ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅੱਜ ਲੁਧਿਆਣਾ ਅਦਾਲਤ ਵਿੱਚ ਪੇਸ਼ੀ ਹੈ ਪਰ ਇਸ ਤੋਂ ਪਹਿਲਾਂ ਪੰਜਾਬ ਹਰਿਆਣਾ ਹਾਈ ਕੋਰਟ ਦੇ ਵਿਚ ਮੌਜੂਦ ਸਿੱਧੂ ਵੱਲੋਂ ਖੁਦ ਵੀਡੀਓ ਕਾਨਫਰੰਸ ਰਾਹੀਂ ਪੇਸ਼ ਹੋਣ ਦੀ ਲਾਈ ਗਈ ਅਰਜ਼ੀ ਤੇ ਸੁਣਵਾਈ ਹੋਣੀ ਹੈ, ਜਿਸ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਲੁਧਿਆਣਾ ਆਉਣਗੇ ਜਾਂ ਨਹੀਂ ਇਸ ਦਾ ਫੈਸਲਾ ਹੋਵੇਗਾ। ਉਨ੍ਹਾਂ ਅਦਾਲਤ ਦੀ ਸਖਤੀ ਦੇ ਖ਼ਿਲਾਫ਼ ਪਟੀਸ਼ਨ ਦਾਇਰ ਕੀਤੀ ਸੀ ਇਸ ਅਰਜ਼ੀ ਦੇ ਵਿਚ ਮੁੜ ਤੋਂ ਵੀਡੀਓ ਕਾਨਫਰੰਸ ਰਾਹੀਂ ਪੇਸ਼ ਹੋਣ ਦੀ ਮੰਗ ਕੀਤੀ ਗਈ ਸੀ।
ਨਵਜੋਤ ਸਿੰਘ ਸਿੱਧੂ ਦੇ ਮੀਡੀਆ ਸਲਾਹਕਾਰ ਸੁਰਿੰਦਰ ਡਲਾ ਨੇ ਕਿਹਾ ਹੈ ਕਿ ਉਹਨਾਂ ਦੀ ਸਿਹਤ ਤੇ ਨਿਰਭਰ ਕਰਦਾ ਹੈ ਕਿ ਉਹ ਅੱਜ ਲੁਧਿਆਣਾ ਕੋਰਟ ਪੇਸ਼ ਹੋਣਗੇ ਜਾਂ ਨਹੀਂ ਉਨ੍ਹਾਂ ਕਿਹਾ ਕਿ ਜੇਲ ਸੁਪ੍ਰੀਡੈਂਟ ਵੱਲੋਂ ਉਨ੍ਹਾਂ ਦਾ ਚੈੱਕਅਪ ਕਰਵਾਇਆ ਗਿਆ ਹੈ, ਸੁਰੱਖਿਆ ਨੂੰ ਲੈ ਕੇ ਵੀ ਉਹਨਾਂ ਕਿਹਾ ਕਿ ਉਹਨਾਂ ਦੀ ਜਾਨ ਨੂੰ ਖਤਰਾ ਹੈ ਇਸ ਦੌਰਾਨ ਉਨ੍ਹਾਂ ਸਿੱਧੂ ਮੂਸੇ ਵਾਲਾ ਕਾਂਡ ਨੂੰ ਲੈ ਕੇ ਵੀ ਜ਼ਿਕਰ ਕੀਤਾ ਅਤੇ ਕਿਹਾ ਕਿ ਕੁੱਝ ਵਿਰੋਧੀ ਲਗਾਤਾਰ ਉਹਨਾਂ ਦੇ ਖ਼ਿਲਾਫ਼ ਸਾਜ਼ਿਸ਼ਾਂ ਰਚ ਰਹੇ ਨੇ, ਸੁਰਿੰਦਰ ਡੱਲਾ ਨੇ ਇਹ ਵੀ ਕਿਹਾ ਕਿ ਉਹ ਜਾਂਚ ਤੋਂ ਨਹੀ ਭੱਜਦੇ ਉਹਨਾਂ ਨੇ ਵੀਡੀਓ ਕਾਨਫਰੰਸ ਰਾਹੀਂ ਗਵਾਹੀ ਦੀ ਮੰਗ ਕੀਤੀ ਸੀ ਕਿਉਂਕਿ ਉਹਨਾਂ ਦੀ ਸਿਹਤ ਸਹੀ ਨਹੀਂ ਰਹਿੰਦੀ ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਗਵਾਹੀ ਦੇਣ ਨੂੰ ਹਰ ਜਗ੍ਹਾ ਤਿਆਰ ਨੇ।