ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਝੂਠੇ ਵਾਅਦੇ ਕਰਕੇ ਲੋਕਾਂ ਨੂੰ ਗੁੰਮਰਾਹ ਕੀਤਾ: ਅਸ਼ਵਨੀ ਸ਼ਰਮਾ

ਚੰਡੀਗੜ੍ਹ- ਪੰਜਾਬ ਬਜਟ ਉਤੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਦੀ ਆਗਿਆ ਨਾਲ ਸਦਨ ਵਿੱਚ ਪੰਜਾਬ ਬਜਟ ਪ੍ਰਸਤਾਵ 2023 ‘ਤੇ ਬਹਿਸ ਸ਼ੁਰੂ ਹੋਈ। ਭਾਜਪਾ ਵਿਧਾਇਕਾਂ ਨੇ ਬਜਟ ‘ਤੇ ਬਹਿਸ ਦੌਰਾਨ ਸੂਬੇ ਦੀਆਂ 18 ਸਾਲ ਤੋਂ ਵੱਧ ਉਮਰ ਦੀਆਂ ਸਾਰੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਨਾ ਦੇਣ ‘ਤੇ ਆਪ ਸਰਕਾਰ ਨੂੰ ਘੇਰਿਆ। ਬੀਜੇਪੀ ਵਿਧਾਇਕ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਹ ਵਾਅਦਾ ਕੀਤਾ ਸੀ, ਪਰ ਸਰਕਾਰ ਬਣਨ ਦੇ ਇੱਕ ਸਾਲ ਬਾਅਦ ਵੀ ਇਹ ਵਾਅਦਾ ਪੂਰਾ ਨਹੀਂ ਕੀਤਾ। ਇਸ ਨੂੰ ਲੈ ਕੇ ਭਾਜਪਾ ਵਿਧਾਇਕਾਂ ਨੇ ਸਰਕਾਰ ਦੀ ਨੀਅਤ ‘ਤੇ ਸਵਾਲ ਖੜ੍ਹੇ ਕੀਤੇ ਹਨ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਇਸ ਦੇ ਆਗੂਆਂ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੇ-ਵੱਡੇ ਝੂਠੇ ਵਾਅਦੇ ਕਰਕੇ ਲੋਕਾਂ ਨੂੰ ਗੁੰਮਰਾਹ ਕੀਤਾ ਹੈ। ਇੱਕ ਸਾਲ ਵਿੱਚ 504 ਮੁਹੱਲਾ ਕਲੀਨਿਕ ਖੋਲ੍ਹਣ ਤੋਂ ਬਾਅਦ ਹੁਣ 142 ਨਵੇਂ ਮੁਹੱਲਾ ਕਲੀਨਿਕ ਖੋਲ੍ਹਣ ਦੀ ਗੱਲ ਚੱਲ ਰਹੀ ਹੈ ਪਰ ਕੀ ਸਰਕਾਰ ਇਸ ਰਫ਼ਤਾਰ ਨਾਲ 5 ਸਾਲਾਂ ਵਿੱਚ 16000 ਕਲੀਨਿਕ ਖੋਲ੍ਹ ਸਕੇਗੀ।

post by parmvir singh

See also  ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਦੂਜੇ ਸੀਜ਼ਨ ਦਾ ਸ਼ਾਨਦਾਰ ਆਗਾਜ਼