ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਦੇ ਨਿਪਟਾਰੇ ਲਈ ‘ਖੁੱਲ੍ਹੇ ਦਰਵਾਜ਼ੇ’ ਦੀ ਨੀਤੀ: ਹਰਪਾਲ ਸਿੰਘ ਚੀਮਾ |

0
2
Balochistan-ਮੈਚ ਤੋਂ ਪਹਿਲਾਂ ਰਸਤੇ 'ਚ ਖਿਡਾਰੀਆਂ ਦੀ ਬੱਸ ਹਾਈਜੈਕ, ਹਾਥਿਆਰਬੰਦਾਂ ਨੇ..

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਰਮਚਾਰੀ ਯੂਨੀਅਨਾਂ ਦੀਆਂ ਮੰਗਾਂ ਸੁਣੀਆਂ। ਸਰਕਾਰ ਨੇ ‘ਖੁੱਲ੍ਹੇ ਦਰਵਾਜ਼ੇ’ ਦੀ ਨੀਤੀ ਤਹਿਤ ਜਾਇਜ਼ ਮੰਗਾਂ ਦੇ ਸਮੇਂ ਸਿਰ ਹੱਲ ਦਾ ਭਰੋਸਾ ਦਿੱਤਾ।ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਦੇ ਨਿਪਟਾਰੇ ਲਈ ‘ਖੁੱਲ੍ਹੇ ਦਰਵਾਜ਼ੇ’ ਦੀ ਨੀਤੀ: ਹਰਪਾਲ ਸਿੰਘ ਚੀਮਾਚੰਡੀਗੜ੍ਹ: ਪੰਜਾਬ ਸਰਕਾਰ ਨੇ ਕਰਮਚਾਰੀਆਂ ਅਤੇ ਵੱਖ-ਵੱਖ ਵਰਗਾਂ ਦੇ ਵਰਕਫੋਰਸ ਨਾਲ ਜੁੜੇ ਜਾਇਜ਼ ਮੁੱਦਿਆਂ ਦੇ ਹੱਲ ਲਈ ਆਪਸੀ ਗੱਲਬਾਤ, ਪਾਰਦਰਸ਼ਤਾ ਅਤੇ ਰਚਨਾਤਮਕ ਪਹੁੰਚ ਨੂੰ ਤਰਜੀਹ ਦੇਣ ਦੀ ਆਪਣੀ ਵਚਨਬੱਧਤਾ ਦੁਹਰਾਈ ਹੈ। ਕਰਮਚਾਰੀਆਂ ਦੇ ਮੁੱਦਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਮੁਖੀ ਅਤੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਚੰਡੀਗੜ੍ਹ ਵਿਖੇ ਵੱਖ-ਵੱਖ ਕਰਮਚਾਰੀ ਯੂਨੀਅਨਾਂ ਅਤੇ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਦੀ ਲੜੀ ਕੀਤੀ।ਇਨ੍ਹਾਂ ਮੀਟਿੰਗਾਂ ਦੌਰਾਨ ਸੰਯੁਕਤ ਦਿਵਿਆਂਗ ਮੋਰਚਾ (ਪੰਜਾਬ), ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਐਂਪਲੌਇਜ਼ ਕਾਂਟ੍ਰੈਕਟ ਵਰਕਰਜ਼ ਐਂਡ ਲੇਬਰ ਯੂਨੀਅਨ, ਮਨਰੇਗਾ ਕਰਮਚਾਰੀ ਯੂਨੀਅਨ (ਪੰਜਾਬ) ਅਤੇ ਨੇਤਰਹੀਣ ਏਕਤਾ ਪੰਜਾਬ ਐਸੋਸੀਏਸ਼ਨ ਦੇ ਵਫ਼ਦਾਂ ਨੇ ਕੈਬਨਿਟ ਸਬ-ਕਮੇਟੀ ਨੂੰ ਆਪਣੇ ਮੰਗ-ਪੱਤਰ ਸੌਂਪੇ। ਵਫ਼ਦਾਂ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਆਪਣੇ ਪ੍ਰਸ਼ਾਸਨਿਕ, ਸੇਵਾ ਅਤੇ ਰੁਜ਼ਗਾਰ ਨਾਲ ਸਬੰਧਤ ਮਾਮਲਿਆਂ ਤੋਂ ਇਲਾਵਾ ਭਲਾਈ ਨਾਲ ਜੁੜੇ ਮੁੱਦਿਆਂ ਬਾਰੇ ਵੀ ਜਾਣੂ ਕਰਵਾਇਆ।