ਕਾਲਜ ਵਲੋਂ ਐਸ.ਸੀ./ਬੀ.ਸੀ. ਵਿਦਿਆਰਥੀਆਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ

ਪੋਸਟ ਮੈਟ੍ਰਿਕ ਸਕਾਲਰਸ਼ਿਪ ਅਤੇ ਹੋਰ ਡਿਗਰੀਆਂ ਦੇ ਨਾਂਅ ’ਤੇ ਪੰਜਾਬ ’ਚ ਯੂਨੀਵਰਸਿਟੀਆਂ ਤੇ ਕਾਲਜਾਂ ਵਲੋਂ ਐਸ.ਸੀ./ਬੀ.ਸੀ. ਬੱਚਿਆਂ ਦੇ ਹੋ ਰਹੇ ਸ਼ੋਸ਼ਣ ਖ਼ਿਲਾਫ਼ ਬਹੁਜਨ ਕ੍ਰਾਂਤੀ ਮੰਚ ਪੰਜਾਬ ਵਲੋਂ ਮਿੰਨੀ ਸਕੱਤਰੇਤ ਸਾਹਮਣੇ ਪੱਕਾ ਰੋਸ ਧਰਨਾ 15ਵੇਂ ਦਿਨ ਵੀ ਜਾਰੀ ਰਿਹਾ। ਇਸ ਮੌਕੇ ਮੰਚ ਦੇ ਪ੍ਰਧਾਨ ਅਨਿਲ ਕੁਮਾਰ ਬਾਘਾ ਨੇ ਦੱਸਿਆ ਕਿ ਗੁਰੂ ਨਾਨਕ ਕਾਲਜ ਆਫ਼ ਐਜੂਕੇਸ਼ਨ ਗੋਪਾਲਪੁਰ (ਡੇਹਲੋ) ਲੁਧਿਆਣਾ ਵਲੋਂ ਅਨੁਸੂਚਿਤ ਜਾਤੀ ਦੇ ਵਿਦਿਆਰਥੀ ਜੋ ਬੀ.ਐੱਡ, ਐਮ.ਐਡ ਸਾਲ 2017 ’ਚ ਕਰ ਰਹੇ ਸਨ, ਉਨ੍ਹਾਂ ਕੋਲੋਂ ਬਤੌਰ ਫ਼ੀਸ ਗਰੰਟੀ ਖਾਲੀ ਚੈੱਕ ਲਏ ਸਨ ਅਤੇ ਕਾਲਜ ਪ੍ਰਬੰਧਕਾਂ ਵਲੋਂ ਅਦਾਲਤ ’ਚ ਕੇਸ ਕਰਕੇ ਅਨੇਕਾਂ ਵਿਦਿਆਰਥੀਆਂ ਖ਼ਿਲਾਫ਼ ਗ੍ਰਿਫ਼ਤਾਰੀ ਸਬੰਧੀ ਵਾਰੰਟ ਜਾਰੀ ਕਰਵਾ ਕੇ ਉਨ੍ਹਾਂ ਨੂੰ ਆਰਥਿਕ ਤੇ ਮਾਨਸਿਕ ਤੌਰ ’ਤੇ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।

ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਨੂੰ ਇਨ-ਬਿਨ ਲਾਗੂ ਕਰਕੇ ਸਬੰਧਿਤ ਵਿਦਿਆਰਥੀਆਂ ਦੇ ਰੁਕੇ ਨਤੀਜੇ/ਡਿਗਰੀਆਂ ਜਾਰੀ ਕੀਤੀਆਂ ਜਾਣ, ਜਨਰਲ ਵਰਗ ਵਲੋਂ ਅਨੁਸੂਚਿਤ ਜਾਤੀ ਦੇ ਜਾਅਲੀ ਸਰਟੀਫਿਕੇਟ ਬਣਾ ਕੇ ਲਾਭ ਪ੍ਰਾਪਤ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ, ਕਾਲਜਾਂ ਵਲੋਂ ਬਜ਼ਰੀਆ ਅਦਾਲਤ ਫ਼ੀਸ ਵਸੂਲੀ ਲਈ ਗ੍ਰਿਫ਼ਤਾਰੀ ਵਾਰੰਟ ਕੱਢ ਕੇ ਐਸ.ਸੀ./ਬੀ.ਸੀ. ਵਿਦਿਆਰਥੀਆਂ ਨੂੰ ਮਾਨਸਿਕ ਤੇ ਆਰਥਿਕ ਪੇ੍ਰਸ਼ਾਨ ਕਰਨਾ ਬੰਦ ਕੀਤਾ ਜਾਵੇ, ਅਨੁਸੂਚਿਤ ਜਾਤੀ ਵਰਗ ਲਈ ਰੱਖੇ ਜਾਂਦੇ ਬਜਟ ’ਚ ਐਸ.ਸੀ., ਐਸ.ਟੀ. ਸਬ ਪਲਾਨ ਨੂੰ ਜਨਤਕ ਕੀਤਾ ਜਾਵੇ, ਉਕਤ ਕਾਲਜ ਦੇ ਪ੍ਰਬੰਧਕਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ ਆਦਿ ਮੰਗਾਂ ਨੂੰ ਤੁਰੰਤ ਲਾਗੂ ਕੀਤਾ।

See also  ਪੰਜਾਬ ਪੁਲਿਸ ਨੇ ਅਮਰੀਕਾ ਅਧਾਰਿਤ ਜਸਮੀਤ ਲੱਕੀ ਵੱਲੋਂ ਚਲਾਏ ਜਾ ਰਹੇ ਨਸ਼ਾ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