ਆਊਟਸੋਰਸ ਅਮਲੇ ਨੂੰ ਠੇਕੇ ‘ਤੇ ਲਿਆਉਣ ਲਈ ਆਰਡੀਨੈਂਸ ਰਾਜਪਾਲ ਨੂੰ ਭੇਜਿਆ: ਹਰਪਾਲ ਚੀਮਾ |

0
4
ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼- ਚੀਮਾ | ਪੰਜਾਬ ਖ਼ਬਰਾਂ

ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਪਟਿਆਲਾ ਹੈੱਡ ਆਫਿਸ ਵਿਖੇ ਮੇਰੀ ਪ੍ਰਧਾਨਗੀ ਹੇਠ ਹੋਈ ਪੰਜ ਘੰਟੇ ਦੀ ਲੰਬੀ ਮੀਟਿੰਗ ਅਤੇ  ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਧ ਤੇ ਪੀ.ਐੱਸ.ਪੀ.ਸੀ.ਐੱਲ. ਦੇ ਸੀ.ਐੱਮ.ਡੀ. ਨਾਲ ਦੇਰ ਰਾਤ ਤੱਕ ਯੂਨੀਅਨ ਦੀ ਚੱਲੀ ਚਰਚਾ ਤੋਂ ਬਾਅਦ, ਬਿਜਲੀ ਖੇਤਰ ਦੀਆਂ ਸਾਰੀਆਂ 16 ਯੂਨੀਅਨਾਂ ਨਾਲ ਆਪਸੀ ਸਹਿਮਤੀ ਬਣ ਗਈ ਹੈ।”ਉਨ੍ਹਾਂ ਦੱਸਿਆ ਕਿ ਪ੍ਰਮੁੱਖ ਹਿੱਸਾ ਲੈਣ ਵਾਲੀਆਂ ਯੂਨੀਅਨਾਂ, ਜਿਨ੍ਹਾਂ ਵਿੱਚ ਟੈਕਨੀਕਲ ਸਰਵਿਸਿਜ਼ ਯੂਨੀਅਨ ਪੀ.ਐੱਸ.ਈ.ਬੀ., ਪੀ.ਐੱਸ.ਈ.ਬੀ. ਇੰਪਲਾਇਜ਼ ਫੈਡਰੇਸ਼ਨ ਏ.ਆਈ.ਟੀ.ਯੂ.ਸੀ., ਮਿਨੀਸਟੀਰੀਅਲ ਸਰਵਿਸਿਜ਼ ਯੂਨੀਅਨ ਪੀ.ਐੱਸ.ਈ.ਬੀ. (ਐੱਮ.ਐੱਸ.ਯੂ.), ਐਸੋਸੀਏਸ਼ਨ ਆਫ਼ ਜੂਨੀਅਰ ਇੰਜੀਨੀਅਰਜ਼, ਪੀ.ਐੱਸ.ਈ.ਬੀ. ਇੰਪਲਾਇਜ਼ ਫੈਡਰੇਸ਼ਨ (ਭਾਰਦਵਾਜ), ਪੀ.ਐੱਸ.ਈ.ਬੀ. ਥਰਮਲ ਇੰਪਲਾਇਜ਼ ਕੋਆਰਡੀਨੇਸ਼ਨ ਕਮੇਟੀ, ਪੀ.ਐੱਸ.ਈ.ਬੀ. ਕਰਮਚਾਰੀ ਦਲ ਪੰਜਾਬ, ਇੰਪਲਾਇਜ਼ ਫੈਡਰੇਸ਼ਨ ਪੀ.ਐੱਸ.ਈ.ਬੀ., ਪੰਜਾਬ ਰਾਜ ਬਿਜਲੀ ਮਜ਼ਦੂਰ ਸੰਘ (ਬੀ.ਐੱਮ.