ਕੋਟਕਪੂਰਾ ਗੋਲੀਕਾਂਡ ਵਿੱਚ DGP ਸੈਣੀ ਸਮੇਤ ਤਿੰਨ ਪੁਲਿਸ ਅਧਿਕਾਰੀਆਂ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ

ਖਬਰ ਫਰੀਦਕੋਟ ਤੋ ਸਾਹਮਣੇ ਆ ਰਹੀ ਹੈ ਜਿਥੇ ਫਰੀਦਕੋਟ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ ਨੇ ਕੋਟਕਪੂਰਾ ਗੋਲੀਕਾਂਡ ਵਿੱਚ ਤਤਕਾਲੀ ਡੀਜੀਪੀ ਸੁਮੇਧ ਸਿੰਘ ਸੈਣੀ ਸਮੇਤ ਤਿੰਨ ਪੁਲੀਸ ਅਧਿਕਾਰੀਆਂ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਹੈ। ਡੀਜੀਪੀ ਸੈਣੀ ਤੋਂ ਇਲਾਵਾ ਤਤਕਾਲੀ ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਤਤਕਾਲੀ ਐਸਐਸਪੀ ਮੋਗਾਂ ਚਰਨਜੀਤ ਸਿੰਘ ਸ਼ਰਮਾ ਦੀਆਂ ਜ਼ਮਾਨਤ ਪਟੀਸ਼ਨਾਂ ਵੀ ਰੱਦ ਕਰ ਦਿੱਤੀਆਂ ਗਈਆਂ ਸਨ। ਹਾਲਾਕੀ ਸੁਮੇਧ ਸੈਣੀ, ਉਮਰਾਨੰਗਲ ਤੋਂ ਇਲਾਵਾ ਇੱਕ ਹੋਰ ਐਸਐਚਓ ਗੁਰਦੀਪ ਸਿੰਘ ਨੂੰ ਗੋਲੀਬਾਰੀ ਦੇ ਮਾਮਲੇ ਵਿੱਚ ਜ਼ਮਾਨਤ ਮਿਲ ਗਈ ਹੈ । ਪ੍ਰਕਾਸ਼ ਸਿੰਘ ਬਾਦਲ ਨੂੰ ਅਗਾਊਂ ਜ਼ਮਾਨਤ ਮਿਲ ਚੁੱਕੀ ਹੈ। ਦੱਸ ਦਈਏ ਕਿ ਕੋਟਕਪੂਰਾ ਗੋਲੀ ਕਾਂਡ ਵਿਚ ਅਦਾਲਤ ਦੇ ਸੰਮਨ ਮਿਲਣ ਮਗਰੋਂ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅਗਾਊਂ ਜ਼ਮਾਨਤ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਹੈ, ਹਾਲਾਂ ਕੀ ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿਚ ਹਾਈਕੋਰਟ ਤੋਂ ਸੁਖਬੀਰ ਸਿੰਘ ਬਾਦਲ ਨੂੰ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਉਨ੍ਹਾਂ ਦੀ ਅਗਾਊਂ ਜਮਾਨਤ ਮਨਜ਼ੂਰ ਕਰ ਲਈ ਹੈ। ਇਸ ਤੋਂ ਪਹਿਲਾਂ ਫ਼ਰੀਦਕੋਟ ਦੀ ਅਦਾਲਤ ਨੇ ਸੁਖਬੀਰ ਬਾਦਲ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਸੀ। ਅਦਾਲਤ ਨੇ ਸੁਖਬੀਰ ਸਿੰਘ ਬਾਦਲ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਨੋਟਿਸ ਜਾਰੀ ਕਰਕੇ 23 ਮਾਰਚ ਨੂੰ ਅਦਾਲਤ ਵਿਚ ਨਿੱਜੀ ਤੌਰ ’ਤੇ ਪੇਸ਼ ਹੋਣ ਲਈ ਕਿਹਾ ਹੈ।

post by parmvir singh

See also  ਅੰਮ੍ਰਿਤ ਸ਼ਕਣ ਕਰਕੇ ਛੱਡੀ ਬੀਐਸਐਫ ਦੀ ਨੌਕਰੀ,,,,ਪੰਡਿਤਾਂ ਦਾ ਲੜਕਾ ਕਰਨ ਸ਼ਰਮਾ ਤੋਂ ਬਣਿਆ ਕਰਨਦੀਪ ਸਿੰਘ