ਏਸ਼ੀਅਨ ਹਾਕੀ ਚੈਂਪੀਅਨਸ਼ਿਪ ਵਿੱਚ ਪਹੁੰਚੇ ਪਰਗਟ ਸਿੰਘ, ਖਿਡਾਰੀਆਂ ਦਾ ਵਧਾਇਆ ਹੌਸਲਾ |

0
1
Chunavi Sawad

ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਵਿੱਚ ਚੱਲ ਰਹੀ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਵਿੱਚ ਪਰਗਟ ਸਿੰਘ ਪਹੁੰਚੇ। ਭਾਰਤੀ ਸਮੇਤ ਵੱਖ-ਵੱਖ ਦੇਸ਼ਾਂ ਦੇ ਖਿਡਾਰੀਆਂ ਨਾਲ ਕੀਤੀ ਮੁਲਾਕਾਤ।ਏਸ਼ੀਅਨ ਹਾਕੀ ਚੈਂਪੀਅਨਸ਼ਿਪ ਵਿੱਚ ਪਹੁੰਚੇ ਪਰਗਟ ਸਿੰਘ, ਖਿਡਾਰੀਆਂ ਦਾ ਵਧਾਇਆ ਹੌਸਲਾਜਲੰਧਰ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ, ਓਲੰਪੀਅਨ ਅਤੇ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਸਰਦਾਰ ਪਰਗਟ ਸਿੰਘ ਅੱਜ ਜਲੰਧਰ ਦੇ ਬਰਲਟਨ ਪਾਰਕ ਸਥਿਤ ਸੁਰਜੀਤ ਹਾਕੀ ਸਟੇਡੀਅਮ ਵਿਖੇ ਚੱਲ ਰਹੀ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਵਿੱਚ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਭਾਰਤੀ ਟੀਮ ਸਮੇਤ ਵੱਖ-ਵੱਖ ਦੇਸ਼ਾਂ ਦੀਆਂ ਹਾਕੀ ਟੀਮਾਂ ਦੇ ਖਿਡਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਹੌਸਲਾ ਵਧਾਇਆ।ਪਰਗਟ ਸਿੰਘ ਨੇ ਕਿਹਾ ਕਿ ਜਲੰਧਰ ਦੇ ਇਤਿਹਾਸਕ ਸੁਰਜੀਤ ਹਾਕੀ ਸਟੇਡੀਅਮ ਵਿੱਚ ਅੰਤਰਰਾਸ਼ਟਰੀ ਪੱਧਰ ਦੇ ਹਾਕੀ ਮੁਕਾਬਲੇ ਕਰਵਾਇਆ ਜਾਣਾ ਪੰਜਾਬ ਲਈ ਮਾਣ ਵਾਲੀ ਗੱਲ ਹੈ। ਅਜਿਹੇ ਮੁਕਾਬਲਿਆਂ ਨਾਲ ਪੰਜਾਬ ਵਿੱਚ ਹਾਕੀ ਖੇਡ ਨੂੰ ਹੋਰ ਉਤਸ਼ਾਹ ਮਿਲੇਗਾ ਅਤੇ ਸਥਾਨਕ ਖਿਡਾਰੀਆਂ ਨੂੰ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀਆਂ ਦੀ ਖੇਡ ਦੇਖਣ ਅਤੇ ਉਨ੍ਹਾਂ ਤੋਂ ਪ੍ਰੇਰਨਾ ਲੈਣ ਦਾ ਮੌਕਾ ਮਿਲੇਗਾ।
ਉਨ੍ਹਾਂ ਨੇ ਚੈਂਪੀਅਨਸ਼ਿਪ ਦੇ ਸਫਲ ਆਯੋਜਨ ਲਈ ਹਾਕੀ ਇੰਡੀਆ ਦਾ ਵਿਸ਼ੇਸ਼ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਹਾਕੀ ਮੁਕਾਬਲੇ ਜਲੰਧਰ ਦੀ ਹਾਕੀ ਨਾਲ ਜੁੜੀ ਇਤਿਹਾਸਕ ਪਛਾਣ ਅਤੇ ਵਿਰਾਸਤ ਨੂੰ ਨਵੀਂ ਊਰਜਾ ਪ੍ਰਦਾਨ ਕਰਦੇ ਹਨ।ਪਰਗਟ ਸਿੰਘ ਨੇ ਸਾਰੇ ਦੇਸ਼ਾਂ ਦੇ ਖਿਡਾਰੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਹ ਖੇਡ ਭਾਵਨਾ, ਅਨੁਸ਼ਾਸਨ ਅਤੇ ਸ਼ਾਨਦਾਰ ਪ੍ਰਦਰਸ਼ਨ ਰਾਹੀਂ ਹਾਕੀ ਪ੍ਰੇਮੀਆਂ ਦਾ ਦਿਲ ਜਿੱਤਣ। ਇਸ ਮੌਕੇ ਸੰਸਦ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਹਾਕੀ ਇੰਡੀਆ ਦੇ ਅਹੁਦੇਦਾਰ ਵੀ ਮੌਜੂਦ ਸਨ।Read More

Rozana Times

LEAVE A REPLY

Please enter your comment!
Please enter your name here