ਹਰਪਾਲ ਸਿੰਘ ਚੀਮਾ ਨੇ ਸੁਣੀਆਂ ਕਰਮਚਾਰੀ ਯੂਨੀਅਨਾਂ ਦੀਆਂ ਮੰਗਾਂਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੱਖ-ਵੱਖ ਵਫ਼ਦਾਂ ਦੇ ਮੈਂਬਰਾਂ ਦੀਆਂ ਗੱਲਾਂ ਧਿਆਨ ਨਾਲ ਸੁਣੀਆਂ ਅਤੇ ਉਨ੍ਹਾਂ ਵੱਲੋਂ ਉਠਾਏ ਗਏ ਮੁੱਦਿਆਂ ਨੂੰ ਗੰਭੀਰਤਾ ਨਾਲ ਦਰਜ ਕੀਤਾ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ‘ਖੁੱਲ੍ਹੇ ਦਰਵਾਜ਼ੇ’ ਦੀ ਨੀਤੀ ਵਿੱਚ ਵਿਸ਼ਵਾਸ ਰੱਖਦੀ ਹੈ ਅਤੇ ਕਰਮਚਾਰੀਆਂ ਤੇ ਉਨ੍ਹਾਂ ਦੇ ਨੁਮਾਇੰਦਿਆਂ ਨਾਲ ਰਚਨਾਤਮਕ ਅਤੇ ਪਾਰਦਰਸ਼ੀ ਢੰਗ ਨਾਲ ਲਗਾਤਾਰ ਸੰਵਾਦ ਬਣਾਈ ਰੱਖਣ ਲਈ ਵਚਨਬੱਧ ਹੈ।ਜਾਇਜ਼ ਮੰਗਾਂ ਦੀ ਨਿਯਮਾਂ ਅਨੁਸਾਰ ਹੋਵੇਗੀ ਜਾਂਚਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਪ੍ਰਸ਼ਾਸਨ ਅਤੇ ਕੰਮਕਾਜ ਵਿੱਚ ਕਰਮਚਾਰੀਆਂ ਅਤੇ ਵਰਕਫੋਰਸ ਦੇ ਵੱਖ-ਵੱਖ ਵਰਗਾਂ ਦੇ ਯੋਗਦਾਨ ਨੂੰ ਮੰਨਤਾ ਦਿੰਦੀ ਹੈ। ਉਨ੍ਹਾਂ ਕਿਹਾ ਕਿ ਜਾਇਜ਼ ਮੰਗਾਂ ਦੀ ਸਕਾਰਾਤਮਕ ਪਹੁੰਚ ਨਾਲ ਜਾਂਚ ਕੀਤੀ ਜਾਵੇਗੀ। ਵਿੱਤ ਮੰਤਰੀ ਨੇ ਸਬੰਧਤ ਪ੍ਰਸ਼ਾਸਨਿਕ ਵਿਭਾਗਾਂ ਨੂੰ ਕਰਮਚਾਰੀ ਯੂਨੀਅਨਾਂ ਅਤੇ ਐਸੋਸੀਏਸ਼ਨਾਂ ਵੱਲੋਂ ਸੌਂਪੇ ਗਏ ਮੰਗ-ਪੱਤਰਾਂ ਦੀ ਡੂੰਘਾਈ ਨਾਲ ਜਾਂਚ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਵਿਭਾਗਾਂ ਨੂੰ ਕਿਹਾ ਕਿ ਮੌਜੂਦਾ ਨੀਤੀਆਂ ਅਤੇ ਨਿਯਮਾਂ ਦੇ ਅਨੁਸਾਰ ਇਨ੍ਹਾਂ ਮਾਮਲਿਆਂ ਦਾ ਮੁਲਾਂਕਣ ਕੀਤਾ ਜਾਵੇ ਅਤੇ ਮਨਜ਼ੂਰਸ਼ੁਦਾ ਦਾਇਰੇ ਅੰਦਰ ਵਿਹਾਰਕ ਹੱਲ ਲੱਭੇ ਜਾਣ।ਮਾਮਲਿਆਂ ਦੇ ਸਮੇਂ ਸਿਰ ਨਿਪਟਾਰੇ ਦੇ ਨਿਰਦੇਸ਼ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਬੰਧਤ ਵਿਭਾਗਾਂ ਨੂੰ ਇਨ੍ਹਾਂ ਮਾਮਲਿਆਂ ਦੀ ਸਮੇਂਬੱਧ ਢੰਗ ਨਾਲ ਜਾਂਚ ਕਰਨ ਲਈ ਵੀ ਕਿਹਾ, ਤਾਂ ਜੋ ਕਰਮਚਾਰੀਆਂ ਵੱਲੋਂ ਉਠਾਈਆਂ ਗਈਆਂ ਜਾਇਜ਼ ਚਿੰਤਾਵਾਂ ਦਾ ਉਚਿਤ ਨਿਪਟਾਰਾ ਕੀਤਾ ਜਾ ਸਕੇ। ਉਨ੍ਹਾਂ ਦੁਹਰਾਇਆ ਕਿ ਕੈਬਨਿਟ ਸਬ-ਕਮੇਟੀ ਕਰਮਚਾਰੀਆਂ ਦੇ ਨੁਮਾਇੰਦਿਆਂ ਨਾਲ ਲਗਾਤਾਰ ਸੰਵਾਦ ਬਣਾਈ ਰੱਖੇਗੀ ਅਤੇ ਉਨ੍ਹਾਂ ਦੇ ਮੁੱਦਿਆਂ ਦੀ ਸਮੀਖਿਆ ਜਾਰੀ ਰੱਖੇਗੀ। ਇਸ ਦਾ ਉਦੇਸ਼ ਵਿਹਾਰਕ ਅਤੇ ਮੌਜੂਦਾ ਨੀਤੀਆਂ ਦੇ ਅਨੁਕੂਲ ਹੱਲ ਲੱਭਣਾ ਹੈ।Read More

Rozana Times

LEAVE A REPLY

Please enter your comment!
Please enter your name here