ਆਪ ਦੇ ਬਾਘਾ ਪੁਰਾਣਾ ਤੋਂ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਵਿਆਹ ਬੰਧਨ ਵਿੱਚ ਬੱਝੇ

ਆਮ ਆਦਮੀ ਪਾਰਟੀ ਦੇ ਲੀਡਰਾਂ ਦੇ ਵਿਆਹਾਂ ਦਾ ਸਿਲਸਿਲਾ ਜਾਰੀ ਹੈ। ਹੁਣ ‘ਆਪ’ ਦੇ ਬਾਘਾ ਪੁਰਾਣਾ ਤੋਂ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ। ਇਸ ਸਬੰਧੀ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਅਪਲੋਡ ਕਰਕੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸ਼ਿਮਲਾ-ਕੁਫਰੀ ‘ਚ ਵਿਆਹ ਸਮਾਗਮ ਕਰਵਾਇਆ ਗਿਆ।

ਮੁੱਖ ਮੰਤਰੀ ਭਗਵੰਤ ਮਾਨ ਦੀ ਮਾਤਾ ਤੇ ਪਤਨੀ ਡਾ. ਗੁਰਪ੍ਰੀਤ ਕੌਰ ਤੋਂ ਇਲਾਵਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਅਮਨ ਅਰੋੜਾ, ਮੀਤ ਹੇਅਰ, ਚੇਤਨ ਸਿੰਘ ਜੋੜੇਮਾਜਰਾ, ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਹੋਰਾਂ ਨੇ ਵਿਆਹ ਸਮਾਗਮ ਵਿੱਚ ਸ਼ਿਰਕਤ ਕੀਤੀ।

post by parmvir singh

See also  ਰਾਜਸਥਾਨ ਬੀਜੇਪੀ ਆਗੂ ਵਿਵਾਦਤ ਬਿਆਨ ਮਾਮਲਾ: ਸੁਨੀਲ ਜਾਖੜ ਨੇ ਕੇਂਦਰੀ ਲੀਡਰਸ਼ੀਪ ਨਾਲ ਕੀਤੀ ਗੱਲ