ਖਬਰ ਧੁਰੀ ਤੋਂ ਸਾਹਮਣੇ ਆ ਰਹੀ ਹੈ ਜਿੱਥੇ ਕਿਸਾਨ ਜੱਥੇਬੰਦੀਆਂ ਦੇ ਵਲੋਂ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਤੇ ਸਰਕਾਰਾ ਖਿਲਾਫ ਨਾਅਰੇਬਾਜ਼ੀ ਕੀਤੀ ਜਾ ਰਹੀ ਦਸ ਦਈਏ ਕਿ ਕਿਸਾਨ ਜੱਥੇਬੰਦੀਆਂ ਦਾ ਕਹਿਣਾ ਹੈ ਬੀਤੇ ਦਿਨ ਬੇਮੌਸਮੀ ਬਰਸਾਤ ਕਾਰਨ ਕਿਸਾਨਾਂ ਦੀਆਂ ਫਸਲਾਂ ਖਰਾਬ ਹੋ ਗਈਆਂ ਜਿਸ ਕਾਰਨ ਕਿਸਾਨਾਂ ਨੂੰ ਭਾਰੀ ਨੁਕਸਾਨ ਹੋਇਆ ਸੀ ਤੇ ਸਰਕਾਰ ਨੇ 15ਹਜ਼ਾਰ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਸੀ ਤੇ ਜੋ ਪਹਿਲਾ ਹੀ ਕਿਸਾਨਾਂ ਲਈ ਘੱਟ ਹੈ ਤੇ ਹੁਣ ਕੇਂਦਰ ਸਰਕਾਰ ਦੇ ਵਲੋਂ ਕੱਟ ਲਗਾੳੇਣੇ ਸ਼ੁਰੂ ਕਰ ਦਿੱਤੇ ਨੇ ਤੇ ਜਿਸ ਨੂੰ ਲੈ ਕੇ ਕਿਸਾਨ ਜੱਥੇਬੰਦੀਆ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ
