ਕਿਸਾਨਾਂ ਦੀ ਕਾਤਲ ਭਾਜਪਾ ਨਾਲ ਹੱਥ ਮਿਲਾਉਣ ਲਈ ਤਰਲੋਮੱਛੀ ਹੋਇਆ ਅਕਾਲੀ ਦਲ : CM ਮਾਨ |

0
1
ਮਾਨ ਸਰਕਾਰ ਨੇ 70,000 ਤੋਂ ਵੱਧ ਨੌਜਵਾਨਾਂ ਨੂੰ ਦਿੱਤੀ ਪੱਕੀ ਸਰਕਾਰੀ ਨੌਕਰੀਆਂ


ਪਹਿਲਾਂ ਚੋਰਾਂ ਦੀ ਸਰਕਾਰ ਸੀ ਤਾਂ ਕੋਈ ਕੰਮ ਨਹੀਂ ਹੁੰਦਾ ਸੀ, ਅੱਜ ਇਮਾਨਦਾਰ ਸਰਕਾਰ ਹੈ, ਸਾਰੇ ਕੰਮ ਹੋ ਰਹੇ ਹਨ-ਭਗਵੰਤ ਸਿੰਘ ਮਾਨਅੱਜ ਪੰਜਾਬ ਦੇ 90 ਫ਼ੀਸਦੀ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ-ਭਗਵੰਤ ਸਿੰਘ ਮਾਨਕਰਤਾਰਪੁਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਭਾਜਪਾ ਨਾਲ ਹੱਥ ਮਿਲਾਉਣ ਲਈ ਤਰਲੋਮੱਛੀ ਹੋਣ ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ 750 ਕਿਸਾਨਾਂ ਦੀਆਂ ਹੋਈਆਂ ਮੌਤਾਂ ਲਈ ਪੰਜਾਬ ਦੇ ਲੋਕ ਭਾਜਪਾ ਨੂੰ ਕਦੇ ਮਾਫ਼ ਨਹੀਂ ਕਰਨਗੇ। ਕਰਤਾਰਪੁਰ ਦੇ ਪਿੰਡ ਕਾਹਲਵਾਂ ਵਿਖੇ ‘ਲੋਕ ਮਿਲਣੀ’ ਦੌਰਾਨ ਉਨ੍ਹਾਂ ਕਿਹਾ ਕਿ ਅਕਾਲੀਆਂ ਅਤੇ ਕਾਂਗਰਸ ਕੋਲ ਪੰਜਾਬ ਲਈ ਕੋਈ ਏਜੰਡਾ ਨਹੀਂ ਹੈ ਅਤੇ ਉਨ੍ਹਾਂ ਨੂੰ ਸਿਰਫ਼ ਸੱਤਾ ਦੀ ਭੁੱਖ ਹੈ, ਜਦਕਿ ਉਨ੍ਹਾਂ ਦੀ ਸਰਕਾਰ ਨੇ ਇੱਕ ਇਮਾਨਦਾਰ ਅਤੇ ਲੋਕ ਭਲਾਈ ਵਾਲੇ ਪ੍ਰਸ਼ਾਸਨ ਰਾਹੀਂ ਲੋਕਾਂ ਨੂੰ ਅਸਲ ਲਾਭ ਪਹੁੰਚਾਏ ਹਨ।Read More

Rozana Times

LEAVE A REPLY

Please enter your comment!
Please enter your name here