ਚੰਡੀਗੜ੍ਹ: ਵਿਧਾਨ ਸਭਾ ਹਲਕਾ ਸਨੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀ ਦੂਜੀ ਪਤਨੀ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਉਸ ਖ਼ਿਲਾਫ਼ ਆਈਟੀ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।

ਇਹ ਪਟੀਸ਼ਨ ਉਨ੍ਹਾਂ ਦੀ ਦੂਜੀ ਪਤਨੀ ਗੁਰਪ੍ਰੀਤ ਕੌਰ ਤੇ ਦਾਇਰ ਹੈ। ਪਟੀਸ਼ਨ ਵਿੱਚ ਐਮਐਲਏ ਹਰਮੀਤ ਸਿੰਘ ਪਠਾਣ ਮਾਜਰਾ ਉਤੇ ਉਨ੍ਹਾਂ ਨਾਲ ਝੂਠ ਬੋਲ ਕੇ ਵਿਆਹ ਕਰਵਾਉਣ ਦਾ ਦੋਸ਼ ਲਾਇਆ ਹੈ। ਪਟੀਸ਼ਨਕਰਤਾ ਗੁਰਪ੍ਰੀਤ ਕੌਰ ਨੇ ਅੱਜ ਹਾਈਕੋਰਟ ਵਿੱਚ ਪਟੀਸ਼ਨ ਵਿੱਚ ਪੁਲਿਸ ਸੁਰੱਖਿਆ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ ਮੇਰੀ ਸ਼ਿਕਾਇਤ ‘ਤੇ ਪਠਾਣ ਮਾਜਰਾ ਖਿਲਾਫ ਮਾਮਲਾ ਦਰਜ ਕੀਤਾ ਜਾਵੇ। ਹਾਈਕੋਰਟ ਵਿੱਚ ਦਾਇਰ ਪਟੀਸ਼ਨ ਵਿੱਚ ਗੁਰਪ੍ਰੀਤ ਕੌਰ ਨੇ ਦੋਸ਼ ਲਾਇਆ ਗਿਆ ਹੈ ਕਿ ਉਸ ਦਾ ਸਰੀਰਕ ਅਤੇ ਮਾਨਸਿਕ ਸ਼ੋਸ਼ਣ ਕੀਤਾ ਗਿਆ। ਪਟੀਸ਼ਨ ਵਿੱਚ ਇਹ ਵੀ ਦੋਸ਼ ਲਾਇਆ ਹੈ ਕਿ ਐਸਐਸਪੀ ਮੁਹਾਲੀ ਨੇ ਸ਼ਿਕਾਇਤ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਪਟੀਸ਼ਨ ‘ਤੇ ਜਲਦ ਸੁਣਵਾਈ ਹੋਣ ਦੀ ਉਮੀਦ ਹੈ।

ਜ਼ਿਕਰਯੋਗ ਹੈ ਕਿ ਗੁਰਪ੍ਰੀਤ ਕੌਰ ਨਾਂ ਦੀ ਔਰਤ ਨੇ ਆਪਣੇ ਆਪ ਨੂੰ ਹਲਕਾ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀ ਪਤਨੀ ਹੋਣ ਦਾ ਦਾਅਵਾ ਕੀਤਾ ਹੈ। ਉਸ ਦਾ ਕਹਿਣਾ ਹੈ ਕਿ ਇੱਕ ਸਾਲ ਪਹਿਲਾਂ ਉਸ ਦਾ ਵਿਧਾਇਕ ਪਠਾਨਮਾਜਰਾ ਨਾਲ ਦੂਜਾ ਵਿਆਹ ਹੋਇਆ ਸੀ।