾਂ 'ਤੇ ਵਿਚਾਰ ਚਰਚਾ ਜ਼ੀਰਕਪੁਰ/ਡੇਰਾਬੱਸੀ :ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ...















