ਵਿਸ਼ਵ ਕੱਪ ਦੇ ਸੈਮੀਫਾਈਨਲ ‘ਚ ਆਸਟ੍ਰੇਲੀਆ ਤੋਂ ਮਿਲੀ ਹਾਰ ਨਾਲ ਭਾਰਤੀ ਮਹਿਲਾ ਟੀਮ ਦਾ ਸਫਰ ਖਤਮ ਹੋ ਗਿਆ। ਆਈਸੀਸੀ ਮਹਿਲਾ ਟੀ-20 ਵਿਸ਼ਵ ਕੱਪ ਵਿੱਚ ਭਾਰਤੀ ਮਹਿਲਾ ਟੀਮ ਦੀ ਸਲਾਮੀ ਬੱਲੇਬਾਜ਼ ਸਮ੍ਰਿਤੀ ਮੰਧਾਨਾ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਮਹਿਲਾ ਟੀ-20 ਵਿਸ਼ਵ ਕੱਪ 2023 ਵਿੱਚ, ਉਸਨੇ ਭਾਰਤ ਲਈ ਸਭ ਤੋਂ ਵੱਧ 151 ਦੌੜਾਂ ਬਣਾਈਆਂ। ਇਸ ਦੌਰਾਨ ਸਮ੍ਰਿਤੀ ਨੇ 2 ਅਰਧ ਸੈਂਕੜੇ ਲਗਾਏ। 87 ਦੌੜਾਂ ਉਸ ਦਾ ਸਰਵੋਤਮ ਸਕੋਰ ਸੀ। ਆਈਸੀਸੀ ਮਹਿਲਾ ਟੀ-20 ਵਿਸ਼ਵ ਕੱਪ 2023 ਟੀਮ ਇੰਡੀਆ ਦੀ ਮੱਧਕ੍ਰਮ ਦੀ ਬੱਲੇਬਾਜ਼ ਜੇਮਿਮਾ ਰੌਡਰਿਗਜ਼ ਦੀ ਬੱਲੇਬਾਜ਼ੀ ਖਿੱਚ ਦਾ ਕੇਂਦਰ ਰਹੀ। ਉਸ ਨੇ ਪਾਕਿਸਤਾਨ ਖ਼ਿਲਾਫ਼ ਬਿਹਤਰੀਨ ਪਾਰੀ ਖੇਡ ਕੇ ਭਾਰਤ ਲਈ ਮੈਚ ਜਿੱਤਿਆ। ਇਸ ਦੇ ਨਾਲ ਹੀ ਉਸ ਨੇ ਸੈਮੀਫਾਈਨਲ ‘ਚ ਆਸਟ੍ਰੇਲੀਆ ਖਿਲਾਫ 43 ਦੌੜਾਂ ਦੀ ਪਾਰੀ ਖੇਡੀ ਸੀ। ਇਸ ਵਿਸ਼ਵ ਕੱਪ ‘ਚ ਉਹ 129 ਦੌੜਾਂ ਬਣਾਉਣ ‘ਚ ਸਫਲ ਰਹੀ ਸੀ।

ਭਾਰਤੀ ਟੀਮ ਦੀ ਆਲਰਾਊਂਡਕ ਦੀਪਤੀ ਸ਼ਰਮਾ ਵੀ ਮਹਿਲਾ ਟੀ-20 ਵਿਸ਼ਵ ਕੱਪ ‘ਚ ਚੰਗੀ ਗੇਂਦਬਾਜ਼ੀ ਕਰਨ ‘ਚ ਸਫਲ ਰਹੀ। ਉਸ ਨੇ 5 ਮੈਚਾਂ ‘ਚ 6 ਵਿਕਟਾਂ ਲਈਆਂ। ਇਸ ਦੌਰਾਨ 15 ਦੌੜਾਂ ਦੇ ਕੇ 3 ਵਿਕਟਾਂ ਹਾਸਲ ਕਰਨਾ ਉਸ ਦਾ ਸਰਵੋਤਮ ਪ੍ਰਦਰਸ਼ਨ ਰਿਹਾ। ਟੀਮ ਇੰਡੀਆ ਦੀ ਨੌਜਵਾਨ ਵਿਕਟਕੀਪਰ ਬੱਲੇਬਾਜ਼ ਰਿਚਾ ਘੋਸ਼ ਨੇ ਵੀ ਆਪਣੇ ਪ੍ਰਦਰਸ਼ਨ ਤੋਂ ਪ੍ਰਭਾਵਿਤ ਕੀਤਾ। ਉਹ ਮਹਿਲਾ ਟੀ-20 ਵਿਸ਼ਵ ਕੱਪ ‘ਚ ਕੁਝ ਤੇਜ਼ ਪਾਰੀਆਂ ਖੇਡਣ ‘ਚ ਸਫਲ ਰਹੀ। ਉਸ ਨੇ ਇਸ ਵਿਸ਼ਵ ਕੱਪ ਵਿੱਚ 136 ਦੌੜਾਂ ਬਣਾਈਆਂ ਸਨ। ਇਸ ਦੌਰਾਨ ਉਸ ਦਾ ਸਰਵੋਤਮ ਸਕੋਰ 47 ਦੌੜਾਂ ਰਿਹਾ। ਭਾਰਤੀ ਮਹਿਲਾ ਟੀਮ ਦੀ ਉਭਰਦੀ ਗੇਂਦਬਾਜ਼ ਰੇਣੁਕਾ ਸਿੰਘ ਠਾਕੁਰ ਨੇ ਵੀ ਕਾਫੀ ਪ੍ਰਭਾਵਿਤ ਕੀਤਾ। ਉਸ ਨੇ ਟੀ-20 ਵਿਸ਼ਵ ਕੱਪ ਵਿੱਚ ਭਾਰਤ ਵੱਲੋਂ ਸਭ ਤੋਂ ਵੱਧ 7 ਵਿਕਟਾਂ ਲਈਆਂ। 15 ਦੌੜਾਂ ਦੇ ਕੇ 5 ਵਿਕਟਾਂ ਲੈਣਾ ਉਸ ਦਾ ਸਰਵੋਤਮ ਪ੍ਰਦਰਸ਼ਨ ਸੀ।
post by parmvir singh