ਐੱਸ.), ਵਰਕਰ ਫੈਡਰੇਸ਼ਨ ਆਈ.ਐੱਨ.ਟੀ.ਯੂ.ਸੀ. ਪੀ.ਐੱਸ.ਪੀ.ਸੀ.ਐੱਲ./ਪੀ.ਐੱਸ.ਟੀ.ਸੀ.ਐੱਲ., ਇੰਪਲਾਇਜ਼ ਫੈਡਰੇਸ਼ਨ ਪੀ.ਐੱਸ.ਪੀ.ਸੀ.ਐੱਲ./ਪੀ.ਐੱਸ.ਟੀ.ਸੀ.ਐੱਲ. (ਪਹਿਲਵਾਨ ਗਰੁੱਪ), ਇੰਪਲਾਇਜ਼ ਫੈਡਰੇਸ਼ਨ ਪੀ.ਐੱਸ.ਪੀ.ਸੀ.ਐੱਲ./ਪੀ.ਐੱਸ.ਟੀ.ਸੀ.ਐੱਲ. (ਚਾਹਲ ਗਰੁੱਪ), ਆਈ.ਟੀ.ਆਈ. ਐਸੋਸੀਏਸ਼ਨ, ਗ੍ਰਿਡ ਸਬ ਸਟੇਸ਼ਨ ਇੰਪਲਾਇਜ਼ ਯੂਨੀਅਨ ਪੰਜਾਬ (ਰਜਿ.), ਪਾਵਰਕਾਮ ਅਤੇ ਟ੍ਰਾਂਸਕੋ ਪੈਨਸ਼ਨਰਜ਼ ਯੂਨੀਅਨ (ਏ.ਆਈ.ਟੀ.ਯੂ.ਸੀ.), ਪੈਨਸ਼ਨਰਜ਼ ਵੈਲਫੇਅਰ ਫੈਡਰੇਸ਼ਨ ਪੰਜਾਬ (ਪਹਿਲਵਾਨ), ਮੁਲਾਜ਼ਮ ਯੂਨਾਈਟਿਡ ਆਰਗੇਨਾਈਜ਼ੇਸ਼ਨ ਆਦਿ ਸ਼ਾਮਲ ਹਨ, ਨੇ ਕੰਮਕਾਜ ਆਮ ਵਾਂਗ ਸ਼ੁਰੂ ਕਰਨ ‘ਤੇ ਸਹਿਮਤੀ ਪ੍ਰਗਟਾਈ ਹੈ। ਉਨ੍ਹਾਂ ਅੱਗੇ ਕਿਹਾ, “ਯੂਨੀਅਨਾਂ ਦੀਆਂ ਮੰਗਾਂ ਦੇ ਵਿੱਤੀ ਪੱਖਾਂ ਦੇ ਹੱਲ ਲਈ ਸਰਕਾਰ ਨੇ ਇੱਕ ਵਿਸ਼ੇਸ਼ ਵਿੱਤੀ ਕਮੇਟੀ ਦਾ ਗਠਨ ਕੀਤਾ ਹੈ ਜੋ 15 ਅਗਸਤ ਤੱਕ ਆਪਣੀ ਅੰਤਿਮ ਰਿਪੋਰਟ ਸੌਂਪੇਗੀ।”ਵਿੱਤ ਮੰਤਰੀ ਨੇ ਅੱਗੇ ਦੱਸਿਆ ਕਿ ਆਮ ਆਦਮੀ ਕਲੀਨਿਕ (ਏ.ਏ.ਸੀ.) ਯੂਨੀਅਨ ਦੇ ਨੁਮਾਇੰਦਿਆਂ ਅਤੇ ਨੈਸ਼ਨਲ ਹੈਲਥ ਮਿਸ਼ਨ (ਐੱਨ.ਐੱਚ.ਐੱਮ.) ਦੇ ਮੈਨੇਜਿੰਗ ਡਾਇਰੈਕਟਰ ਵਿਚਕਾਰ ਹੋਈ ਮੀਟਿੰਗ ਤੋਂ ਬਾਅਦ ਸਿਹਤ ਖੇਤਰ ਨਾਲ ਸਬੰਧਤ ਮੁੱਦਾ ਵੀ ਹੱਲ ਹੋ ਗਿਆ ਹੈ। ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਸੂਬਾ ਸਰਕਾਰ ਨੇ ਰੈਗੂਲਰ ਪੋਸਟਾਂ ਭਰਨ ਸਮੇਂ ਯੂਨੀਅਨ ਦੀ ਸਰਵਿਸ ਤਜਰਬੇ ਨੂੰ ਸ਼ਾਮਲ ਕਰਨ ਦੀ ਮੁੱਖ ਮੰਗ ਮੰਨ ਲਈ ਹੈ, ਜਦੋਂ ਕਿ ਬਾਕੀ ਪ੍ਰਸ਼ਾਸਕੀ ਮੰਗਾਂ ‘ਤੇ ਸਰਗਰਮੀ ਨਾਲ ਵਿਚਾਰ ਕੀਤਾ ਜਾ ਰਿਹਾ ਹੈ।”ਵਿੱਤ ਮੰਤਰੀ ਨੇ ਸਫਾਈ ਅਤੇ ਸੀਵਰੇਜ ਬੋਰਡ ਦੇ ਕਰਮਚਾਰੀਆਂ ਨਾਲ ਸਬੰਧਤ ਮਾਮਲੇ ਦਾ ਵੀ ਜ਼ਿਕਰ ਕੀਤਾ, ਜਿਸ ਵਿੱਚ ਉਨ੍ਹਾਂ ਨਾਲ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਹੋਈ ਚਰਚਾ ਤੋਂ ਬਾਅਦ ਪ੍ਰਮੁੱਖ ਯੂਨੀਅਨਾਂ ਨੇ ਆਪਣਾ ਹੜਤਾਲ ਦਾ ਸੱਦਾ ਵਾਪਸ ਲੈ ਲਿਆ ਹੈ।ਪੰਜਾਬ ਸਰਕਾਰ ਦੇ ਪਹਿਲਕਦਮੀ ਵਾਲੇ ਰਵੱਈਏ ਨੂੰ ਦੁਹਰਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਆਊਟਸੋਰਸ ਅਮਲੇ ਨੂੰ ਠੇਕੇ ‘ਤੇ ਲਿਆਉਣ ਲਈ ਇੱਕ ਆਰਡੀਨੈਂਸ ਰਾਜਪਾਲ ਨੂੰ ਭੇਜਿਆ ਗਿਆ ਹੈ, ਜਿਸ ਨਾਲ ਸੂਬੇ ਭਰ ਦੇ ਹਜ਼ਾਰਾਂ ਕਰਮਚਾਰੀਆਂ ਲਈ ਬਿਹਤਰ ਨੌਕਰੀ ਦੀ ਸੁਰੱਖਿਆ ਅਤੇ ਸੇਵਾ ਸ਼ਰਤਾਂ ਦਾ ਰਾਹ ਪੱਧਰਾ ਹੋਵੇਗਾ।”ਬਿਜਲੀ ਸਪਲਾਈ ਅਤੇ ਸਿਹਤ ਸੰਭਾਲ ਵਿੱਚ ਹੁਣ ਆਮ ਕੰਮਕਾਜ ਪੂਰੀ ਤਰ੍ਹਾਂ ਬਹਾਲ ਹੋਣ ਦੇ ਨਾਲ, ਵਿੱਤ ਮੰਤਰੀ ਨੇ ਪੰਜਾਬ ਦੇ ਲੋਕਾਂ ਲਈ ਨਿਰਵਿਘਨ ਸੇਵਾਵਾਂ ਯਕੀਨੀ ਬਣਾਉਂਦੇ ਹੋਏ ਕਰਮਚਾਰੀਆਂ ਦੀ ਭਲਾਈ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।

Rozana Times

LEAVE A REPLY

Please enter your comment!
Please enter your name here